35.1 C
Delhi
Thursday, March 28, 2024
spot_img
spot_img

ਲੱਖਾ ਸਿਧਾਣਾ ਦੀ ਸੂਹ ਦੇਣ ਵਾਲੇ ਲਈ ਵੀ ਦਿੱਲੀ ਪੁਲਿਸ ਵੱਲੋਂ ਇਕ ਲੱਖ ਰੁਪਏ ਦੇ ਇਨਾਮ ਦਾ ਐਲਾਨ

ਯੈੱਸ ਪੰਜਾਬ
ਨਵੀਂ ਦਿੱਲੀ, 14 ਫ਼ਰਵਰੀ, 2021:
ਦਿੱਲੀ ਪੁਲਿਸ ਨੇ ਗੈਂਗਸਟਰ ਤੋਂ ਸਮਾਜ ਸੇਵੀ ਬਣੇ ਲਖ਼ਬੀਰ ਸਿੰਘ ਉਰਫ਼ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਲਈ ਸੂਹ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ ਇਕ ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਇਹ ਐਲਾਨ 26 ਜਨਵਰੀ ਨੂੰ ਕਿਸਾਨ ਗਣਤੰਤਰ ਦਿਵਸ ਪਰੇਡ ਮੌਕੇ ਲਾਲ ਕਿਲੇ ਅਤੇ ਦਿੱਲੀ ਵਿੱਚ ਹੋਰਨਾਂ ਥਾਂਵਾਂ ’ਤੇ ਹੋਈਆਂ ਹਿੰਸਕ ਵਾਰਦਾਤਾਂ ਦੇ ਸੰਬੰਧ ਵਿੱਚ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਲਈ ਕੀਤਾ ਗਿਆ ਹੈ।

ਪੁਲਿਸ ਅਨੁਸਾਰ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਅਤੇ ਵਿਸ਼ੇਸ਼ ਸੈੱਲ ਦੀਆਂ ਟੀਮਾਂ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਲਈ ਲਈ ਯਤਨਸ਼ੀਲ ਹਨ ਅਤੇ ਪੰਜਾਬ, ਹਰਿਆਣਾ ’ਤੇ ਦਿੱਲੀ ਐਨ.ਸੀ.ਆਰ.ਵਿੱਚ ਵੱਖ ਵੱਖ ਥਾਂਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਲੱਖਾ ਸਿਧਾਣਾ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹੈ।

ਯਾਦ ਰਹੇ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ 8 ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਨਕਦ ਇਨਾਮਾਂ ਦਾ ਐਲਾਨ ਕੀਤਾ ਸੀ। ਇਨ੍ਹਾਂ ਵਿੱਚੋਂ ਦੀਪ ਸਿੱਧੂ ਸਣੇ 4 ਦੀ ਗ੍ਰਿਫ਼ਤਾਰੀ ’ਤੇ ਇਕ-ਇਕ ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਗਿਆ ਸੀ ਜਦਕਿ ਇਕਬਾਲ ਸਿੰਘ ਸਣੇ 4 ਵਿਅਕਤੀਆਂ ਦੀ ਗ੍ਰਿਫ਼ਤਾਰੀ ਵਾਸਤੇ ਸੂਹ ਦੇਣ ’ਤੇ 50-50 ਹਜ਼ਾਰ ਰੁਪਏ ਨਕਦ ਇਨਾਮ ਦਾ ਐਲਾਨ ਕੀਤਾ ਗਿਆ ਸੀ।

ਦਿੱਲੀ ਪੁਲਿਸ ਨੇ ਇਸ ਤੋਂ ਬਾਅਦ ਅਦਾਕਾਰ ਅਤੇ ਮਾਡਲ ਦੀਪ ਸਿੱਧੂ ਨੂੰ ਕਰਨਾਲ ਤੋਂ ਅਤੇ ਕਥਾਵਾਚਕ ਇਕਬਾਲ ਸਿੰਘ ਨੂੰ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਉਹ ਦੋਵੇਂ ਹੁਣ 7-7 ਦਿਨ ਦੇ ਪੁਲਿਸ ਰਿਮਾਂਡ ’ਤੇ ਹਨ। ਸਨਿਚਰਵਾਰ ਨੂੂੰ ਹੀ ਦਿੱਲੀ ਪੁਲਿਸ ਦੋਹਾਂ ਨੂੰ ਲਾਲ ਕਿਲ੍ਹੇ ਲੈ ਕੇ ਗਈ ਸੀ ਅਤੇ ਦਾਅਵਾ ਕੀਤਾ ਗਿਆ ਸੀ ਕਿ ਇਨ੍ਹਾਂ ਨੂੰ 26 ਜਨਵਰੀ ਵਾਲੇ ਦਿਨ ਦਾ ਘਟਨਾਚੱਕਰ ਸਮਝਣ ਲਈ ਲਾਲ ਕਿਲ੍ਹੇ ਲਿਆਂਦਾ ਗਿਆ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION