26.7 C
Delhi
Thursday, May 9, 2024
spot_img
spot_img

ਲੋਕ ਅਦਾਲਤ ਵਿੱਚ 16 ਸਾਲ ਪੁਰਾਣੇ 4 ਕੇਸਾਂ ਦਾ ਨਿਪਟਾਰਾ, ਬਜ਼ੁਰਗ ਜੋੜੇ ਦਾ ਘਰ ਵਸਾਇਆ

ਯੈੱਸ ਪੰਜਾਬ
ਜਲੰਧਰ, 11 ਸਤੰਬਰ, 2021 –
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼-ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ ਸ਼ਨੀਵਾਰ ਨੂੰ ਜੁਡੀਸ਼ੀਅਲ ਅਦਾਲਤਾਂ ਵਿੱਚ ਲੰਬਿਤ ਦੀਵਾਨੀ, ਵਿਵਾਹਿਕ ਝਗੜੇ, ਮੋਟਰ ਦੁਰਘਟਨਾ ਕਲੇਮ ਕੇਸਾਂ, ਬਿਜਲੀ ਕਾਨੂੰਨ ਦੇ ਕੰਪਾਂਊਡੇਬਲ ਕੇਸਾਂ, ਟ੍ਰੈਫਿਕ ਚਲਾਨ ਅਤੇ ਫੌਜਦਾਰੀ ਦੇ ਸਮਝੌਤਾ ਹੋ ਸਕਣ ਵਾਲੇ ਕੇਸਾਂ ਅਤੇ ਹੋਰ ਸੰਸਥਾਵਾ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਭਾਰਤ ਸੰਚਾਰ ਨਿਗਮ ਅਤੇ ਵਿੱਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਫੈਸਲਾ ਰਾਜ਼ੀਨਾਮੇ ਰਾਹੀਂ ਕਰਵਾਉਣ ਲਈ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿਖੇ 18, ਨਕੋਦਰ ਵਿੱਚ 3 ਅਤੇ ਫਿਲੌਰ ਵਿਖੇ 1, ਕੁੱਲ 21 ਬੈਂਚ ਸਥਾਪਿਤ ਕੀਤੇ ਗਏ ਸਨ, ਜਿਨ੍ਹਾਂ ਵਿੱਚ ਉਪਰੋਕਤ ਸ਼੍ਰੇਣੀਆਂ ਨਾਲ ਸਬੰਧਤ ਕੁੱਲ 7525 ਕੇਸ ਸੁਣਵਾਈ ਲਈ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 1369 ਕੇਸਾਂ ਦਾ ਨਿਪਟਾਰਾ ਮੌਕੇ ‘ਤੇ ਹੀ ਰਾਜ਼ੀਨਾਮੇ ਰਾਹੀਂ ਕਰਵਾਇਆ ਗਿਆ। ਇਨ੍ਹਾਂ ਕੇਸਾਂ ਵਿੱਚ ਕੁੱਲ 260289295 (26 ਕਰੋੜ 2 ਲੱਖ 89 ਹਜ਼ਾਰ 295) ਰੁਪਏ ਦੇ ਝਗੜਿਆਂ ਦਾ ਨਿਪਟਾਰਾ ਕੀਤਾ ਗਿਆ।

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਰੁਪਿੰਦਰਜੀਤ ਚਹਿਲ ਵੱਲੋਂ ਜਲੰਧਰ ਵਿਖੇ ਲਗਾਏ ਗਏ 18 ਬੈਂਚਾ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਨਾਲ ਸੀ.ਜੇ.ਐੱਮ. -ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਡਾ. ਗਗਨਦੀਪ ਕੌਰ ਵੀ ਮੌਜੂਦ ਸਨ।

ਇਸ ਲੋਕ ਅਦਾਲਤ ਦੀ ਖਾਸੀਅਤ ਇਹ ਰਹੀ ਕਿ ਇੱਕ 61 ਸਾਲਾ ਔਰਤ ਦੇ ਤਲਾਕ ਦੇ ਕੇਸ ਵਿੱਚ ਅਦਾਲਤ ਦੀਆਂ ਕੋਸ਼ਿਸ਼ਾਂ ਸਦਕਾ ਦੋਵੇਂ ਧਿਰਾਂ ਮੁੜ ਤੋਂ ਇਕੱਠੇ ਰਹਿਣ ਲਈ ਰਾਜ਼ੀ ਹੋ ਗਈਆਂ। ਚੈੱਕ ਬਾਊਂਸ ਦੇ ਚਾਰ ਕੇਸ, ਜੋ ਕਿ 2005 ਤੋਂ ਪੈਂਡਿੰਗ ਸਨ, ਦਾ ਨਿਪਟਾਰਾ ਵੀ ਲੋਕ ਅਦਲਾਤ ਰਾਹੀਂ ਕਰਵਾਇਆ ਗਿਆ।

ਲੋਕ ਅਦਾਲਤਾਂ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮਕਸਦ ਲੋਕਾਂ ਨੂੰ ਜਲਦੀ ਅਤੇ ਸਸਤਾ ਨਿਆਂ ਦੁਆਉਣਾ ਹੈ। ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਫੈਸਲੇ ਦੇ ਖਿਲਾਫ਼ ਕਿਤੇ ਵੀ ਅਪੀਲ ਨਹੀਂ ਕੀਤੀ ਜਾ ਸਕਦੀ।

ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਰਾਹੀ ਝਗੜਿਆਂ ਦਾ ਫੈਸਲਾ ਹੋਣ ਨਾਲ ਕੋਈ ਵੀ ਧਿਰ ਹਾਰਦੀ ਨਹੀਂ ਸਗੋਂ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਫੈਸਲੇ ਕਰਵਾਉਣ ਨਾਲ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਭਾਈਚਾਰਾ ਵੀ ਵਧਦਾ ਹੈ।

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਇਹ ਵੀ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ ਮਿਤੀ 11.12.2021 ਨੂੰ ਜਲੰਧਰ ਨਕੋਦਰ ਅਤੇ ਫਿਲੌਰ ਵਿਖੇ ਲਗਾਈ ਜਾਵੇਗੀ। ਜਿਹੜੇ ਲੋਕ ਆਪਣੇ ਅਦਲਾਤੀ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਚਾਹੁੰਦੇ ਹਨ ਉਹ ਆਪਣੀ ਦਰਖਾਸਤ ਸੰਬੰਧਤ ਅਦਾਲਤ ਨੂੰ ਦੇ ਸਕਦੇ ਹਨ।

ਅੱਜ ਦੀਆਂ ਲੋਕ ਅਦਾਲਤਾਂ ਦੀ ਜਲੰਧਰ ਵਿਖੇ ਪ੍ਰਧਾਨਗੀ ਸ਼੍ਰੀ ਤੇਜਵਿੰਦਰ ਸਿੰਘ ਪ੍ਰੀਜ਼ਾਈਡਿੰਗ ਅਫ਼ਸਰ, ਇੰਡਸਟਰੀਅਲ ਟ੍ਰਿਬਿਊਨਲ, ਸ਼੍ਰੀ ਤਰਨਤਾਰਨ ਸਿੰਘ ਬਿੰਦਰਾ, ਸ਼੍ਰੀ ਯੁਕਤੀ ਗੋਇਲ, ਰਾਣਾ ਕੰਵਰਦੀਪ ਕੌਰ (ਸਮੂਹ ਮਾਣਯੋਗ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ), ਸ਼੍ਰੀ ਬੀ.ਐਸ. ਦਿਓਲ, ਚੇਅਰਮੈਨ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਸੁਸ਼ਮਾ ਦੇਵੀ, ਸਿਵਲ ਜੱਜ (ਸੀਨੀਅਰ ਡਵੀਜ਼ਨ), ਸ਼੍ਰੀ ਸ਼ਮਿੰਦਰ ਪਾਲ ਸਿੰਘ, ਸ਼੍ਰੀ ਮਨਮੋਹਨ ਭੱਟੀ, ਦਮਨਦੀਪ ਕਮਲਹੀਰਾ, ਸ਼੍ਰੀ ਆਰ.ਐਸ.ਤੇਜੀ, ਸ਼੍ਰੀ ਭੁਪਿੰਦਰ ਮਿੱਤਲ, ਮੈਡਮ ਸ਼ਿਲਪਾ ਸਿੰਘ, ਸ਼੍ਰੀ ਰਵਿੰਦਰ ਸਿੰਘ ਰਾਣਾ, ਹਿਨਾ ਅਗਰਵਾਲ, ਸ਼੍ਰੀ ਮਨੂ ਸਿੰਗਲਾ, ਅਮਨਦੀਪ ਕੌਰ ਅਤੇ ਪ੍ਰਭਜੋਤ ਕੌਰ (ਸਮੂਹ ਸਿਵਲ ਜੱਜ ਸਾਹਿਬਾਨ), ਫਿਲੌਰ ਵਿਖੇ ਸ਼੍ਰੀ ਜਸਬੀਰ ਸਿੰਘ, ਸਿਵਲ ਜੱਜ ਫਿਲੌਰ ਅਤੇ ਨਕੋਦਰ ਵਿਖੇ ਬਲਜਿੰਦਰ ਕੌਰ, ਐਸ.ਡੀ.ਜੇ.ਐਮ ਨਕੌਦਰ, ਖੁਸ਼ਦੀਪ ਕੌਰ ਅਤੇ ਰਾਜਬਿੰਦਰ ਕੌਰ, ਸਿਵਲ ਜੱਜ ਨਕੋਦਰ ਵੱਲੋਂ ਕੀਤੀ ਗਈ ।

ਇਸ ਮੌਕੇ ਸੀ.ਜੇ.ਐੱਮ. ਡਾ. ਗਗਨਦੀਪ ਕੌਰ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਸਮੇਂ-ਸਮੇਂ ‘ਤੇ ਇਹ ਲੋਕ ਅਦਾਲਤਾਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਆਪਸੀ ਗੱਲਬਾਤ ਰਾਹੀਂ ਸਮਝੌਤਾ ਹੋ ਕੇ ਸੁਚੱਜੇ ਹੱਲ ਰਾਹੀਂ ਝਗੜੇ ਦਾ ਨਿਪਟਾਰਾ ਕੀਤਾ ਜਾ ਸਕੇ । ਲੋਕ ਅਦਾਲਤ ਵਿੱਚ ਮਸਲਾ ਲਗਵਾਉਣ ਲਈ ਅਤੇ ਕਾਨੂੰਨੀ ਸੇਵਾਵਾਂ ਦੀਆਂ ਹੋਰ ਸੁਵਿਧਾਵਾਂ ਬਾਰੇ ਜਾਣਕਾਰੀ ਲੈਣ ਲਈ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION