27.1 C
Delhi
Saturday, April 27, 2024
spot_img
spot_img

ਲੋਕ ਕਾਂਗਰਸ ਅਤੇ ਬਾਦਲ ਦਲੀਆਂ ਤੋਂ ਸੁਚੇਤ ਹੋ ਕੇ ਵੋਟਾਂ ਪਾਉਣ: ਬ੍ਰਹਮਪੁਰਾ

ਚੰਡੀਗੜ੍ਹ, 18 ਅਕਤੂਬਰ, 2019 –
ਅੱਜ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਕੌਮੀ ਪ੍ਰਧਾਨ ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਚੰਡੀਗੜ੍ਹ ਤੋਂ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਪੰਜਾਬ ਵਿੱਚ 4 ਸੀਟਾਂ ਲਈ 21 ਅਕਤੂਬਰ ਨੂੰ ਹੋ ਰਹੀਆਂ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਾਂਗਰਸ ਅਤੇ ਬਾਦਲ ਦਲੀਆਂ ਤੋਂ ਸੁਚੇਤ ਹੋ ਕੇ ਵੋਟਾਂ ਪਾਉਣ ।

ਬ੍ਰਹਮਪੁਰਾ ਨੇ ਕਿਹਾ ਕਿ ਕਾਂਗਰਸ ਅਤੇ ਬਾਦਲ ਪਰਿਵਾਰ ਨੇ ਪੰਥ ਅਤੇ ਪੰਜਾਬ ਦਾ ਜੋ ਨੁਕਸਾਨ ਕੀਤਾ ਹੈ ਉਸ ਤੋਂ ਲੋਕ ਭਲੀ – ਭਾਂਤ ਜਾਣੂ ਹਨ ।

ਉਹਨਾਂ ਕਿਹਾ ਕਿ ਕਾਂਗਰਸ ਨੇ 1984 ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਧਾਮਾਂ ਨੂੰ ਢਹਿ ਢੇਰੀ ਕੀਤਾ ਜਿਨ੍ਹਾਂ ਦੇ ਦੋਸ਼ੀ ਅੱਜ ਵੀ ਖੁਲ੍ਹੇ ਆਮ ਬਾਹਰ ਘੁੰਮ ਰਹੇ ਹਨ। ਦੂਜੇ ਪਾਸੇ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲ ਪਰਿਵਾਰ ਨੇ ਆਪਣੇ ਘਰ ਦੀ ਜਗੀਰ ਬਣਾ ਕੇ ਆਪਣੇ ਨਿਜੀ ਸਿਆਸੀ ਹਿੱਤਾ ਲਈ ਵਰਤਣ ਦਾ ਕੰਮ ਕੀਤਾ ।

ਉਹਨਾਂ ਕਿਹਾ ਕਿ ਬਾਦਲ ਪਰਿਵਾਰ ਨੇ ਪੰਥਕ ਕਦਰਾਂ ਕੀਮਤਾਂ ਦਾ ਘਾਣ ਕਰਦੇ ਹੋਏ ਡੇਰਾ ਸੋਦਾ ਸਾਧ ਦੀਆਂ ਵੋਟਾਂ ਖਾਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਕੋਲੋ ਧੱਕੇ ਨਾਲ ਮੁਆਫੀ ਨਾਮਾਂ ਜਾਰੀ ਕਰਵਾਇਆ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਲਈ ਧਰਨੇ ਤੇ ਬੈਠੀਆਂ ਸਿੱਖ ਸੰਗਤਾਂ ਉੱਤੇ ਗੋਲੀਆਂ ਚਲਵਾ ਕੇ ਦੋ ਸਿੰਘਾਂ ਨੂੰ ਸ਼ਹੀਦ ਕੀਤਾ ।

ਉਹਨਾਂ ਕਿਹਾ ਕਿ ਬਾਦਲ ਪਰਿਵਾਰ ਨੂੰ ਪਤਾ ਸੀ ਕਿ ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਕੋਣ ਹਨ ਪਰ ਦੁੱਖ ਦੀ ਗੱਲ ਇਹ ਹੈ ਕਿ ਉਨ੍ਹਾਂ ਨੂੰ ਸਜ਼ਾ ਦੇਣ ਦੀ ਥਾਂ ਬਚਾਉਣ ਦਾ ਕੰਮ ਕੀਤਾ ਗਿਆ ।

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸਮੇਂ ਦੀ ਮੰਗ ਹੈ ਸਮੁੱਚੇ ਪੰਥ ਦਰਦੀ ਲੋਕ ਇਕ ਪਲੇਟਫਾਰਮ ਤੇ ਇੱਕਠੇ ਹੋਣ ਅਤੇ ਆਪਣੀ ਜਮੀਰ ਨੂੰ ਮੁੱਖ ਰਖਦੇ ਹੋਏ ਪੰਜਾਬ ਦੇ ਹਿੱਤ ਲਈ ਸੋਚ-ਸਮਝ ਕੇ ਵੋਟ ਪਾਉਣ ਤਾਂ ਜੋ ਪੰਥ ਅਤੇ ਪੰਜਾਬ ਨੂੰ ਇਨ੍ਹਾਂ ਲੁਟੇਰਿਆਂ ਤੋਂ ਬਚਾਇਆ ਜਾ ਸਕੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION