36.7 C
Delhi
Sunday, April 28, 2024
spot_img
spot_img

ਰਾਹੁਲ ਗਾਂਧੀ 3 ਜਨਵਰੀ ਨੂੰ ਪੰਜਾਬ ਵਿੱਚ ਕਾਂਗਰਸ ਦੀ ਚੋਣ ਪ੍ਰਚਾਰ ਮੁਹਿੰਮ ਦਾ ਕਰਨਗੇ ਆਗਾਜ਼

ਯੈੱਸ ਪੰਜਾਬ
ਚੰਡੀਗੜ੍ਹ, 26 ਦਸੰਬਰ, 2021:
ਕੁਲਹਿੰਦ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਸ੍ਰੀ ਰਾਹੁਲ ਗਾਂਧੀ 3 ਜਨਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਦੀ ਚੋਣ ਮੁਹਿੰਮ ਦਾ ਆਗਾਜ਼ ਕਰਨ ਲਈ 3 ਜਨਵਰੀ ਨੂੰ ਪੰਜਾਬ ਆ ਰਹੇ ਹਨ।

ਮੋਗਾ ਵਿਖ਼ੇ ਸ੍ਰੀ ਰਾਹੁਲ ਗਾਂਧੀ ਵੱਲੋਂ ਇਕ ਵੱਡੀ ਰੈਲੀ ਨੂੰ ਸੰਬੋਧਨ ਕਰਕੇ ਸੂਬੇ ਅੰਦਰ ਪਾਰਟੀ ਦੀ ਚੋਣ ਮੁਹਿੰਮ ਦਾ ਅਗਾਜ਼ ਕੀਤਾ ਜਾਵੇਗਾ।

ਇਹ ਵੀ ਪਤਾ ਲੱਗਾ ਹੈ ਕਿ ਸ੍ਰੀ ਰਾਹੁਲ ਗਾਂਧੀ ਕੇਵਲ ਮੋਗਾ ਰੈਲੀ ਵਿੱਚ ਹੀ ਸ਼ਾਮਲ ਨਹੀਂ ਹੋਣਗੇ ਸਗੋਂ ਇਕ ਦੋ ਹੋਰ ਪ੍ਰੋਗਰਾਮ ਵੀ ਰੱਖੇ ਜਾ ਰਹੇ ਹਨ ਪਰ ਅਜੇ ਉਨ੍ਹਾਂ ਪ੍ਰੋਗਰਾਮਾਂ ਨੂੰ ਜਨਤਕ ਨਹੀਂ ਕੀਤਾ ਜਾ ਰਿਹਾ।

ਇਸ ਸੰਬੰਧੀ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਦੇ ਬੁਲਾਰੇ ਅਤੇ ਕਾਂਗਰਸ ਵਿਧਾਇਕ ਸ: ਦਰਸ਼ਨ ਸਿੰਘ ਬਰਾੜ ਦੇ ਬੇਟੇ ਸ: ਕਮਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਮੋਗਾ ਰੈਲੀ ਵਿੱਚ 2 ਲੱਖ ਤੋਂ ਵੀ ਵੱਧਲੋਕਾਂ ਦਾ ਇਕੱਠ ਹੋਵੇਗਾ।

ਉਹਨਾਂ ਕਿਹਾ ਕਿ ਮੋਗਾ ਗ਼ਦਰੀ ਬਾਬਿਆਂ ਅਤੇ ਯੋਧਿਆਂ ਦੀ ਧਰਤੀ ਹੈ ਅਤੇ ਮਾਲਵੇ ਦਾ ਕੇਂਦਰੀ ਹਲਕਾ ਹੈ ਇਸ ਲਈ ਇੱਥੋਂ ਪੰਜਾਬ ਦੀ ਚੋਣ ਮੁਹਿੰਮ ਦੇ ਆਗਾਜ਼ ਦੀ ਆਵਾਜ਼ ਦੇਸ਼ ਭਰ ਵਿੱਚ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION