42.8 C
Delhi
Saturday, May 18, 2024
spot_img
spot_img

ਲਖ਼ੀਮਪੁਰ ਖ਼ੀਰੀ ਦੇ ਪੀੜਤ ਪਰਿਵਾਰਾਂ ਨੂੰ ਮਿਲਣਗੇ ਚੰਨੀ, ਚਿੱਠੀ ਲਿਖ਼ ਕੇ ਯੋਗੀ ਸਰਕਾਰ ਤੋ ਹੈਲੀਕਾਪਟਰ ਉਤਾਰਣ ਦੀ ਇਜਾਜ਼ਤ ਮੰਗੀ

ਯੈੱਸ ਪੰਜਾਬ
ਚੰਡੀਗੜ੍ਹ, 4 ਅਕਤੂਬਰ, 2021:
ਭਾਜਪਾ ਨਾਲ ਸੰਬੰਧਤ ਕੇਂਦਰੀ ਮੰਤਰੀ ਦੇ ਬੇਟੇ ਵੱਲੋਂ ਲਖ਼ੀਮਪੁਰ ਖ਼ੀਰੀ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਕਾਰ ਚੜ੍ਹਾ ਦੇਣ ਨਾਲ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲ ਕੇ ਹਮਦਰਦੀ ਦਾ ਪ੍ਰਗਟਾਵਾ ਕਰਨ ਅਤੇ ਸਥਿਤੀ ਦਾ ਜ਼ਮੀਨੀ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਸ:ਚਰਨਜੀਤ ਸਿੰਘ ਚੰਨੀ ਉੱਤਰ ਪ੍ਰਦੇਸ਼ ਜਾਣਾ ਚਾਹੁੰਦੇ ਹਨ।

ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਲਖ਼ੀਮਪੁਰ ਦੀ ਘਟਨਾ ਤੋਂ ਬਾਅਦ ਦੂਜੇ ਸੂਬਿਆਂ ਦੇ ਰਾਜਸੀ ਆਗੂਆਂ ਦੀ ਲਖ਼ੀਮਪੁਰ ਖ਼ੀਰੀ ਦੀ ਫ਼ੇਰੀ ਨੂੰ ਰੋਕਣ ਲਈ ਕੀਤੀ ਜਾ ਰਹੀ ਚਾਰਾਜੋਈ ਦੇ ਮੱਦੇਨਜ਼ਰ ਕਾਂਗਰਸ ਨੇਤਾ ਸ੍ਰੀਮਤੀ ਪ੍ਰਿਅੰਕਾ ਗਾਂਧੀ ਨੂੰ ਸੋਮਵਾਰ ਤੜਕੇ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਪਹਿਲਾਂ ਹੀ ਰਾਜ ਦੇ ਗ੍ਰਹਿ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸ: ਕੁਲਜੀਤ ਸਿੰੰਘ ਨਾਗਰਾ ਵੀ ਲਖ਼ੀਮਪੁਰ ਖ਼ੀਰੀ ਜਾਣ ਦਾ ਐਲਾਨ ਕਰ ਚੁੱਕੇ ਹਨ ਅਤੇ ਉਹਨਾਂ ਨੂੰ ਉੱਤਰ ਪ੍ਰਦੇਸ਼ ਦੇ ਹਵਾਈ ਅੱਡਿਆਂ ਤੋਂ ਅੱਗੇ ਨਾ ਜਾਣ ਬਾਰੇ ਸੂਚਿਤ ਕੀਤਾ ਗਿਆ ਅਤੇ ਹੁਣ ਉਹ ਸੜਕੀ ਰਸਤੇ ਉੱਤਰ ਪ੍ਰਦੇਸ਼ ਜਾਣ ਦੀ ਤਿਆਰੀ ਕਰ ਚੁੱਕੇ ਹਨ।

ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਇਕ ਪੱਤਰ ਉੱਤਰ ਪ੍ਰਦੇਸ਼ ਸਰਕਾਰ ਨੂੰ ਲਿਖ਼ ਕੇ ਇਹ ਦੱਸਿਆ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਲਖ਼ੀਮਪੁਰੀ ਖ਼ੀਰੀ ਆਣਾ ਚਾਹੁੰਦੇ ਹਨ ਇਸ ਲਈ ਉਨ੍ਹਾਂ ਦਾ ਹੈਲੀਕਪਾਟਰ ੳੁੱਥੇ ਉਤਰਣ ਲਈ ਇਜਾਜ਼ਤ ਦਿੱਤੀ ਜਾਵੇ। ਇਸ ਦੇ ਨਾਲ ਇਹ ਵੀ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦੀ ਇਸ ਫ਼ੇਰੀ ਲਈ ਹੋਰ ਲੋੜੀਂਦੇ ਇੰਤਜ਼ਾਮ ਵੀ ਕੀਤੇ ਜਾਣ।

ਜੋ ਹਾਲਾਤ ਬਣ ਰਹੇ ਹਨ, ਉਨ੍ਹਾਂ ਦੌਰਾਨ ਇਹ ਵੇਖ਼ਣਾ ਦਿਲਚਸਪ ਰਹੇਗਾ ਕਿ ਮੁੱਖ ਮੰਤਰੀ ਦੀ ਇਸ ਫ਼ੇਰੀ ਲਈ ਉਨ੍ਹਾਂ ਨੂੰ ਇਜਾਜ਼ਤ ਦਿੱਤੀ ਜਾਂਦੀ ਹੈ ਜਾਂ ਨਹੀਂ ਕਿਉਂਕਿ ਹੁਣ ਤਕ ਛੱਤੀਸਗੜ੍ਹ ਦੇ ਮੁੱਖ ਮੰਤਰੀ ਸ੍ਰੀ ਭੁਪੇਸ਼ ਬਘੇਲ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ ਅਤੇ ਸ: ਕਾਂਗਰਸ ਦੇ ਵਰਕਿੰਗ ਪ੍ਰਧਾਨ ਸ: ਕੁਲਜੀਤ ਸਿੰਘ ਨਾਗਰਾ ਸਣੇ ਕਈ ਆਗੂਆਂ ਨੂੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕੀਤਾ ਜਾ ਚੁੱਕਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION