ਲੁਧਿਆਣਾ, 15 ਅਪ੍ਰੈਲ, 2020 –
ਵਿਸ਼ਵ ਭਰ ਵਿੱਚ ਫੈਲੀ ਨੋਵੇਲ ਕੋੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਸ਼ੱਕੀ ਜਾਂ ਹੋਰ ਮਰੀਜ਼ਾਂ ਨੂੰ ਆਈਸੇਟ ਕਰਨ ਲਈ ਜ਼ਿਲ੍ਹਾ ਲੁਧਿਆਣਾ ਵਿੱਚ 2500 ਤੋਂ ਵਧੇਰੇ ਦੀ ਬਿਸਤਰਿਆਂ (ਬੈੱਡ) ਦੀ ਸਹੂਲਤ ਮੌਜੂਦ ਹੈ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਅੱਜ ਸਥਾਨਕ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਲੁਧਿਆਣਾ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪ੍ਰਬੰਧਾਂ ’ਤੇ ਪੂਰਨ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਲੁਧਿਆਣਾ (ਪੱਛਮੀ) ਦੇ ਐੱਸ. ਡੀ. ਐੱਮ. ਸ੍ਰ. ਅਮਰਿੰਦਰ ਸਿੰਘ ਮੱਲ੍ਹੀ ਅਤੇ ਹੋਰ ਵੀ ਹਾਜ਼ਰ ਸਨ।
ਸ੍ਰੀ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਇਸ ਬਿਮਾਰੀ ਤੋਂ ਸੰਭਾਵਿਤ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।
ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਅਤੇ ਜੱਚਾ ਬੱਚਾ ਹਸਪਤਾਲ ਨੇੜੇ ਵਰਧਮਾਨ ਮਿੱਲ ਲੁਧਿਆਣਾ, ਖੰਨਾ, ਸਮਰਾਲਾ, ਰਾਏਕੋਟ, ਜਗਰਾਂਉ ਦੇ ਕਮਿਊਨਿਟੀ ਸਿਹਤ ਕੇਂਦਰਾਂ ਤੋਂ ਇਲਾਵਾ ਨਰਸਿੰਗ ਕਾਲਜ ਰਾਏਕੋਟ, ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਟੈਗੋਰ ਨਗਰ ਦੇ ਸਾਰੇ ਹੋਸਟਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਹੋਸਟਲ ਨੰਬਰ 1, 2, 4 ਅਤੇ 11 ਅਤੇ ਪਿੰਡ ਕਿਸ਼ਨਗੜ੍ਹ (ਨੇੜੇ ਬੀਜਾ) ਸਥਿਤ ਕੁਲਾਰ ਕਾਲਜ ਆਫ਼ ਨਰਸਿੰਗ ਦੇ ਹੋਸਟਲਾਂ ਨੂੰ ਲੋੜ ਪੈਣ ’ਤੇ ਕੋਵਿਡ ਕੰਟਰੋਲ ਆਈਸੋਲੇਸ਼ਨ ਸੈਂਟਰ ਵਜੋਂ ਵਰਤਿਆ ਜਾਵੇਗਾ। ਇਨ੍ਹਾਂ ਸਾਰੀਆਂ ਇਮਾਰਤਾਂ ਦੀ ਸਮਰੱਥਾ 2500 ਬਿਸਤਰਿਆਂ ਤੋਂ ਜਿਆਦਾ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ 94 ਦੇ ਕਰੀਬ ਸ਼ੱਕੀ ਮਰੀਜ਼ਾਂ ਨੂੰ ਲੋੜÄਦੇ ਟੈਸਟਾਂ ਆਦਿ ਲਈ ਭਰਤੀ ਕਰਨ ਦੀ ਜ਼ਰੂਰਤ ਪਈ ਹੈ। ਜੇਕਰ ਕਿਸੇ ਮਰੀਜ਼ ਨੂੰ ਕੁਏਰਿਨਟਾਈਨ ਕਰਨ ਦੀ ਲੋੜ ਪੈਂਦੀ ਹੈ ਤਾਂ ਉਸ ਨੂੰ ਘਰ ਦੇ ਵਿੱਚ ਹੀ ਕੁਏਰਿਨਟਾਈਨ ਕੀਤਾ ਜਾ ਰਿਹਾ ਹੈ। ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਜੇਕਰ ਕਿਸੇ ਮਰੀਜ਼ ਨੂੰ ਵੈਂਟੀਲੇਟਰ ਦੀ ਸਹੂਲਤ ’ਤੇ ਰੱਖਣ ਦੀ ਜ਼ਰੂਰਤ ਪਵੇਗੀ ਤਾਂ ਇਸ ਲਈ ਡੀ. ਐੱਮ. ਸੀ., ਸੀ. ਐੱਮ. ਸੀ., ਐੱਸ. ਪੀ. ਐੱਸ. ਹਸਪਤਾਲ, ਫੋਰਟਿਸ ਹਸਪਤਾਲ, ਮੋਹਨਦਈ ਓਸਵਾਲ ਹਸਪਤਾਲ, ਦੀਪ ਹਸਪਤਾਲ, ਗੁਰੂ ਤੇਗ ਬਹਾਦਰ ਹਸਪਤਾਲ ਵਿਖੇ ਬੈੱਡ ਰਾਖਵੇਂ ਰੱਖੇ ਗਏ ਹਨ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਸੰਸਥਾਵਾਂ ਅਤੇ ਇਮਾਰਤਾਂ ਦੇ ਪ੍ਰਬੰਧਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਇਸ ਸਥਿਤੀ ਵਿੱਚ ਜ਼ਿਲ੍ਹਾ ਅਤੇ ਸਿਹਤ ਪ੍ਰਸਾਸ਼ਨ ਨੂੰ ਸਹਿਯੋਗ ਦੇਣ। ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ