ਯੈੱਸ ਪੰਜਾਬ
ਨਵੀਂ ਦਿੱਲੀ, 20 ਅਕਤੂਬਰ, 2021:
ਬੀਤੇ ਦਿਨੀਂ ਲਖੀਮਪੁਰ ’ਚ ਹੋਏ ਦੁਖਦ ਘਟਨਾ ਦੌਰਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਕਿਸਾਨ ਆਗੂ ਤੇਜਿੰਦਰ ਸਿੰਘ ਵਿਰਕ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਉਹਨਾਂ ਦੀ ਬਹਾਦਰੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਿੱਲੀ ਕਮੇਟੀ ਦੇ ਮੈਂਬਰ ਸ. ਭੁਪਿੰਦਰ ਸਿੰਘ ਭੁੱਲਰ ਵੱਲੋਂ ਉਹਨਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ।
ਇਥੇ ਜ਼ਿਕਰਯੋਗ ਹੈ ਕਿ 3 ਅਕਤੂਬਰ ਨੂੰ ਲਖੀਮਪੁਰ ’ਚ ਹੋਈ ਇਸ ਘਟਨਾ ਵਿਚ ਤੇਜਿੰਦਰ ਸਿੰਘ ਵਿਰਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ ਜਿਸਦੇ ਚਲਦੇ ਉਨ੍ਹਾਂ ਨੂੰ ਦਿੱਲੀ ਦੇ ਮੇਦਾਂਤਾ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ