26.1 C
Delhi
Saturday, April 20, 2024
spot_img
spot_img

ਲੰਗਾਹ ਦੀ ਮੁਆਫ਼ੀ ’ਤੇ ਅੰਮ੍ਰਿਤ ਛਕਾਉਣ ਦੀ ਘਟਨਾ ਬਾਦਲਾਂ ਦੀ ਸ਼ਹਿ ’ਤੇ ਵਾਪਰੀ: ਸੇਖ਼ਵਾਂ

ਅੰਮ੍ਰਿਤਸਰ, ਅਗਸਤ 04, 2020:
ਸਾਬਕਾ ਸਿੱਖਿਆ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਅੱਜ ਇੱਕ ਬਿਆਨ ਰਾਹੀਂ ਆਖਿਆ ਕੇ ਸੁੱਚਾ ਸਿੰਘ ਲੰਗਾਹ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਵਿਰੁੱਧ ਜਾ ਕੇ ਅੰਮ੍ਰਿਤਪਾਨ ਕਰਵਾਉਣਾ ਬਹੁਤ ਹੀ ਮੰਦਭਾਗੀ ਘਟਨਾ ਹੈ ।

ਉਹਨਾਂ ਕਿਹਾ ਕਿ ਗੁਰਦਾਸ ਨੰਗਲ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ਜਿਸ ਸਥਾਨ ਤੇ ਇਹ ਕਾਰਵਾਈ ਕੀਤੀ ਗਈ ਹੈ ਉਹ ਗੁਰੂਘਰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਹੈ ।

ਇਸ ਤੋਂ ਇਹ ਗੱਲ ਸਾਫ ਜਾਹਿਰ ਹੁੰਦੀ ਹੈ ਕਿ ਇਹ ਕਾਰਵਾਈ ਅਕਾਲੀ ਦਲ ਬਾਦਲ ਦੀ ਹਾਈ ਕਮਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਸ਼ਹਿ ਨਾਲ ਹੋਈ ਹੈ । ਇਹ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਣੌਤੀ ਦੇਣ ਵਾਲੀ ਗੱਲ ਹੈ ।

ਜਿਨ੍ਹਾਂ ਪੰਜ ਬੰਦਿਆਂ ਨੂੰ ਨਿਹੰਗ ਸਿੰਘ ਬਾਣਾ ਪੁਆ ਕੇ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ ਹੈ ਉਹਨਾਂ ਦਾ ਪਤਾ ਹੀ ਨਹੀਂ ਉਹ ਕੌਣ ਹਨ ਤੇ ਉਹਨਾਂ ਦਾ ਸਿੱਖੀ ਜੀਵਨ ਹੈ ਵੀ ਜਾਂ ਨਹੀਂ ।

ਇੱਥੇ ਇਹ ਦੱਸਣਾ ਜਰੂਰੀ ਹੈ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਗੁਰੂਘਰਾਂ ਵਿੱਚ ਅੰਮ੍ਰਿਤ ਦੀ ਦਾਤ ਸ਼੍ਰੋਮਣੀ ਕਮੇਟੀ ਦੁਆਰਾ ਨਿਯੁਕਤ ਕੀਤੇ ਪੰਜ ਪਿਆਰਿਆਂ ਦੁਆਰਾ ਹੀ ਬਖਸ਼ੀ ਜਾਂਦੀ ਹੈ ਪਰ ਇੱਥੇ ਇਸ ਮਰਿਆਦਾ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ ।

ਸੁੱਚੇ ਲੰਗਾਹ ਨੂੰ ਅੰਮ੍ਰਿਤ ਛਕਾਉਣ ਵੇਲੇ ਬਟਾਲਾ ਤੋਂ ਮੌਜੂਦਾ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਧਾਰੀਵਾਲ ਤੋਂ ਮੌਜੂਦਾ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਦਾ ਪਤੀ ਰਤਨ ਸਿੰਘ ਜੱਫਰਵਾਲ ਜੋ ਕਿ ਧਰਮ ਪ੍ਰਚਾਰ ਕਮੇਟੀ ਦਾ ਮੈਂਬਰ ਵੀ ਰਿਹਾ ਹੈ ਇਸ ਕਾਰਵਾਈ ਵਿੱਚ ਅਗਾਂਹ ਹੋ ਕੇ ਸ਼ਾਮਿਲ ਹੋਏ ।

ਜ਼ਿਕਰਯੋਗ ਹੈ ਕਿ ਜਿਸ ਹਲਕੇ ਧਾਰੀਵਾਲ ਅਧੀਨ ਇਹ ਗੁਰੂਘਰ ਆਉਂਦਾ ਹੈ ਉੱਥੋਂ ਹੀ ਸੁੱਚਾ ਸਿੰਘ ਲੰਗਾਹ ਸ਼੍ਰੋਮਣੀ ਕਮੇਟੀ ਮੈਂਬਰ ਵੀ ਸੀ ।

ਸੁੱਚਾ ਸਿੰਘ ਲੰਗਾਹ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਹੀ ਸਿੱਖ ਪੰਥ ਵਿੱਚੋਂ ਛੇਕ ਦਿੱਤਾ ਹੋਇਆ ਹੈ ਅਤੇ ਸੁੱਚਾ ਸਿੰਘ ਲੰਗਾਹ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਵੀ ਦੇ ਚੁੱਕਾ ਹੈ, ਪਰ ਫੇਰ ਵੀ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਦੀ ਸ਼ਹਿ ਨਾਲ ਜਿਲ੍ਹਾ ਗੁਰਦਾਸਪੁਰ ਅਤੇ ਪਠਾਣਕੋਟ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਗੁਰੂਘਰਾਂ ਦੇ ਮੈਨੇਜਰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸੁੱਚਾ ਸਿੰਘ ਲੰਗਾਹ ਦੀ ਮਰਜੀ ਦੇ ਹੀ ਲਗਾਏ ਜਾਂਦੇ ਹਨ ।

ਜਥੇਦਾਰ ਸੇਖਵਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਸੁੱਚਾ ਸਿੰਘ ਲੰਗਾਹ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਗੁਰਿੰਦਰਪਾਲ ਸਿੰਘ ਗੋਰਾ ਅਤੇ ਰਤਨ ਸਿੰਘ ਜੱਫਰਵਾਲ ਉੱਤੇ ਸਿੱਖ ਰਹਿਤ ਮਰਿਆਦਾ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ।


ਯੈੱਸ ਪੰਜਾਬ ਨਾਲ ਜੁੜੇ ਰਹੋ, ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION