34 C
Delhi
Thursday, April 25, 2024
spot_img
spot_img

ਲੁਧਿਆਣਾ ’ਚ ਇਕੱਠੇ 16 ਪਾਜ਼ਿਟਿਵ ਕੇਸ ਸਾਹਮਣੇ ਆਏ, ਡੀ.ਸੀ. ਵੱਲੋਂ ਲੋਕਾਂ ਨੂੰ ਘਰਾਂ ’ਚ ਰਹਿਣ ਦੀ ਸਲਾਹ

ਲੁਧਿਆਣਾ, 7 ਜੂਨ, 2020:

ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 16 ਹੋਰ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ 12 ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ ਬਾਕੀ 4 ਬਾਹਰੀ ਜ਼ਿਲਿ੍ਹਆਂ ਅਤੇ ਰਾਜਾਂ ਨਾਲ ਸੰਬੰਧਤ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਇਨ੍ਹਾਂ ਮਰੀਜ਼ਾਂ ਵਿੱਚੋਂ 1 ਜੱਸੋਵਾਲ ਕੁਲਾਰ, 1 ਲੱਕੜ ਮੰਡੀ ਦੋਰਾਹਾ, 1 ਦਸ਼ਮੇਸ਼ ਨਗਰ, 1 ਸਿਵਲ ਲਾਈਨਜ਼, 1 ਜੈਨ ਕਲੋਨੀ, 1 ਕੋਟ ਮੰਗਲ ਸਿੰਘ, 1 ਇਸਲਾਮਗੰਜ, 1 ਅਮਰਪੁਰਾ, 1 ਪ੍ਰੇਮ ਨਗਰ, 1 ਮੁੰਡੀਆਂ, 1 ਹਬੀਬਗੰਜ ਨਾਲ ਸੰਬੰਧਤ ਹਨ। ਜਦਕਿ 2 ਦਿੱਲੀ, 1 ਜਲੰਧਰ, 1 ਫਾਜ਼ਿਲਕਾ ਨਾਲ ਸੰੰਬੰਧਤ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਹਿ’ ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲ੍ਹਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਮਿਤੀ 7 ਜੂਨ, 2020 ਤੱਕ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 164 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ। ਇੱਕ ਕੋਰੋਨਾ ਪੀੜਤ ਔਰਤ ਦੀ ਬੀਤੀ ਰਾਤ ਡੀ. ਐੱਮ. ਸੀ. ਹਸਪਤਾਲ ਵਿਖੇ ਮੌਤ ਹੋ ਗਈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 10906 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 9755 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 9407 ਨਤੀਜੇ ਨੈਗੇਟਿਵ ਆਏ ਹਨ, ਜਦਕਿ 1151 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 247 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 101 ਮਰੀਜ਼ ਹੋਰ ਜ਼ਿਲਿ੍ਹਆਂ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 10 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 7 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 164 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਹੁਣ 7998 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1719 ਵਿਅਕਤੀ ਇਕਾਂਤਵਾਸ ਹਨ।

ਅੱਜ ਵੀ 199 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।

ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 702 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION