22.1 C
Delhi
Friday, March 29, 2024
spot_img
spot_img

ਰਿਲਾਇੰਸ ਇੰਡਸਟਰੀਜ਼ ਵੱਲੋਂ ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ 2 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਯੈੱਸ ਪੰਜਾਬ
ਬਠਿੰਡਾ, 24 ਦਸੰਬਰ, 2021 –
ਇੱਕ ਵਿਸ਼ੇਸ਼ ਪਲੇਸਮੈਂਟ ਡਰਾਈਵ ਦੇ ਤਹਿਤ, ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਜੀ.ਜੈਡ.ਐਸ.ਸੀ.ਸੀ.ਈ.ਟੀ.), ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੇ ਟੈਕਸਟਾਈਲ ਵਿਭਾਗ ਦੇ ਸ਼੍ਰੀ ਸੋਨੂੰ ਅਤੇ ਸ਼੍ਰੀਮਤੀ ਰਾਜਤਰੰਗੀਨੀ ਕਲਾ ਨਾਮਕ 2 ਵਿਦਿਆਰਥੀਆਂ ਦੀ ਰਿਲਾਇੰਸ ਇੰਡਸਟਰੀਜ਼ ਲਿਮਿਟੇਡ ਵੱਲੋਂ ਪੋਲੀਸਟਰ ਗ੍ਰੈਜੂਏਟ ਇੰਜੀਨੀਅਰਿੰਗ ਸਿਖਿਆਰਥੀ ਵਜੋਂ ਨੌਕਰੀ ਲਈ ਚੋਣ ਕੀਤੀ ਗਈ ।

ਕੰਪਨੀ ਨੇ ਚੁਣੇ ਗਏ ਵਿਦਿਆਰਥੀਆਂ ਨੂੰ 6 ਲੱਖ ਰੁਪਏ ਸਾਲਾਨਾ ਦੇ ਆਕਰਸ਼ਕ ਪੈਕੇਜ ਦੀ ਪੇਸ਼ਕਸ਼ ਕੀਤੀ ਹੈ।

ਟੈਕਸਟਾਈਲ ਗ੍ਰੈਜੂਏਟਾਂ ਦੀ ਭਰਤੀ ਲਈ ਵੱਖ-ਵੱਖ ਨਾਮਵਰ ਫਰਮਾਂ ਨੇ ਵੀ ਵਿਭਾਗ ਕੋਲ ਪਹੁੰਚ ਕੀਤੀ ਹੈ।

ਵਿਭਾਗ ਦੇ ਪ੍ਰੋਫੈਸਰ ਤੇ ਮੁਖੀ ਡਾ: ਅਨੁਪਮ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਹਰ ਤਰ੍ਹਾਂ ਦੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ |

ਪਲੇਸਮੈਂਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ, ਸਿਖਲਾਈ ਅਤੇ ਵਿਭਾਗ ਦੁਆਰਾ ਵਿਦਿਆਰਥੀਆਂ ਦੇ ਸ਼ਖਸੀਅਤ ਦੇ ਵਿਕਾਸ ਲਈ ਤਕਨੀਕੀ ਯੋਗਤਾ ਟੈਸਟ ਅਤੇ ਮੌਕ ਇੰਟਰਵਿਊ ਦਾ ਆਯੋਜਨ ਕੀਤਾ ਗਿਆ ਸੀ।

ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੰਦੇ ਹੋਏ, ਐਮ.ਆਰ.ਐਸ.ਪੀ.ਟੀ.ਯੂ., ਵਾਈਸ ਚਾਂਸਲਰ, ਪ੍ਰੋ.(ਡਾ.) ਬੂਟਾ ਸਿੰਘ ਸਿੱਧੂ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਬਿਹਤਰ ਰੁਜ਼ਗਾਰ ਦੈ ਮੌਕੇ ਪ੍ਰਦਾਰਨ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ।

ਰਜਿਸਟਰਾਰ ਡਾ: ਗੁਰਿੰਦਰ ਪਾਲ ਸਿੰਘ ਬਰਾੜ, ਕੈਂਪਸ ਡਾਇਰੈਕਟਰ ਪ੍ਰੋ: ਅਸ਼ੋਕ ਗੋਇਲ, ਸ੍ਰੀ ਹਰਜੋਤ ਸਿੰਘ ਸਿੱਧੂ, ਡਾਇਰੈਕਟਰ (ਟ੍ਰੇਨਿੰਗ ਅਤੇ ਪਲੇਸਮੈਂਟ, ਐਮ.ਆਰ.ਐਸ.ਪੀ.ਟੀ.ਯੂ.), ਸੀਆਰਸੀ ਪ੍ਰੋਫੈਸਰ ਇੰਚਾਰਜ ਡਾ: ਰਾਜੇਸ਼ ਗੁਪਤਾ ਅਤੇ ਰਜਿੰਦਰ ਸਿੰਘ ਸਮਾਘ ਨੇ ਵੀ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਉੱਤਰੀ ਭਾਰਤ ਦੀ ਇਸ ਪ੍ਰਮੁੱਖ ਕੰਪਨੀ ਵੱਲੋਂ ਕੈਂਪਸ ਦੇ ਵਿਦਿਆਰਥੀਆਂ ਲਈ ਬੇਹੱਦ ਖੁਸ਼ੀ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION