30.1 C
Delhi
Saturday, April 27, 2024
spot_img
spot_img

ਲਖ਼ੀਮਪੁਰ ਖ਼ੀਰੀ ਵਿੱਚ ਕਿਸਾਨਾਂ ਦੇ ਕਤਲਾਂ ਦੀ ਘਟਨਾ ਦੇ ਵਿਰੋਧ ਵਿੱਚ ਅਕਾਲੀ ਦਲ ਸੰਯੁਕਤ ਦਾ ਵਫ਼ਦ ਲਖ਼ੀਮਪੁਰ ਖ਼ੀਰੀ ਜਾਵੇਗਾ

ਯੈੱਸ ਪੰਜਾਬ
ਚੰਡੀਗੜ੍ਹ, 6 ਅਕਤੂਬਰ, 2021:
ਉੱਤਰ ਪ੍ਰਦੇਸ਼ ਦੇ ਜਿ਼ਲ੍ਹਾ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਨਿਰਦਈ ਕਤਲ ਦੀ ਵਾਪਰੀ ਘਟਨਾ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਇੱਕ ਵਫ਼ਦ ਲਖੀਮਪੁਰ ਖੀਰੀ ਜਾ ਰਿਹਾ ਹੈ।

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪਾਰਟੀ ਦੇ ਦਫ਼ਤਰ ਸਕੱਤਰ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਪਾਰਟੀ ਦੇ ਸਕੱਤਰ ਜਨਰਲ ਜਥੇਦਾਰ ਰਣਜੀਤ ਸਿੰਘ ਤਲਵੰਡੀ ਦੀ ਅਗਵਾਈ ਵਿੱਚ ਇਸ ਵਫ਼ਦ ਨੂੰ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਵੀਰਵਾਰ ਸਵੇਰੇ 9 ਵਜੇ ਮੁਹਾਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਤੋਂ ਰਵਾਨਾ ਕਰਨਗੇ।

ਇਸ ਵਫ਼ਦ ਵਿੱਚ ਜਥੇਦਾਰ ਤਲਵੰਡੀ ਤੋਂ ਇਲਾਵਾ ਸੀਨੀਅਰ ਆਗੂ ਜਥੇਦਾਰ ਉਜਾਗਰ ਸਿੰਘ ਬਡਾਲੀ, ਸ: ਕਰਨੈਲ ਸਿੰਘ ਪੀਰ ਮੁਹੰਮਦ, ਸ: ਰਣਧੀਰ ਸਿੰਘ ਰੱਖੜਾ ਅਤੇ ਸ: ਮਨਪ੍ਰੀਤ ਸਿੰਘ ਤਲਵੰਡੀ ਸ਼ਾਮਿਲ ਹਨ।

ਪਾਰਟੀ ਦੇ ਆਗੂਆਂ ਦਾ ਵਫ਼ਦ ਯੂਪੀ ਵਿੱਚ ਪੀੜਤ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰੇਗਾ ਅਤੇ ਉਥੇ ਮੌਜੂਦ ਕਿਸਾਨ ਜਥੇਬੰਦੀਆਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਸਹਿਯੋਗ ਕਰੇਗਾ। ਇਸ ਸਬੰਧ ਵਿੱਚ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਲਖੀਮਪੁਰ ਖੀਰੀ ਵਿੱਚ ਹੋਏ ਕਿਸਾਨਾਂ ਦੇ ਦਰਦਨਾਕ ਕਤਲ ਕਾਰਨ ਪੰਜਾਬ ਦਾ ਬੱਚਾ-ਬੱਚਾ ਤ੍ਰਾਹ-ਤ੍ਰਾਹ ਕਰ ਰਿਹਾ ਹੈ।

ਇਸ ਹਾਦਸੇ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਕੁਰਬਾਨੀ ਅਜਾਇਆ ਨਹੀ ਜਾਵੇਗੀ। ਸ: ਢੀਂਡਸਾ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਤਿਆਗ ਕੇ ਖੇਤੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰ ਦੇਣੇ ਚਾਹੀਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION