33.1 C
Delhi
Wednesday, May 8, 2024
spot_img
spot_img

ਵਪਾਰ ਅਤੇ ਸਨਅਤ ਨੂੰ ਹੁਲਾਰਾ ਦੇ ਕੇ ਪੰਜਾਬ ਦੀ ਡਾਵਾਂਡੋਲ ਆਰਥਿਕਤਾ ਨੂੰ ਮੁੜ ਲੀਹ ’ਤੇ ਪਾਵਾਂਗੇ: ਹਰਪਾਲ ਚੀਮਾ

ਯੈੱਸ ਪੰਜਾਬ
ਅੰਮਿ੍ਤਸਰ, 10 ਮਈ, 2022 –
ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਚੀਮਾ ਨੇ ਅੰਮਿ੍ਤਸਰ ਵਿਖੇ ਇਲਾਕੇ ਦੇ ਵਪਾਰੀਆਂ, ਸਨਅਤਕਾਰਾਂ ਅਤੇ ਹੋਰ ਕਾਰੋਬਾਰੀਆਂ ਨਾਲ ਗੱਲਬਾਤ ਕਰਦੇ ਕਿਹਾ ਕਿ ਉਦਯੋਗ ਅਤੇ ਵਪਾਰ ਨੂੰ ਉਤਸ਼ਾਹਿਤ ਕੀਤੇ ਬਿਨ੍ਹਾਂ ਸੂਬੇ ਦੀ ਤਰੱਕੀ ਸੰਭਵ ਨਹੀਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਾਡੀ ਸਰਕਾਰ ਉਦਯੋਗਾਂ ਨੂੰ ਹੁਲਾਰਾ ਦੇ ਕੇ ਸੂਬੇ ਦੀ ਡਾਵਾਂਡੋਲ ਆਰਥਿਕ ਹਾਲਤ ਨੂੰ ਮੁੜ ਮਜਬੂਤ ਕਰਕੇ ਲੀਹ ’ਤੇ ਪਾਵੇਗੀ।

ਜਨਤਾ ਬਜਟ ਸਬੰਧੀ ਅਹਿਮ ਵਿਚਾਰਾਂ ਕਰਨ ਪੁੱਜੇ ਵਿੱਤ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਮੰਤਰੀ ਹਰਪਾਲ ਚੀਮਾ ਦਾ ਅੰਮਿ੍ਤਸਰ ਅਤੇ ਤਰਨਤਾਰਨ ਤੋਂ ਆਏ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜਟ ਬਣਾਉਣ ਲਈ ਹਰ ਇਕ ਤਬਕੇ ਦੇ ਸੁਝਾਅ ਮੰਗਣਾ ਇਤਿਹਾਸਿਕ ਫ਼ੈਸਲੇ ਦੇ ਨਾਲ-ਨਾਲ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਜਿਸ ਰਾਹੀਂ ਸੂਬੇ ਦੇ ਲੋਕ ਜਨਤਾ ਬਜਟ ਵਿੱਚ ਭਾਈਵਾਲ ਬਣਨਗੇ।

ਵਿੱਤ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਉਦਯੋਗਾਂ ਨਾਲ ਜੁੜੇ ਨੁਮਾਇੰਦਿਆਂ ਵਲੋਂ ਦਿੱਤੇ ਸੁਝਾਵਾਂ ਨੂੰ ਗਹੁ ਨਾਲ ਸੁਣਦਿਆਂ ਕਿਹਾ ਕਿ ਜਨਤਾ ਬਜਟ ਲਈ ਹਰ ਇਕ ਵਿਅਕਤੀ ਦੇ ਸੁਝਾਅ ਨੂੰ ਪੂਰੀ ਸੁਹਿਰਦਤਾ ਤੇ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਜਿਸ ਉਪਰੰਤ ਉਸ ’ਤੇ ਢੁਕਵਾਂ ਫ਼ੈਸਲਾ ਲੈ ਕੇ ਲੋਕਾਂ ਦੀ ਰਾਇ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।

ਸੂਬੇ ਦੇ ਵਿਕਾਸ, ਤਰੱਕੀ ਅਤੇ ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਉਦਯੋਗਾਂ ਨੂੰ ਰੀੜ ਦੀ ਹੱਡੀ ਦਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਵਲੋਂ ਉਠਾਏ ਗਏ ਵੱਖ-ਵੱਖ ਮਸਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੂਰੀ ਸ਼ਿੱਦਤ ਨਾਲ ਵਿਚਾਰ ਕੇ ਆਉਂਦੇ ਸਮੇਂ ਵਿੱਚ ਬਣਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਕਿਸੇ ਵੀ ਸਰਕਾਰ ਨੇ ਉਦਯੋਗਾਂ ਦੀ ਬਾਤ ਨਹੀਂ ਪੁੱਛੀ ਅਤੇ ਉਦਯੋਗਾਂ ਲਈ ਲੋੜੀਂਦੇ ਬੁਨਿਆਦੀ ਢਾਂਚੇ ਫੋਕਲ ਪੁਆਇੰਟ ਆਦਿ ਦੀ ਵੀ ਸਾਰ ਨਹੀਂ ਲਈ ।

ਉਨ੍ਹਾਂ ਨੇ ਭਰੋਸਾ ਦੁਆਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਨਤਾ ਬਜਟ ਵਿੱਚ ਲੋਕ ਮਸਲਿਆਂ ਨੂੰ ਪੂਰੀ ਤਰਜੀਹ ਦਿੱਤੀ ਜਾਵੇਗੀ ਅਤੇ ਹੁਣ ਉਦਯੋਗਾਂ ਨੂੰ ਬੜਾਵਾ ਦੇ ਕੇ ਸੂਬੇ ਵਿੱਚ ਆਰਥਿਕਤਾ ਦੀ ਮਜਬੂਤੀ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਜਾਣਗੇ।

‘ਜਨਤਾ ਬਜਟ’ ਸਬੰਧੀ ਹਰਪਾਲ ਚੀਮਾ ਨੇ ਕਿਹਾ ਕਿ ਲੋਕ ਆਪੋ-ਆਪਣੇ ਸੁਝਾਅ ਲਿਖਤ ਰੂਪ ਵਿੱਚ ਪੰਜਾਬ ਸਰਕਾਰ ਵਲੋਂ ਜਾਰੀ ਪੋਰਟਲ ਅਤੇ finance.punjab.gov.in ਜਾਂ punjabdabudget0gmail.com ’ਤੇ ਭੇਜਣ ਦੇ ਨਾਲ-ਨਾਲ ਆਪਣੇ ਹਲਕੇ ਦੇ ਵਿਧਾਇਕ ਜਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੁਝਾਅ ਲੈਣ ਲਈ ਪੰਜਾਬ ਭਰ ਵਿੱਚ ਵੀ ਜਾ ਰਹੇ ਹਨ ਤਾਂ ਜੋ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਇਕ ਲੋਕ ਪੱਖੀ ਬਜਟ ਤਿਆਰ ਕੀਤਾ ਜਾ ਸਕੇ।

ਇਸ ਮੌਕੇ ਸ੍ਰੀ ਪਿਆਰੇ ਲਾਲ ਸੇਠ, ਸ੍ਰੀ ਕਿ੍ਸ਼ਨ ਕੁਮਾਰ ਕੁੱਕੂ, ਸ੍ਰੀ ਅਰਵਿੰਦਰਪਾਲ ਸਿੰਘ, ਸੰਦੀਪ ਖੋਸਲਾ, ਕਮਲ ਡਾਲਮੀਆ, ਰੰਜਨ ਅਗਰਵਾਲ, ਮੁਕੇਸ਼ ਨੰਦਾ, ਸੁਰਿੰਦਰ ਸਿੰਘ, ਜਤਿੰਦਰਪਾਲ ਸਿੰਘ,ਸੁਰਿੰਦਰ ਦੁੱਗਲ ਆਦਿ ਨੇ ਵੀ ਆਪੋ-ਆਪਣੇ ਵਿਚਾਰ ਵਿੱਤ ਮੰਤਰੀ ਦੇ ਸਨਮੁੱਖ ਰੱਖੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਸ੍ਰੀਮਤੀ ਜੀਵਨ ਜੋਤ ਕੌਰ, ਵਿਧਾਇਕ ਸ੍ਰੀ ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਸ੍ਰੀ ਜਸਬੀਰ ਸਿੰਘ ਸੰਧੂ, ਵਿਧਾਇਕ ਸ੍ਰੀ ਦਲਬੀਰ ਸਿੰਘ, ਵਿਧਾਇਕ ਡਾ ਅਜੇ ਗੁਪਤਾ, ਉਪ ਕੁਲਪਤੀ ਡਾ ਜਸਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ,ਹਰਪ੍ਰੀਤ ਬੇਦੀ, ਜਗਜੀਤ ਸਿੰਘ ਜੈੰਕੀ ਜੁਆਇਟ ਸੈਕਟਰੀ ਸਤਪਾਲ ਸਿੰਘ ਸੋਖੀ , ਪ੍ਰਬੀਰ ਬਰਾੜ , ਗੁਰਭੇਜ ਸਿੰਘ , ਕਪਿਲ ਚੱਢਾ , ਸ਼ੀਤਲ ਤਨੇਜਾ , ਮੁਨੀਸ਼ ਅਗਰਵਾਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION