30.6 C
Delhi
Tuesday, April 16, 2024
spot_img
spot_img

ਲਾਈਵ ਵਿਦ ਸੀ.ਐਮ : ਮੁੱਖ ਮੰਤਰੀ ਨੇ ਸ੍ਰੀ ਹਜੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਨੂੰ ਵੀਡੀਓ ਕਾਲ ਕਰਕੇ ਪੁੱਛਿਆ ਹਾਲਚਾਲ

ਹੁਸ਼ਿਆਰਪੁਰ, 2 ਮਈ, 2020 –
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੋਵਿਡ ਕੇਅਰ ਸੈਂਟਰ ਰਿਆਤ ਬਾਹਰਾ ਵਿੱਚ ਇਕਾਂਤਵਾਸ ਕਰ ਰਹੇ ਸ੍ਰੀ ਹਜੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਨਾਲ ਮੋਬਾਇਲ ’ਤੇ ਫੋਨ ਵੀਡੀਓ ਕਾਲ ਕਰਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਗੱਲਬਾਤ ਦੌਰਾਨ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ ਕਿ ਸਰਕਾਰ ਵਲੋਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕਾਫ਼ੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਉਨ੍ਹਾਂ ਦੇ ਇਕਾਂਤਵਾਸ ਦੌਰਾਨ ਹਰ ਜ਼ਰੂਰੀ ਸੁਵਿਧਾ ਸਮੇਂ ਸਿਰ ਮੁਹੱਈਆ ਕਰਵਾਈ ਜਾ ਰਹੀ ਹੈ।

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਇਥੇ ਮਿਲਣ ਵਾਲੀਆਂ ਸੁਵਿਧਾਵਾਂ, ਪ੍ਰਬੰਧਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਾਲ-ਚਾਲ ਬਾਰੇ ਜਾਣਕਾਰੀ ਹਾਸਲ ਕੀਤੀ, ਜਿਸ ’ਤੇ ਸ਼ਰਧਾਲੂਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਉਨ੍ਹਾਂ ਦੀ ਪੂਰੀ ਦੇਖਭਾਲ ਕਰ ਰਿਹਾ ਹੈ ਅਤੇ ਬੱਚਿਆਂ ਵਾਂਗ ਉਨ੍ਹਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਵੀ ਰਿਆਤ ਬਾਹਰਾ ਜਾ ਕੇ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਦੇ ਮੱਦੇਨਜ਼ਰ ਹੀ ਉਨ੍ਹਾਂ ਨੂੰ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਦੀ ਦੇਖਭਾਲ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਜ਼ਿੰਮੇਵਾਰੀ ਹੈ ਅਤੇ ਇਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਸਾਰੇ ਸ਼ਰਧਾਲੂ ਉਪਲਬੱਧ ਕਰਵਾਏ ਗਏ ਮਾਸਕ ਅਤੇ ਸੈਨੇਟਾਈਜ਼ਰ ਦਾ ਇਸਤੇਮਾਲ ਲਗਾਤਾਰ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਉਂਝ ਤਾਂ ਉਨ੍ਹਾਂ ਨੂੰ ਹਰ ਜ਼ਰੂਰੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ, ਫਿਰ ਵੀ ਹੋਰ ਕੋਈ ਚੀਜ਼ ਦੀ ਜ਼ਰੂਰਤ ਹੋਵੇ, ਤਾਂ ਉਸ ਨੂੰ ਵੀ ਉਪਲਬੱਧ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਸ ਤਰ੍ਹਾਂ ਸਾਰੇ ਸ਼ਰਧਾਲੂਆਂ ਨੂੰ ਸ੍ਰੀ ਹਜ਼ੂਰ ਸਾਹਿਬ ਤੋਂ ਉਨ੍ਹਾਂ ਦੇ ਜ਼ਿਲਿ੍ਹਆਂ ਤੱਕ ਵਾਪਸ ਲਿਆਈ ਹੈ, ਉਸੇ ਤਰ੍ਹਾਂ ਹੀ ਉਨ੍ਹਾਂ ਦੇ ਸਿਹਤਮੰਦ ਹੋਣ ’ਤੇ ਉਨ੍ਹਾਂ ਦੇ ਘਰਾਂ ਤੱਕ ਪਹੁੰਚਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਕਾਂਤਵਾਸ ਉਨ੍ਹਾਂ ਦੀ ਸਿਹਤ ਦੇ ਮੱਦੇਨਜ਼ਰ ਹੀ ਕੀਤਾ ਗਿਆ ਹੈ ਅਤੇ ਇਸ ਵਿੱਚ ਸਾਰੇ ਸਹਿਯੋਗ ਕਰਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION