25.6 C
Delhi
Saturday, April 20, 2024
spot_img
spot_img

ਲੋਕ ਸਭਾ ਚੋਣਾਂ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਣ ਲਈ ਡੀ.ਸੀ.ਨੇ ਕਰਮਚਾਰੀਆਂ ਅਤੇ ਵਾਲੰਟੀਅਰਾਂ ਨੂੰ ਦਿੱਤੇ ਪ੍ਰਸ਼ੰਸਾ ਪੱਤਰ

ਜਲੰਧਰ, 07 ਫਰਵਰੀ, 2020 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਲੋਕ ਸਭਾ ਚੋਣਾਂ ਨੂੰ ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜਨ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਮਜਬੂਤ ਕਰਨ ਲਈ ਸਾਰੇ ਕਰਮਚਾਰੀਆਂ ਅਤੇ ਸਵੈ ਸੇਵਕਾ ਦੀ ਸ਼ਲਾਘਾ ਕੀਤੀ ਗਈ ।

ਲੋਕ ਸਭਾ ਚੋਣਾਂ ਵਿੱਚ ਬਿਹਤਰ ਤਾਲਮੇਲ ਰੱਖਣ ਲਈ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦਾ ਸਨਮਾਨ ਕਰਦਿਆਂ ਸ੍ਰੀ ਸ਼ਰਮਾ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜਨਾ ਬਹੁਤ ਚੁਣੌਤੀ ਭਰਪੂਰ ਕੰਮ ਸੀ ਪਰ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਸਵੈ ਸੇਵਕਾਂ ਦੇ ਸਰਗਰਮ ਸਹਿਯੋਗ ਨਾਲ ਇਕ ਕੰਮ ਨੂੰ ਮੁਕੰਮਲ ਕੀਤਾ ਜਾ ਸਕਿਆ। ਉਨ੍ਹਾਂ ਕਿਹਾ ਕਿ ਸਾਰਿਆਂ ਵਲੋਂ ਮਿਲੇ ਸਹਿਯੋਗ ਨੇ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ 7000 ਕੇ ਕਰੀਬ ਵਿਸ਼ੇਸ਼ ਲੋੜਾਂ ਵਾਲੇ ਵੋਟਰ ਸਨ। ਉਨ੍ਹਾਂ ਕਿਹਾ ਕਿ ਭਾਰਤ ਨੌਜਵਾਨਾਂ ਦੀ ਆਬਾਦੀ ਵਾਲਾ ਦੇਸ਼ ਹੈ ਅਤੇ ਦੇਸ਼ ਦੇ ਵਿਕਾਸ ਵਿੱਚ ਸਰਗਰਮ ਭਾਗੀਦਾਰੀ ਪਾਉਣਾ ਉਨਾਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਲ ਹੀ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਜਲੰਧਰ ਨੂੰ ਲੋਕ ਸਭਾ ਚੋਣਾਂ ਨਿਰਪੱਖ ਤੇ ਸ਼ਾਂਤੀਮਈ ਢੰਗ ਨਾਲ ਨੇਪਰੇ ਚੜਾਉਣ ਲਈ ਦਿੱਤਾ ਗਿਆ ਐਵਾਰਡ ਸਾਰੇ ਕਰਮਚਾਰੀਆਂ ਦੀ ਸਖ਼ਤ ਮਿਹਨਤ ਅਤੇ ਲਗਨ ਤੇ ਸੰਜੀਦਾ ਉਪਰਾਲਿਆਂ ਦਾ ਨਤੀਜਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਚੋਣ ਤਹਿਸੀਲਦਾਰ ਮਨਜੀਤ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION