33.1 C
Delhi
Monday, May 27, 2024
spot_img
spot_img
spot_img

ਵਰਦੇ ਮੀਂਹ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਗਰਜੀਆਂ ਮਹਿਲਾ ਕੰਪਿਊਟਰ ਅਧਿਆਪਕਾਵਾਂ

ਸੰਗਰੂਰ, 9 ਜੂਲਾਈ, 2022 (ਦਲਜੀਤ ਕੌਰ ਭਵਾਨੀਗੜ੍ਹ )
ਕੰਪਿਊਟਰ ਅਧਿਆਪਕ ਮਹਿਲਾ ਵਿੰਗ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਵਿਚ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਤੋਂ ਉਪਰੰਤ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ਼ ਮਾਰਚ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਕੰਪਿਊਟਰ ਅਧਿਆਪਕਾਂ ਵਿਚ ਇੰਨਾ ਜ਼ਿਆਦਾ ਰੋਸ ਸੀ ਕਿ ਉਹ ਮੂਸਲਾਧਾਰ ਮੀਂਹ ਦੇ ਵਿੱਚ ਵੀ ਸੰਘਰਸ਼ ਲਈ ਡਟੇ ਰਹੇ।

ਇਸ ਸੰਘਰਸ਼ ਦੀ ਅਗਵਾਈ ਕੰਪਿਊਟਰ ਟੀਚਰਜ਼ ਮਹਿਲਾ ਵਿੰਗ ਦੇ ਗਿਆਰਾਂ ਮੈਂਬਰੀ ਕਮੇਟੀ ਜਿਸ ‘ਚ ਰਜਵੰਤ ਕੌਰ, ਸੁਖਵੀਰ ਕੌਰ, ਨਿਸ਼ੂ ਅਰੋਡ਼ਾ, ਮਨਜੀਤ ਕੌਰ, ਜਸਲੀਣ ਕੌਰ, ਰੇਨੂੰ ਗੁਪਤਾ, ਬਵਲੀਨ ਕੌਰ, ਸੀਮਾ, ਰੁਪਿੰਦਰ ਕੌਰ, ਮਨਦੀਪ ਕੌਰ, ਗੁਰਪ੍ਰੀਤ ਕੌਰ ਵੱਲੋਂ ਕੀਤੀ ਗਈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਲਾਪ੍ਰਵਾਹੀ ਕਾਰਨ ਸਮੂਹ ਕੰਪਿਊਟਰ ਅਧਿਆਪਕ ਸੜਕਾਂ ਤੇ ਆਉਣ ਲਈ ਮਜਬੂਰ ਹਨ ਕਿਉਂਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਪੰਜਾਬ ਦੇ ਰਾਜਪਾਲ ਵੱਲੋਂ ਪਹਿਲਾਂ ਜਾਰੀ ਕੀਤੇ ਨਿਯੁਕਤੀ ਪੱਤਰਾਂ ਅਨੁਸਾਰ ਬਣਾਏ ਗਏ ਨਿਯਮਾਂ ਨੂੰ ਛਿੱਕੇ ਟੰਗ ਕੇ ਸੀਐੱਸਆਰ ਰੂਲ ਆਈਸੀਪੀਆਈਆਰ ਸਮੇਂ-ਸਮੇਂ ਤੇ ਮਿਲਣ ਵਾਲੇ ਭੱਤੇ ਲਾਗੂ ਨਹੀਂ ਕੀਤੇ ਗਏ ਅਤੇ ਛੇਵਾਂ ਪੇ-ਕਮਿਸ਼ਨ ਵੀ ਲਾਗੂ ਨਹੀਂ ਕੀਤਾ ਗਿਆ।

ਆਗੂਆਂ ਨੇ ਕਿਹਾ ਕਿ ਕੋਰੋਨਾ ਸਮੇਂ ਦੌਰਾਨ ਡਿਊਟੀ ਕਰਦੇ ਸਮੇਂ 70 ਤੋਂ 80 ਕੰਪਿਊਟਰ ਅਧਿਆਪਕਾਂ ਦੀ ਸਮੇਂ ਤੋਂ ਪਹਿਲਾਂ ਮੌਤ ਹੋ ਗਈ ਜਿਨ੍ਹਾਂ ਦੇ ਪਰਿਵਾਰਾਂ ਦੀ ਸਰਕਾਰਾਂ ਵੱਲੋਂ ਕੋਈ ਦੇਖਭਾਲ ਨਹੀਂ ਕੀਤੀ ਗਈ, ਜਿਸ ਕਾਰਨ ਇਹ ਪਰਿਵਾਰ ਔਖੇ ਜੀਵਨ ਬਤੀਤ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੇਲੇ ਕੰਪਿਊਟਰ ਅਧਿਆਪਕਾਂ ਨੇ ਸੰਘਰਸ਼ ਕੀਤਾ ਸੀ ਅਤੇ ਉਸ ਸੰਘਰਸ਼ ਦੌਰਾਨ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਕਿ ਸਾਡੀ ਸਰਕਾਰ ਜਦੋਂ ਵੀ ਆਵੇਗੀ ਉਹ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕਰ ਦੇਵਾਂਗੇ, ਪਰ 4 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਛੇਵੇਂ ਤਨਖਾਹ ਕਮਿਸ਼ਨ ਅਤੇ ਨਿਯੁਕਤੀ ਪੱਤਰਾਂ ਅਨੁਸਾਰ ਬਣਾਏ ਨਿਯਮਾਂ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਪਿਛਲੀਆਂ ਸਰਕਾਰਾਂ ਵਾਂਗ ਨੁਮਾਇੰਦਿਆਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਇਹ ਸਰਕਾਰ ਵੀ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਕੰਪਿਊਟਰ ਅਧਿਆਪਕ ਮਹਿਲਾ ਵਿੰਗ ਅਤੇ ਸਮੁੱਚੇ ਕੰਪਿਊਟਰ ਅਧਿਆਪਕ ਕਾਡਰ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ ਅਤੇ ਉਹ ਸੜਕਾਂ ‘ਤੇ ਉਤਰਨ ਲਈ ਮਜ਼ਬੂਰ ਹੋ ਰਹੇ ਹਨ।

ਕੰਪਿਊਟਰ ਅਧਿਆਪਕਾਂ ਦੇ ਰੋਸ ਨੂੰ ਦੇਖਦੇ ਹੋਏ ਸੰਗਰੂਰ ਪ੍ਰਸ਼ਾਸਨ ਵੱਲੋਂ ਜੱਥੇਬੰਦੀ ਦੇ ਆਗੂਆਂ ਦੀ 13 ਜੁਲਾਈ 2022 ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ, ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਪੈੱਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਧਰਨੇ ਦੇ ਅਖੀਰ ਵਿੱਚ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਸ ਮੀਟਿੰਗ ਵਿੱਚ ਕੋਈ ਸਾਰਥਕ ਹੱਲ ਨਾ ਨਿਕਲਿਆ ਤਾਂ ਉਸੇ ਦਿਨ ਹੀ ਚੰਡੀਗੜ੍ਹ ਵਿਖੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਇਸ ਮੌਕੇ ਰਜਵੰਤ ਕੌਰ, ਸੁਖਵੀਰ ਕੌਰ, ਨਿਸ਼ੂ ਅਰੋਡ਼ਾ, ਮਨਜੀਤ ਕੌਰ, ਜਸਲੀਣ ਕੌਰ, ਰੇਨੂੰ ਗੁਪਤਾ, ਬਵਲੀਨ ਕੌਰ, ਸੀਮਾ, ਰੁਪਿੰਦਰ ਕੌਰ, ਮਨਦੀਪ ਕੌਰ, ਗੁਰਪ੍ਰੀਤ ਕੌਰ ਆਦਿ ਆਗੂਆਂ ਸਮੇਤ ਪੰਜਾਬ ਭਰ ਚੋਂ ਪੁੱਜੇ ਸੈਂਕੜੇ ਕੰਪਿਊਟਰ ਅਧਿਆਪਕ ਹਾਜਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION