27.1 C
Delhi
Saturday, April 27, 2024
spot_img
spot_img

ਲੁਧਿਆਣਾ ਵਿਚ ਕੋਰੋਨਾ ਦੇ 10 ਹੋਰ ਨਵੇਂ ਮਾਮਲੇ ਸਾਹਮਣੇ ਆਏ

ਲੁਧਿਆਣਾ, 8 ਜੂਨ, 2020 –

ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 10 ਹੋਰ ਮਾਮਲੇ ਸਾਹਮਣੇ ਆਏ ਹਨ। ਜਿਨ•ਾਂ ਵਿੱਚੋਂ 2 ਚੰਦਰ ਨਗਰ, 2 ਓਮੈਕਸ ਰਾਇਲ ਸਿਟੀ, 2 ਖੰਨਾ, 1 ਫੀਲਡ ਗੰਜ, 1 ਪਿੰਡ ਦਾਦ, 1 ਛਾਉਣੀ ਮੁਹੱਲਾ ਅਤੇ 1 ਇਸਲਾਮਗੰਜ ਨਾਲ ਸੰਬੰਧਤ ਹੈ।

ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਹਿ’ ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲ•ਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਮਿਤੀ 8 ਜੂਨ, 2020 ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 165 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।

ਉਨ•ਾਂ ਕਿਹਾ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 11522 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 10797 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ•ਾਂ ਵਿੱਚੋਂ 10439 ਨਤੀਜੇ ਨੈਗੇਟਿਵ ਆਏ ਹਨ, ਜਦਕਿ 725 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 257 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 101 ਮਰੀਜ਼ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਉਨ•ਾਂ ਕਿਹਾ ਕਿ ਬਦਕਿਸਮਤੀ ਨਾਲ 10 ਮੌਤਾਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਅਤੇ 7 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 165 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।


ਇਸ ਨੂੰ ਵੀ ਪੜ੍ਹੋ:
‘ਕੈਪਟਨ ਦੇ ਦੋਹਤੇ ਨੂੰ 2 ਘੰਟੇ ਇੰਤਜ਼ਾਰ ਕਰਾਇਆ, ਪ੍ਰਸ਼ਾਂਤ ਕਿਸ਼ੋਰ ਨੇ ਫ਼ਿਰ ਕੀਤੀ ਪੰਜਾਬ ਕਾਂਗਰਸ ਨੂੰ 2022 ਲਈ ਨਾਂਹ’


ਉਨ•ਾਂ ਕਿਹਾ ਕਿ ਹੁਣ 8262 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1882 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 264 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।

ਇਨ•ਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ•ਾਂ ਅੱਜ ਵੀ 614 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ•ਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।

ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION