35.1 C
Delhi
Thursday, April 25, 2024
spot_img
spot_img

ਰੈਡ ਕਰਾਸ ਬਾਰੇ ਜਾਗਰੂਕਤਾ ਫ਼ੈਲਾਉਣ ਲਈ ਡੀ.ਸੀ. ਜ਼ਿਲ੍ਹਾ ਵਾਰ ਮੁਹਿੰਮ ਵਿੱਢਣ: ਰਾਜਪਾਲ ਬਦਨੌਰ

ਚੰਡੀਗੜ੍ਹ, 3 ਮਾਰਚ, 2020 –
ਪੰਜਾਬ ਦੇ ਰਾਜਪਾਲ ਅਤੇ ਪੰਜਾਬ ਰੈੱਡ ਕਰਾਸ ਸੁਸਾਇਟੀ ਦੇ ਪ੍ਰਧਾਨ ਸੀ੍ਰ ਵੀਪੀ ਸਿੰਘ ਬਦਨੌਰ ਨੇ ਅੱਜ ਰਾਜ ਰੈੱਡ ਕਰਾਸ ਸੁਸਾਇਟੀ ਦੀਆਂ ਲੋੜਵੰਦਾਂ ਦੀ ਤੰਗੀਆਂ -ਤੁਰਸ਼ੀਆਂ ਨੂੰ ਘਟਾਉਣ ਸਬੰਧੀ ਗਤੀਵਿਧੀਆਂ ਬਾਬਤ ਇੱਕ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਡਿਪਟੀ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵਿੱਤੀ ਜਿੰਮੇਵਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਨਜਿੱਠਣ ਲਈ ਚੋਖੀ ਦਿਲਚਸਪੀ ਪ੍ਰਗਟਾਈ। ਉਨ੍ਹਾਂ ਜ਼ਿਲ੍ਹਾ ਸ਼ਾਖਾਵਾਂ ਅਤੇ ਸੂਬਾਈ ਸ਼ਾਖਾ ਇੱਕ ਦੂਜੇ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਦੀ ਸਲਾਹ ਦਿੱਤੀ।

ਪੰਜਾਬ ਰੈੱਡ ਕਰਾਸ ਸੁਸਾਇਟੀ ਦੀ ਪ੍ਰਬੰਧਕੀ ਇਕਾਈ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਸਿਖਲਾਈ ਦੇਣ ਸਬੰਧੀ ਟਾਈਮ-ਟੇਬਲ ਤਿਆਰ ਕਰਨ ਅਤੇ ਹਰੇਕ ਜ਼ਿਲ੍ਹੇ ਵਿੱਚ ਮੁੱਢਲੀ ਸਹਾਇਤਾ ਦੇਣ ਲਈ ਸਿਖਲਾਈ ਪ੍ਰਦਾਨ ਕਰਨ ਹਿੱਤ ਡਿਪਟੀ ਕਮਿਸ਼ਨਰਾਂ ਨੂੰ ਕਿਹਾ। ਉਨ੍ਹਾਂ ਕਿਹਾ ਸੋਸ਼ਲ ਐਮਰਜੈਂਸੀ ਰਿਸਪਾਂਸ ਵਲੰਟਰੀ ਸਕੀਮ ਤਹਿਤ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ 1000 ਸਿੱਖਿਅਤ ਵਲੰਟੀਅਰ ਤਿਆਰ ਕਰਨ ਦਾ ਇੱਕ ਨਿਵੇਕਲਾ ਉਪਰਾਲਾ ਹੈ।

ਪੰਜਾਬ ਰੈੱਡ ਕਰਾਸ ਸੁਸਾਇਟੀ ਅਤੇ ਸੇਂਟ ਜੌਨ ਐਂਬੂਲੈਂਸ ਦੀਆਂ ਪਹਿਲਕਦਮੀਆਂ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਫਸਟ ਏਡ ਸਿਖਲਾਈ, ਟੀਬੀ, ਏਡਜ਼ ਅਤੇ ਐਚ.ਆਈ.ਵੀ ਪ੍ਰੋਜੈਕਟਾਂ ਦੀ ਰੋਕਥਾਮ ਅਤੇ ਰਾਜ ਵਿੱਚ ਨਸ਼ਾ ਛੁਡਾਊ ਮੁਹਿੰਮ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਸੂਬਾ ਰਿਹਾ ਹੈ ਅਤੇ ਹੁਣ ਕੋਹੜ ਦੇ ਖਾਤਮੇ ‘ਤੇ ਪੂਰਾ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੇ-ਆਪਣੇ ਜ਼ਿਲਿ੍ਹਆਂ ਵਿੱਚ ਆਫਤ ਪ੍ਰਬੰਧਨ ਨੂੰ ਮਜ਼ਬੂਤ ਕਰਨ ਅਤੇ ਆਫਤ ਪ੍ਰਬੰਧਨ ਦੀਆਂ ਗਤੀਵਿਧੀਆਂ ਵਿੱਚ ਸਾਰੇ ਭਾਈਵਾਲਾਂ ਨੂੰ ਸਿਖਲਾਈ ਦੇਣ ਲਈ ਰੈਡ ਕਰਾਸ ਦੇ ਪਲੇਟਫਾਰਮ ਦੀ ਵਰਤੋਂ ਕਰਨ ਲਈ ਵੀ ਕਿਹਾ ਹੈ। ਬਾਰ ਐਸੋਸੀਏਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੈਂਬਰਾਂ ਨੂੰ ਫਸਟ ਏਡ ਦੀ ਸਿਖਲਾਈ ਦੇਣ ਵਾਲੇ ਪਹਿਲੇ ਰਾਜ ਦੇਸ਼ ਬਣਨ ਦੇ ਇਕ ਹੋਰ ਮੀਲ ਪੱਥਰ ਦੀ ਪ੍ਰਾਪਤੀ ਲਈ ਉਨ੍ਹਾਂ ਨੇ ਪੰਜਾਬ ਰੈਡ ਕਰਾਸ ਦੀ ਵੀ ਸ਼ਲਾਘਾ ਕੀਤੀ।

ਮਾਨਵਤਾਵਾਦੀ ਸੇਵਾਵਾਂ ਦੇ ਸਨਮਾਨ ਵਿੱਚ ਰਾਜਪਾਲ ਨੇ ਯੂਨੀਵਰਸਿਟੀਆਂ ਦੇ ਪ੍ਰਬੰਧਕਾਂ ਨੂੰ ਪੁਰਸਕਾਰ ਵੀ ਭੇਟ ਕੀਤੇ ਜਿਨ੍ਹਾਂ ਨੇ ਰੈੱਡ ਕਰਾਸ ਦੇ ਮਿਸ਼ਨ ਅਤੇ ਸੰਦੇਸ਼ ਨੂੰ ਅੱਗੇ ਲੈ ਕੇ ਪੰਜਾਬ ਰੈਡ ਕਰਾਸ ਨਾਲ ਸਮਝੌਤਿਆਂ ‘ਤੇ ਦਸਤਖਤ ਕੀਤੇ ਹਨ।

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਪ੍ਰਧਾਨ ਵਜੋਂ ਕੰਮ ਕਰ ਰਹੇ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਫਸਟ ਏਡ ਦੀ ਸਿਖਲਾਈ, ਖੂਨਦਾਨ ਮੁਹਿੰਮ, ਸਦੱਸਤਾ ਦਾਖਲਾ ਅਤੇ ਸਟੇਟ ਬ੍ਰਾਂਚ ਨੂੰ ਵਿੱਤੀ ਯੋਗਦਾਨ ਦੇਣ ਵਰਗੀ ਗਤੀਵਿਧੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਐਸਐਸਪੀਜ਼ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਕਾਲਜ ਅਤੇ ਸਕੂਲ ਦੇ ਪ੍ਰਿੰਸੀਪਲ ਅਤੇ ਬਾਰ ਐਸੋਸੀਏਸ਼ਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਪ੍ਰਧਾਨ, ਪਤਵੰਤੇ ਅਤੇ ਸਮਾਜ ਸੇਵੀਆਂ ਸਮੇਤ ਕੁਝ ਉੱਘੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸ਼ਾਨਦਾਰ ਕਾਰਗੁਜ਼ਾਰੀ ਲਈ ਸਮੁੱਚੀ ਟਰਾਫੀ ਜ਼ਿਲ੍ਹਾ ਰੂਪਨਗਰ ਨੇ ਪ੍ਰਾਪਤ ਕੀਤੀ।

ਇਸ ਤੋਂ ਪਹਿਲਾਂ ਪੰਜਾਬ ਸਟੇਟ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸੀ.ਐੱਸ. ਤਲਵਾੜ, ਨੇ ਸਦਨ ਦੀ ਪ੍ਰਵਾਨਗੀ ਲਈ ਮੀਟਿੰਗ ਦਾ ਏਜੰਡਾ ਰੱਖਿਆ। ਉਨ੍ਹਾਂ ਧੰਨਵਾਦ ਦਾ ਮਤਾ ਵੀ ਪੇਸ਼ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਪਾਲ ਦੇ ਪ੍ਰਮੁੱਖ ਸਕੱਤਰ ਸ਼੍ਰੀ ਜੇ.ਐਮ. ਬਾਲਾਮੁਰੂਗਨ, ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਆਈ.ਏ.ਐੱਸ., ਫ਼ਰੀਦਕੋਟ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਰਵਿੰਦਰ ਕੁਮਾਰ ਕੌਸ਼ਿਕ ਆਈ.ਏ.ਐਸ., ਸ੍ਰੀ ਸੁਮੇਰ ਸਿੰਘ ਗੁਰਜਰ ਆਈ.ਏ.ਐੱਸ, ਕਮਿਸ਼ਨਰ (ਫਿਰੋਜ਼ਪੁਰ ਡਵੀਜ਼ਨ), ਸ਼੍ਰੀ ਦੀਪਇੰਦਰ ਸਿੰਘ, ਕਮਿਸ਼ਨਰ, (ਪਟਿਆਲਾ ਡਵੀਜ਼ਨ), ਡਾ. ਅਵਨੀਤ ਕੌਰ, ਡਾਇਰੈਕਟਰ (ਸਿਹਤ ਸੇਵਾਵਾਂ, ਪੰਜਾਬ), ਪੰਜਾਬ ਰਾਜ ਰੈਡ ਕਰਾਸ ਸ਼ਾਖਾ ਦੇ ਵਾਈਸ ਚੇਅਰਮੈਨ ਅਤੇ ਪੰਜਾਬ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION