27.1 C
Delhi
Sunday, April 28, 2024
spot_img
spot_img

ਲਾਲਪੁਰਾ ਜਗੀਰ ਕੌਰ ਦੇ ਹੱਕ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਤੋੜ ਰਹੇ, ਰਾਸ਼ਟਰਪਤੀ ਘੱਟ ਗਿਣਤੀ ਚੇਅਰਮੈਨ ਦੇ ਕਮਿਸ਼ਨ ਵਜੋਂ ਤੁਰੰਤ ਕਰਨ ਬਰਖ਼ਾਸਤ: ਅਕਾਲੀ ਦਲ

ਯੈੱਸ ਪੰਜਾਬ
ਚੰਡੀਗੜ੍ਹ, 2 ਨਵੰਬਰ, 2022:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਅਹੁਦੇ ਤੋਂ ਤੁਰੰਤ ਬਰਖ਼ਾਸਤ ਕਰਨ ਕਿਉਂਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਯਤਨ ਕਰ ਕੇ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੇ ਤੌਰ ’ਤੇ ਦਖਲ ਦੇ ਰਹੇ ਹਨ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਲਾਲਪੁਰਾ ਇਕ ਸੰਵਿਧਾਨਕ ਅਹੁਦੇ ’ਤੇ ਬੈਠੇ ਹਨ ਤੇ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਉਹਨਾਂ ਦੀ ਜ਼ਿੰਮੇਵਾਰੀ ਬਣਦੀ ਹੈ।

ਪਰ ਅਜਿਹਾ ਜਾਪਦਾ ਹੈ ਕਿ ਸਰਦਾਰ ਲਾਲਪੁਰਾ ਸਿਰਫ ਭਾਜਪਾ ਦੇ ਹਿੱਤਾਂ ਦੀ ਪਹਿਰੇਦਾਰੀ ਲਈ ਕੰਮ ਕਰ ਰਹੇ ਹਨ ਕਿਉਂਕਿ ਉਹ ਭਾਜਪਾ ਦੇ ਪਾਰਲੀਮਾਨੀ ਬੋਰਡ ਅਤੇ ਕੌਮੀ ਕਾਰਜਕਾਰਨੀ ਦੇ ਮੈਂਬਰ ਦੀ ਦੋਹਰੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ। ਉਹਨਾਂ ਕਿਹਾ ਕਿ ਰਾਸ਼ਟਰਪਤੀ ਉਹਨਾਂ ਨੂੰ ਤੁਰੰਤ ਬਰਖ਼ਾਸਤ ਕਰ ਸਕਦੇ ਹਨ ਕਿਉਂਕਿ ਇਹ ਹਿੱਤਾਂ ਦੇ ਟਕਰਾਅ ਦਾਸਪਸ਼ਟ ਮਾਮਲਾ ਹੈ ਅਤੇ ਉਹ ਘੱਟ ਗਿਣਤੀਆਂ ਖਾਸ ਤੌਰ ’ਤੇ ਸਿੱਖਾਂ ਦੇ ਹਿੱਤਾਂ ਖਿਲਾਫ ਕੰਮ ਕਰ ਰਹੇ ਹਨ।

ਅਕਾਲੀ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਲਾਲਪੁਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਿੱਧਾ ਫੋਨ ਕਰ ਰਹੇ ਹਨ ਅਤੇ ਉਹਨਾਂ ਨੂੰ ਇਸ ਪਵਿੱਤਰ ਸਦਨ ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਵਾਸਤੇ ਆਖ ਰਹੇ ਹਨ। ਉਹਨਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਗੁਰਧਾਮਾਂ ਦੀਸੇਵਾ ਸੰਭਾਲ ਭਾਜਪਾ ਤੇ ਆਰ ਐਸ ਐਸ ਨੂੰ ਨਹੀਂ ਦੇ ਸਕਦੀ।

ਸਰਦਾਰ ਗਰੇਵਾਲ ਤੇ ਡਾ. ਚੀਮਾ ਨੇ ਕੇਂਦਰ ਸਰਕਾਰ ਨੂੰ ਵੀ ਬੇਨਤੀ ਕੀਤੀ ਕਿ ਉਹ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਨਾ ਕਰੇ ਅਤੇ ਕਿਹਾ ਕਿ ਸ਼੍ਰੋਮਣੀ ਕਮੇਟ. ਨੂੰ ਤੋੜਨ ਤੇ ਫਿਰ ਇਸਨੂੰ ਕਠਪੁਤਲੀਆਂ ਰਾਹੀਂ ਚਲਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਸਰਦਾਰ ਲਾਲਪੁਰਾ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਕਿਉਂਕਿ ਉਹਨਾਂ ਦੀ ਜ਼ਿੰਮੇਵਾਰੀ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਦੀ ਬਣਦੀ ਹੈ ਜਦੋਂ ਕਿ ਉਹ ਕੰਮ ਉਲਟ ਕਰ ਰਹੇ ਹਨ।

ਇਹਨਾਂ ਆਗੂਆਂ ਨੇ ਕਿਹਾ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦੀਆਂ ਹਾਲ ਹੀ ਦੀਆਂ ਗਤੀਵਿਧੀਆਂ ਕੇਂਦਰ ਸਰਕਾਰ ਤੇ ਭਾਜਪਾ ਦੀਆਂ ਸੂਬਾ ਸਰਕਾਰਾਂ ਵੱਲੋਂ ਸਿੱਖ ਸੰਸਥਾਵਾਂ ਨੂੰ ਆਪਣੇ ਅਧੀਨ ਲੈਣ ਦੀਆਂ ਗਤੀਵਿਧੀਆਂ ਅਨੁਸਾਰ ਹਨ।

ਉਹਨਾਂ ਕਿਹਾ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਸਰਕਾਰ ਨੇ ਆਪਣੇ ਹੱਥਾਂ ਵਿਚ ਲੈ ਲਿਆ, ਦਿੱਲੀ ਗੁਰਦੁਆਰਾ ਕਮੇਟੀ ’ਤੇ ਭਾਜਪਾ ਨੇ ਕਬਜ਼ਾ ਕਰ ਲਿਆ ਤੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ। ਉਹਨਾਂ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਰੂਪ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ ਤੇ ਇਸ ਪਾਸੇ ਪਹਿਲਾ ਕਦਮ ਸਿੱਖ ਕੌਮ ਨੂੰ ਵੰਡਣਾ ਤੇ ਆਪਣੀ ਕਠਪੁਤਲੀ ਨੂੰ ਸਿਖਰਲੇ ਅਹੁਦੇ ’ਤੇ ਬਿਠਾਉਣ ਦੀ ਕੋਸ਼ਿਸ਼ ਕਰਨਾ ਹੈ।

ਪ੍ਰੈਸ ਕਾਨਫਰੰਸ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸਰਦਾਰ ਇਕਬਾਲ ਸਿੰਘ ਝੂੰਦਾਂ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION