30.6 C
Delhi
Tuesday, April 16, 2024
spot_img
spot_img

ਲੁਧਿਆਣਾ ਬੰਬ ਧਮਾਕਾ ਮੰਦਭਾਗੀ ਤੇ ਦੁਖ਼ਦਾਈ ਘਟਨਾ, ਸਰਕਾਰ ਪੀੜਤ ਪਰਿਵਾਰਾਂ ਤੇ ਜ਼ਖ਼ਮੀਆਂ ਨੂੰ ਢੁਕਵਾਂ ਮੁਆਵਜ਼ਾ ਦੇਵੇ: ਢੀਂਡਸਾ

ਯੈੱਸ ਪੰਜਾਬ
ਚੰਡੀਗੜ੍ਹ/ ਐੱਸ.ਏ.ਐੱਸ ਨਗਰ, 23 ਦਸੰਬਰ 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਨੂੰ ਬੇਹੱਦ ਮੰਦਭਾਗੀ ਅਤੇ ਦੁੱਖਦਾਈ ਘਟਨਾ ਕਰਾਰ ਦਿੱਤਾ ਹੈ। ਸ: ਢੀਂਡਸਾ ਨੇ ਇਸ ਘਟਨਾ ਵਿੱਚ ਜਾਨਾਂ ਗਵਾਉਣ ਵਾਲਿਆਂ ਅਤੇ ਜ਼ਖ਼ਮੀਆਂ ਪ੍ਰਤੀ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੂੰ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਵਿਧਾਨ ਸਭਾਂ ਚੋਣਾਂ ਤੋਂ ਠੀਕ ਪਹਿਲਾਂ ਦਿਲ-ਦਿਹਲਾਉਣ ਵਾਲੀ ਅਜਿਹੀ ਘਟਨਾ ਵਰਤਮਾਨ ਸਰਕਾਰ ਦੀ ਸੂਬੇ ਦੇ ਸੁਰੱਖਿਆ ਪ੍ਰਬੰਧਾਂ ਵਿੱਚ ਵਰਤੀ ਗਈ ਵੱਡੀ ਅਣਗਿਹਲੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਕੋਈ ਡੂੰਘੀ ਸਾਜਿਸ਼ ਹੈ। ਸ: ਢੀਂਡਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਇਸ ਘਟਨਾ ਦੀ ਤਹਿ ਤੱਕ ਪਹੁੰਚਣ ਲਈ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਵਾਲੇ ਅਨਸਰਾਂ ਦੀ ਪਛਾਣ ਹੋ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION