25.6 C
Delhi
Wednesday, May 1, 2024
spot_img
spot_img

ਲ ਹੀ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ : ਅਕਾਲੀ ਦਲ

ਯੈੱਸ ਪੰਜਾਬ
ਚੰਡੀਗੜ੍ਹ, 23 ਦਸੰਬਰ, 2021:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਹਾਲ ਹੀ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ ਅਤੇ ਪਾਰਟੀ ਨੇ ਪੁਲਿਸ ਵੱਲੋਂ ਬੇਅਦਬੀ ਮਾਮਲਿਆਂ ਵਿਚ ਕਾਰਵਾਈ ਨਾ ਕਰਨ ਦੇ ਖਿਲਾਫ ਰੋਸ ਪ੍ਰਗਟਾਉਣ ਲਈ 2 ਜਨਵਰੀ ਨੁੰ ਅੰਮ੍ਰਿਤਸਰ ਵਿਚ ਮੰਜੀ ਸਾਹਿਬ ਵਿਖੇ ਵਿਸ਼ਾਲ ਪੰਥਕ ਰੋਸ ਇਕੱਠ ਕਰਨ ਦਾ ਐਲਾਨ ਕੀਤਾ।

ਇਸ ਬਾਰੇ ਫੈਸਲਾ ਅੱਜ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ ਅਤੇ ਇਸ ਵਿਚ ਪਾਰਟੀ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਸ਼ਾਮਲ ਸਨ।

ਇਸ ਫੈਸਲੇ ਬਾਰੇ ਪੱਤਰਕਾਰਾਂ ਨੁੰ ਜਾਣਕਾਰੀ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸਿੱਖਾਂ ਅਤੇ ਪੰਜਾਬੀਆਂ ਨੁੰ ਕਾਂਗਰਸ ਸਰਕਾਰ ਅਤੇ ਇਹਨਾਂ ਦੇ ਗ੍ਰਹਿ ਮੰਤਰੀ ’ਤੇ ਕੋਈ ਵਿਸ਼ਵਾਸ ਨਹੀਂ ਹੈ। ਉਹਨਾਂ ਕਿਹਾ ਕਿ ਇਹਨਾਂ ਨੁੰ ਵਿਸ਼ਵਾਸ ਹੈ ਕਿ ਕਾਂਗਰਸ ਸਰਕਾਰ ਬੇਅਦਬੀ ਦੇ ਘਿਨੌਣੇ ਕਾਰੇ ਦੇ ਦੋਸ਼ੀਆਂ ਨੁੰ ਬਚਾਉਣਾ ਚਾਹੁੰਦੀ ਹੈ ਅਤੇ ਸਰਕਾਰ ਨੁੰ ਇਹਨਾਂ ਘਟਨਾਂਵਾਂ ਪਿੱਛੇ ਸਾਜ਼ਿਸ਼ ਬੇਨਕਾਬ ਕਰਨ ਵਿਚ ਕੋਈ ਦਿਲਚਸਪੀ ਨਹੀਂ ਹੈ। ਸਿੱਖਾਂ ਅਤੇ ਪੰਜਾਬੀਆਂ ਨੇ ਸਰਕਾਰ ਵੱਲੋਂ ਕੇਸ ਦੀ ਹੇਠਲੇ ਪੱਧਰ ਦੀ ਜਾਂਚ ਦੇ ਕੀਤੇ ਹੁਕਮ ਵੀ ਰੱਦ ਕਰ ਦਿੱਤੇ ਹਨ ਅਤੇ ਇਹ ਹਾਈ ਕੋਰਟ ਦੀ ਨਿਗਰਾਨੀ ਹੇਠ ਉਚ ਪੱਧਰੀ ਜਾਂਚ ਚਾਹੁੰਦੇ ਹਨ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਇਹਨਾਂ ਕੇਸਾਂ ਪਿਛਲੀ ਸਾਜ਼ਿਸ਼ ਬੇਨਕਾਬ ਕਰਨ ਵਿਚ ਫੇਲ੍ਹ ਹੋ ਗਈ ਹੈ ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਟਕਾ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿਚ ਸੁੱਟਣ ਵਾਲਾ ਵਿਅਕਤੀ ਪੁਲਿਸ ਦੇ ਹਵਾਲੇ ਵੀ ਕਰ ਦਿੱਤਾ ਸੀ।

ਉਹਨਾਂ ਕਿਹਾ ਕਿ ਜੇਕਰ ਕੇਸ ਦੀ ਸਹੀ ਤਰੀਕੇ ਜਾਂਚ ਕੀਤੀ ਗਈ ਹੁੰਦੀ ਤਾਂ ਫਿਰ 18 ਦਸੰਬਰ ਨੁੰ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਵਾਪਰੀ ਮੰਦਭਾਗੀ ਘਟਨਾ ਵਾਪਰਨ ਤੋਂ ਰੋਕੀ ਜਾ ਸਕਦੀ ਸੀ। ਉਹਨਾਂ ਕਿਹਾ ਕਿ ਰਾਜ ਸਰਕਾਰ ਨੇ 15 ਦਸੰਬਰ ਨੁੰ ਵਾਪਰੇ ਬੇਅਦਬੀ ਮਾਮਲੇ ਵਿਚ 48 ਘੰਟਿਆਂ ਦੇ ਅੰਦਰ ਅੰਦਰ ਸਾਰੀ ਸਾਜ਼ਿਸ਼ ਬੇਨਕਾਬ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਤੱਕ ਕੱਖ ਵੀ ਜਨਤਕ ਨਹੀਂ ਕੀਤਾ ਗਿਆ।

ਜਦੋਂ ਪੁੱਛਿਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਲੁਧਿਆਣਾ ਵਿਖੇ ਬੰਬ ਧਮਾਕਾ ਵੀ ਸੂਬੇ ਵਿਚ ਸ਼ਾਂਤੀ ਨੁੰ ਅਸਥਿਰ ਕਰਨ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਦਾ ਸਿੱਧਾ ਨਤੀਜਾ ਹੈ। ਉਹਨਾਂ ਕਿਹਾ ਕਿ ਅਸੀਂ ਤਾਂ ਪਹਿਲਾਂ ਹੀ ਕਿਹਾ ਸੀ ਕਿ ਲੋਕ ਫਿਰਕੂ ਘਟਨਾਵਾਂ ਨਾਲ ਭੜਕਣਗੇ। ਸ੍ਰੀ ਹਰਿਮੰਦਿਰ ਸਾਹਿਬ ਵਿਚ ਹੀ ਬੇਅਦਬੀ ਹੋ ਗਈ। ਇਸ ਮਗਰੋਂ ਹੁਣ ਬੰਬ ਧਮਾਕਾ ਹੋ ਗਿਆ। ਉਹਨਾਂ ਕਿਹਾ ਕਿ ਰਾਜ ਸਰਕਾਰ ਤੇ ਖਾਸ ਤੌਰ ’ਤੇ ਸੁਬਾ ਪੁਲਿਸ ਮੁਖੀ ਨੁੰ ਅਮਨ ਕਾਨੁੰਨ ਸਥਿਤੀ ’ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ ਨਾ ਕਿ ਬਦਲਾਖੋਰੀ ਦੀ ਰਾਜਨੀਤੀ ਵਿਚ ਉਲਝਣਾ ਚਾਹੀਦਾ ਹੈ।

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਵਾਪਰੀਆਂ ਬੇਅਦਬੀ ਤੇÇ ਹੰਸਾ ਦੀਆਂ ਘਟਨਾਵਾਂ ਦਾ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਕੰਧ ’ਤੇ ਲਿਖੇ ਨਤੀਜੇ ਨਾਲ ਸਿੱਧਾ ਸੰਬੰਧ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਉਭਾਰ ਨਾਲ ਉਹ ਬੌਖਲਾ ਗਏ ਹਨ ਜਿਹਨਾਂ ਨੂੰ ਅਕਾਲੀ ਦਲ ਦੇ ਸੱਤਾ ਵਿਚ ਵਾਪਸ ਪਰਤਣ ਨਾਲ ਨੁਕਸਾਨ ਹੋਵੇਗਾ।

ਸਰਦਾਰ ਬਾਦਲ ਨੇ ਕਿਹਾ ਕਿ ਪਵਿੱਤਰ ਸ੍ਰੀ ਹਰਿਮੰਦਿਰ ਸਾਹਿਬ ਨੁੰ ਮੁਗਲਾਂ, ਅੰਗਰੇਜ਼ਾਂ ਤੇ ਕਾਂਗਰਸੀ ਸ਼ਾਸਕਾਂ ਨੇ ਹਮੇਸ਼ਾ ਨਿਸ਼ਾਨਾ ਬਣਾਇਆ। 1984 ਤੋਂ ਬਾਅਦ ਇਹ ਪਹਿਲੀ ਵਾਰ ਹੋਇਆ ਹੈ ਕਿ ਮਨੁੱਖਤਾ ਦੇ ਇਸ ਸਭ ਤੋਂ ਪਵਿੱਤਰ ਤੀਰਥ ਅਸਥਾਨ ਨੁੰ ਮਾੜੇ ਮਨਸੂਬਿਆਂ ਦਾ ਨਿਸ਼ਾਨਾ ਬਣਾਇਆ ਗਿਆ ਤੇ ਇਹ ਸਿਰਫ ਸਹਿਜ ਸੁਭਾਏ ਨਹੀਂ ਕਿ ਅਜਿਹਾ ਕਾਂਗਰਸ ਸਰਕਾਰ ਵੇਲੇ ਹੀ ਵਾਪਰਿਆ। ਉਹਨਾਂ ਕਿਹਾ ਕਿ ਸਿੱਖ ਗੁਰਧਾਮਾਂ ਦੀ ਸਿੱਖ ਸੰਗਤ ਵੱਲੋਂ ਚੁਣੇ ਹੋਏ ਪ੍ਰਤੀਨਿਧਾਂ ਰਾਹੀਂ ਕੀਤੀ ਜਾਂਦੀ ਸੇਵਾ ਸੰਭਾਲ ਖੋਹ ਕੇ ਸਰਕਾਰ ਦੇ ਟੱਟੂਆਂ ਹਵਾਲੇ ਕੀਤੇ ਜਾਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION