27.1 C
Delhi
Saturday, April 27, 2024
spot_img
spot_img

ਵਿਜੀਲੈਂਸ ਨੇ 20 ਹਜ਼ਾਰ ਵੱਢੀ ਲੈਂਦਾ ਛੋਟਾ ਥਾਣੇਦਾਰ ਨੱਪਿਆ

ਯੈੱਸ ਪੰਜਾਬ
ਚੰਡੀਗੜ੍ਹ, 4 ਫ਼ਰਵਰੀ, 2020:

ਪੰਜਾਬ ਵਿਜੀਲੈਂਸ ਬਿਓਰੋ ਨੇ ਥਾਣਾ ਸਿਟੀ ਬਰਨਾਲਾ-2 ਵਿਖ਼ੇ ਤਾਇਨਾਤ ਇਕ ਸਹਾਇਕ ਸਬ ਇੰਸਪੈਕਟਰ ਨੂੰ 20 ਹਜ਼ਾਰ ਰੁਪਏ ਵੱਢੀ ਲੈਂਦਿਆਂ ਰੰਗੇ ਹੱਥੀਂ ਗਿਰਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਸੁਰਿੰਦਰਪਾਲ ਸਿੰਘ ਨੂੰ ਬਰਨਾਲਾ ਦੀ ਵਾਸੀ ਜਸਬੀਰ ਕੌਰ ਦੀ ਸ਼ਿਕਾਇਤ ’ਤੇ ਗਿਰਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਕੋਲ ਪਹੁੰਚ ਕਰਦਿਆਂ ਦੋਸ਼ ਲਗਾਇਆ ਸੀ ਕਿ ਏ.ਐਸ.ਆਈ. ਉਸ ਨੂੰ ਅਦਾਲਤ ਤੋਂ ਜ਼ਮਾਨਤ ਦਿਵਾਉਣ ਲਈ ਇਕ ਲੱਖ ਰੁਪਏ ਦੀ ਮੰਗ ਕਰ ਰਿਹਾ ਸੀ ਪਰ ਸੌਦਾ 50 ਹਜ਼ਾਰ ਵਿਚ ਤੈਅ ਹੋਇਆ ਹੈ।

ਵਿਜੀਲੈਂਸ ਬਿਓਰੋ ਨੇ ਇਸਦੀ ਆਪਣੇ ਤੌਰ ’ਤੇ ਪੜਤਾਲ ਕਰਨ ਉਪਰੰਤ ਏ.ਐਸ.ਆਈ. ਲਈ ਟਰੈਪ ਵਿਛਾਇਆ ਅਤੇ ਉਸਨੂੰ ਸ਼ਿਕਾਇਤ ਕਰਤਾ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗਿਰਫ਼ਤਾਰ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਜਾਰੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION