35.1 C
Delhi
Thursday, May 2, 2024
spot_img
spot_img

ਲਾਲੀ ਮਜੀਠੀਆ ਨੇ ਕੈਬਨਿਟ ਮੰਤਰੀਆਂ ਅਤੇ ਮੈਂਬਰ ਪਾਰਲੀਮੈਂਟਾਂ ਦੀ ਹਾਜ਼ਰੀ ਵਿੱਚ ਪਨਗ੍ਰੇਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਯੈੱਸ ਪੰਜਾਬ
ਚੰਡੀਗੜ੍ਹ, 18 ਜੂਨ, 2021 –
ਮਾਝਾ ਖੇਤਰ ਦੇ ਉੱਘੇ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਅੱਜ ਇੱਥੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਰਾਣਾ ਗੁਰਮੀਤ ਸਿੰਘ ਸੋਢੀ, ਓ.ਪੀ. ਸੋਨੀ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ, ਚੇਅਰਮੈਨ ਵੇਅਰਹਾਊਸਿੰਗ ਕਾਰਪੋਰੇਸ਼ਨ ਰਾਜ ਕੁਮਾਰ ਵੇਰਕਾ, ਵਿਧਾਇਕ ਰਾਜ ਕੁਮਾਰ ਚੱਬੇਵਾਲ ਅਤੇ ਦਰਸ਼ਨ ਸਿੰਘ ਬਰਾੜ ਦੀ ਹਾਜ਼ਰੀ ਵਿਚ ਪਨਗ੍ਰੇਨ ਦੇ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲ ਲਈ।

ਇਸ ਮੌਕੇ ਕੈਬਨਿਟ ਮੰਤਰੀਆਂ, ਲੋਕ ਸਭਾ ਮੈਂਬਰਾਂ ਅਤੇ ਵਿਧਾਇਕਾਂ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਵਿਭਾਗ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਇੱਕ ਹੋਰ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾ ਕੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਜਾਰੀ ਰੱਖੇਗਾ।

ਆਪਣੇ ਸਮਰਥਕਾਂ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇੱਥੇ ਅਨਾਜ ਭਵਨ ਵਿਖੇ ਕਾਰਜਭਾਰ ਸੰਭਾਲਦਿਆਂ, ਲਾਲੀ ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਉਤੇ ਭਰੋਸਾ ਪ੍ਰਗਟਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਸ਼੍ਰੀ ਲਾਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਅਪ੍ਰੈਲ 2017 ਵਿਚ ਸੱਤਾ ਸੰਭਾਲਣ ਉਪਰੰਤ ਪਿਛਲੀਆਂ 9 ਫਸਲਾਂ ਦੀ ਨਿਰਵਿਘਨ ਖਰੀਦ ਸਬੰਧੀ ਵਿਭਾਗ ਦੇ ਸ਼ਾਨਦਾਰ ਯੋਗਦਾਨ ਦਾ ਸਿਹਰਾ ਮੁੱਖ ਮੰਤਰੀ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ ਨੂੰ ਜਾਂਦਾ ਹੈ, ਜੋ ਸਾਡੇ ਲਈ ਪ੍ਰੇਰਣਾਸ੍ਰੋਤ ਹੈ।

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਸਮੁੱਚੇ ਵਿਭਾਗ ਦੀ ਤਰਫੋਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਅਤੇ ਸਮਰਥਨ ਦਿੱਤਾ।

ਵਿਭਾਗ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਵੱਲੋਂ ਸੂਬੇ ਦੀ ਬਿਹਤਰੀ ਲਈ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਲਾਲੀ ਮਜੀਠੀਆ ਨੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸਮਰਥਨ ਕੀਤਾ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਅੰਨਦਾਤਿਆਂ ਨੂੰ ਇਨ੍ਹਾਂ ਗੈਰ ਸੰਵਿਧਾਨਕ ਅਤੇ ਗੈਰ ਜਮਹੂਰੀ ਕਾਨੂੰਨਾਂ ਵਿਰੁੱਧ ਸੱਚੀ ਲੜਾਈ ਵਿਚ ਸਮਰਥਨ ਦੇਣ ਲਈ ਹਮੇਸ਼ਾ ਮੋਹਰੀ ਰਹੀ ਹੈ।

ਵਾਈ ਐਸ ਰਤੜਾ (ਸਾਬਕਾ ਮੁੱਖ ਸਕੱਤਰ ਪੰਜਾਬ) ਦੇ ਦੇਹਾਂਤ ਉਪਰੰਤ ਅਹੁਦਾ ਖਾਲੀ ਹੋਣ ਉਪਰੰਤ ਪੰਜਾਬ ਸਰਕਾਰ ਵੱਲੋਂ ਲਾਲੀ ਮਜੀਠੀਆ ਨੂੰ ਪਿਛਲੇ ਹਫ਼ਤੇ 12 ਜੂਨ ਨੂੰ ਪਨਗ੍ਰੇਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਸੀ।

ਸਕੱਤਰ ਖੁਰਾਕ ਸਪਲਾਈ ਰਾਹੁਲ ਤਿਵਾੜੀ, ਡਾਇਰੈਕਟਰ ਫੂਡ ਸਪਲਾਈਜ਼ ਰਵੀ ਭਗਤ, ਡਾ. ਸਤਿੰਦਰ ਗਿੱਲ, ਜਗਵਿੰਦਰ ਪਾਲ ਸਿੰਘ ਜੱਗਾ, ਗੁਰਮੁੱਖ ਸਿੰਘ, ਸਤਿੰਦਰ ਸਿੰਘ ਸ਼ਾਹ, ਹਰਭੁਪਿੰਦਰ ਸ਼ਾਹ, ਅਕਾਸ਼ ਮਜੀਠਾ, ਜਸਮੀਤ ਸਿੰਘ ਬੱਦੋਵਾਲ, ਹਰਸਿਮਰ ਸਿੰਘ ਸੀਤਾ (ਏਏਜੀ ਪੰਜਾਬ), ਗੁਰਪ੍ਰੀਤ ਸਿੰਘ ਜਲਾਲ , ਦਿਲਬਾਗ ਸਿੰਘ, ਬਲਵਿੰਦਰ ਸਿੰਘ ਮਾਰਦੀ, ਮੋਹਨ ਸਿੰਘ ਨਿਬਰਵਿੰਡ, ਗੁਰਮੁਖ ਸਿੰਘ ਕਦਰਾਂਬਾਦ, ਨਵਦੀਪ ਸਿੰਘ ਸੋਨਾ, ਜਸਮੀਤ ਸਿੰਘ ਚੌਗਾਵਾਂ, ਨੀਰਜ, ਸੁਖਵਿੰਦਰ ਢਿੱਲੋਂ, ਪੰਮਾ ਪ੍ਰਧਾਨ ਅਤੇ ਵਿਭਾਗ ਦੇ ਹੋਰਨਾਂ ਅਧਿਕਾਰੀਆਂ ਸਮੇਤ ਨਵ-ਨਿਯੁਕਤ ਚੇਅਰਮੈਨ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION