32.1 C
Delhi
Wednesday, May 8, 2024
spot_img
spot_img

ਰੰਧਾਵਾ ਵੱਲੋਂ ਨਵ ਨਿਯੁਕਤ ਕੋਆਪਰੇਟਿਵ ਇੰਸਪੈਕਟਰਾਂ ਨੂੰ ਸਹਿਕਾਰੀ ਸੁਸਾਇਟੀਆਂ ਨੂੰ ਮਜਬੂਤ ਕਰਨ ਦਾ ਸੱਦਾ

ਚੰਡੀਗੜ੍ਹ, 22 ਜੁਲਾਈ, 2019:

ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਭਾਗ ਵਿੱਚ ਨਵ ਨਿਯੁਕਤ ਕੋਆਪਰੇਟਿਵ ਇੰਸਪੈਕਟਰਾਂ ਨੂੰ ਸਹਿਕਾਰੀ ਸੁਸਾਇਟੀਆਂ ਨੂੰ ਮਜਬੂਤ ਕਰਨ ਦਾ ਸੱਦਾ ਦਿੰਦਿਆ ਸਹਿਕਾਰਤਾ ਲਹਿਰ ਖੜ੍ਹੀ ਕਰਨ ਲਈ ਪ੍ਰੇਰਿਆ।ਸ ਰੰਧਾਵਾ ਅੱਜ ‘ਦੀ ਪੰਜਾਬ ਇੰਸਟੀਚਿਊਟ ਆਫ ਕੋਆਪਰੇਟਿਵ ਟ੍ਰੇਨਿੰਗ’ ਵੱਲੋਂ ਇੱਥੇ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਦੇ ਆਡੀਟੋਰੀਅਮ ਵਿਖੇ ਕਰਵਾਈ ਨਵ ਨਿਯੁਕਤ ਇੰਸਪੈਕਟਰਾਂ ਨਾਲ ਕਰਵਾਈ ‘ਅਨੁਭਵ ਸਾਂਝ ਗੋਸਟੀ’ ਦੌਰਾਨ ਸੰਬੋਧਨ ਕਰ ਰਹੇ ਸਨ।

ਸਹਿਕਾਰਤਾ ਮੰਤਰੀ ਨੇ ਹਾਲ ਹੀ ਵਿੱਚ ਨਵੇਂ ਭਰਤੀ ਹੋਏ ਇੰਸਪੈਕਟਰਾਂ ਤੋਂ ਫੀਲਡ ਵਿੱਚ ਕੀਤੀ ਟ੍ਰੇਨਿੰਗ ਦੌਰਾਨ ਹਾਸਲ ਹੋਈਆਂ ਜਮੀਨੀ ਹਕੀਕਤਾਂ ਦੀ ਫੀਡਬੈਕ ਹਾਸਲ ਕੀਤੀ। ਉਨ੍ਹਾਂ ਇੰਸਪੈਕਟਰਾਂ ਕੋਲੋਂ ਘਾਟੇ ਵਾਲੀਆਂ ਸਹਿਕਾਰੀਆਂ ਸੁਸਾਇਟੀਆਂ ਦੀ ਸਥਿਤੀ, ਸੁਸਾਇਟੀਆਂ ਦੀ ਕੰਮ-ਕਾਜ ਵਿੱਚ ਪਾਈਆਂ ਜਾਂਦੀਆਂ ਖਾਮੀਆਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਇਨ੍ਹਾਂ ਨੂੰ ਦੂਰ ਕਰਨ ਦੇ ਸੁਝਾਅ ਪੁੱਛੇ ਗਏ ਜਿਸ ‘ਤੇ ਸਾਰੇ ਇੰਸਪੈਕਟਰਾਂ ਨੇ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ।

ਉਨ੍ਹਾਂ ਕਿਹਾ ਕਿ ਸਹਿਕਾਰਤਾ ਵਿਭਾਗ ਸਿੱਧੇ ਤੌਰ ਉਤੇ ਪਿੰਡਾਂ ਤੇ ਕਿਸਾਨੀ ਨਾਲ ਜੁੜਿਆ ਹੈ ਜੋ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣ ਲਈ ਨਵੇਂ ਨਿਯੁਕਤ ਇੰਸਪੈਕਟਰਾਂ ਨੂੰ ਆਪਣੀ ਪ੍ਰਤਿਭਾ, ਲਿਆਕਤ ਤੇ ਜੋਸ ਨੂੰ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ ਤਾਂ ਜੋ ਕਿਸਾਨੀ ਖੁਸਹਾਲ ਹੋ ਸਕੇ।

ਸ ਰੰਧਾਵਾ ਨੇ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਨੂੰ ਬਹੁਮੰਤਵੀ ਬਣਾਉਣ ਲਈ ਕਿਹਾ ਜਿੱਥੇ ਕਿਸਾਨਾਂ ਤੇ ਪਿੰਡ ਵਾਸੀਆਂ ਦੀ ਹਰ ਲੋੜ ਪੂਰੀ ਹੋਵੇ।ਉਨ੍ਹਾਂ ਕਿਹਾ ਕਿ ਸੁਸਾਇਟੀਆਂ ਦੀ ਖਾਲੀ ਪਈ ਜਗ੍ਹਾਂ ਉਤੇ ਪੰਪ ਵੀ ਲਗਾਏ ਜਾ ਰਹੇ ਹਨ।

ਮਹਿਲਾ ਇੰਸਪੈਕਟਰਾਂ ਵੱਲੋਂ ਫੀਲਡ ਟ੍ਰੇਨਿੰਗ ਦੌਰਾਨ ਹਾਸਲ ਹੋਏ ਤਜਰਬਿਆਂ ਨੂੰ ਸਾਂਝਾ ਕਰਦਿਆਂ ਜਦੋਂ ਦੱਸਿਆ ਗਿਆ ਕਿ ਫੀਲਡ ਵਿੱਚ ਡਰਾਇਆ ਜਾਂਦਾ ਹੈ ਕਿ ਇਹ ਵਿਭਾਗ ਮਹਿਲਾਵਾਂ ਲਈ ਨਹੀਂ ਤਾਂ ਸਹਿਕਾਰਤਾ ਮੰਤਰੀ ਸ ਰੰਧਾਵਾ ਨੇ ਤੁਰੰਤ ਕਿਹਾ ਕਿ ਉਹ ਖੁਦ ਅਜਿਹੀ ਥਾਂ ਉਤੇ ਮਹਿਲਾ ਇੰਸਪੈਕਟਰ ਨੂੰ ਜੁਆਇਨ ਕਰਵਾਉਣਗੇ ਤਾਂ ਜੋ ਉਨ੍ਹਾਂ ਨੂੰ ਕੋਈ ਦਿੱਕਤ ਨਾ ਆਵੇ।

ਅੰਤ ਵਿੱਚ ਉਨ੍ਹਾਂ ਸਾਰੇ ਨਵੇਂ ਭਰਤੀ ਇੰਸਪੈਕਟਰਾਂ ਨੂੰ ਵਿਭਾਗ ਵਿੱਚ ਜੁਆਨਿੰਗ ਉਤੇ ਵਧਾਈ ਤੇ ਸਵਾਗਤ ਕਰਦਿਆਂ ਕਿਹਾ ਕਿ ਇਹ ਸਾਲ ਵੈਸੇ ਵੀ ਭਾਗਾਂ ਵਾਲਾ ਹੈ ਜਦੋਂ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ ਪੁਰਬ ਮਨਾ ਰਹੇ ਹਾਂ।

ਇਸ ਤੋਂ ਪਹਿਲਾ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਨੇ ਸਹਿਕਾਰਤਾ ਮੰਤਰੀ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਹ ਖੁਦ ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਹੱਲਾਸੇਰੀ ਦੇਣ ਆਏ ਹਨ।

ਉਨ੍ਹਾਂ ਨਵੇਂ ਸਟਾਫ ਦਾ ਵਿਭਾਗ ਵਿੱਚ ਆਉਣ ਉਤੇ ਸਵਾਗਤ ਕਰਦਿਆਂ ਕਿਹਾ ਕਿ ਇਹ ਵਿਭਾਗ ਸੱਚੇ ਦਿਲੋਂ ਲੋਕਾਂ ਦੀ ਸੇਵਾ ਕਰਨ ਵਾਲਾ ਹੈ। ਉਨ੍ਹਾਂ ਨਵੇਂ ਭਰਤੀ ਸਟਾਫ ਨੂੰ ਸੱਦਾ ਦਿੱਤਾ ਕਿ ਕੋਈ ਵੀ ਦਿੱਕਤ ਆਉਂਦੀ ਹੈ ਜਾਂ ਕੋਈ ਨਵਾਂ ਕਦਮ ਚੁੱਕਣਾ ਹੈ ਤਾਂ ਉਹ ਕਿਸੇ ਵੇਲੇ ਵੀ ਆ ਕੇ ਮਿਲ ਸਕਦੇ ਹਨ।

ਮਿਲਕਫੈਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਜੋ ਕਿਸੇ ਵੇਲੇ ਸਹਿਕਾਰਤਾ ਵਿਭਾਗ ਵਿੱਚ ਵਧੀਕ ਰਜਿਸਟਰਾਰ ਰਹੇ ਹਨ, ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਜੇਕਰ ਕੋਈ ਪੰਜਾਬ ਜਾਂ ਕਿਸਾਨੀ ਦੀ ਸੇਵਾ ਕਰਨੀ ਚਾਹੁੰਦਾ ਹੈ ਤਾਂ ਸਹਿਕਾਰਤਾ ਵਿਭਾਗ ਤੋਂ ਵਧੀਆ ਕੋਈ ਮੰਚ ਨਹੀਂ।

ਉਨ੍ਹਾਂ ਕਿਹਾ ਕਿ ਸਹਿਕਾਰਤਾ ਵਿਭਾਗ ਸਭ ਤੋਂ ਵੱਧ ਸਮਰੱਥਾ ਵਾਲਾ ਹੈ ਜਿਸ ਨੂੰ ਪਛਾਣਨ ਦੀ ਲੋੜ ਹੈ। ਸ੍ਰੀ ਸੰਘਾ ਨੇ ਇਮਾਨਦਾਰੀ ਨਾਲ ਕੰਮ ਕਰਨ ਦੀ ਨਸੀਹਤ ਦਿੰਦਿਆਂ ਕਿਹਾ ਕਿ ਇਸ ਵਿਭਾਗ ਵਿੱਚ ਸਿਰਫ ਕੰਮ ਬੋਲਦਾ ਹੈ ਨਾ ਕਿ ਚਾਪਲੂਸੀ ਜਾਂ ਸਿਫਾਰਸ।ਇਸ ਮੌਕੇ ਨਵੇਂ ਸਟਾਫ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੀ।

‘ਦੀ ਪੰਜਾਬ ਇੰਸਟੀਚਿਊਟ ਆਫ ਕੋਆਪਰੇਟਿਵ ਟ੍ਰੇਨਿੰਗ’ ਦੇ ਐਮ.ਡੀ. ਸ੍ਰੀ ਮਨਜੀਤ ਸਿੰਘ ਨੇ ਦੱਸਿਆ ਕਿ ਸਹਿਕਾਰਤਾ ਵਿਭਾਗ ਵੱਲੋਂ 150 ਨਵੇਂ ਇੰਸਪੈਕਟਰ ਭਰਤੀ ਕੀਤੇ ਗਏ ਹਨ ਜਿਨ੍ਹਾਂ 1 ਅਪਰੈਲ ਤੋਂ 30 ਜੂਨ ਤੱਕ ਟ੍ਰੇਨਿੰਗ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਟ੍ਰੇਨਿੰਗ ਵਿੱਚ ਪ੍ਰੈਕਟੀਕਲ ਸਿੱਖਿਆ ਵੀ ਦਿੱਤੀ ਗਈ।ਇਕ ਮਹੀਨਾ ਉਹ ਫੀਲਡ ਟ੍ਰੇਨਿੰਗ ਲੈਣਗੇ ਜਿਸ ਤੋਂ ਬਾਅਦ ਉਨ੍ਹਾਂ ਦੀ ਤਾਇਨਾਤੀ ਹੋਵੇਗੀ। ਮੰਚ ਸੰਚਾਲਨ ਪੰਜਾਬ ਕੋਆਪਰੇਸਨ ਦੇ ਸੰਪਾਦਕ ਸ੍ਰੀ ਸਤਪਾਲ ਸਿੰਘ ਘੁੰਮਣ ਨੇ ਕੀਤਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION