24.1 C
Delhi
Thursday, April 18, 2024
spot_img
spot_img

ਵਿਜੀਲੈਂਸ ਨੇ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 2 ਅਗਸਤ, 2019 –

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਜੇਜੋ, ਥਾਣਾ ਚੱਬੇਵਾਲ, ਹੁਸ਼ਿਆਰਪੁਰ ਵਿਖੇ ਤਾਇਨਾਤ ਏ.ਐਸ.ਆਈ. ਜਗਦੀਸ਼ ਲਾਲ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਧਰਮ ਸਿੰਘ ਵਾਸੀ ਲਹਿਰਾ ਧੂਰਕੋਟ, ਜਿਲਾ ਬਠਿੰਡਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਇਕ ਟਰਾਂਸੋਪਰਟ ਕੰਪਨੀ ਹੈ ਜਿਸ ਵਿਚ ਰੇਤਾ-ਬਜਰੀ ਦੀ ਢੋਆ-ਢੁਆਈ ਦਾ ਕੰਮ ਕੀਤਾ ਜਾਂਦਾ ਹੈ।

ਪਰ ਉਕਤ ਏ.ਐਸ.ਆਈ ਵਲੋਂ ਉਸ ਤੋਂ ਪ੍ਰਤੀ ਟਰੱਕ 1000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਸੌਦਾ 500 ਰੁਪਏ ਪ੍ਰਤੀ ਟਰੱਕ ਵਿਚ ਤੈਅ ਹੋਇਆ ਹੈ। ਸ਼ਿਕਾਇਤਰਤਾ ਨੇ ਦੱਸਿਆ ਕਿ ਉਸ ਵਲੋਂ ਪਹਿਲਾਂ ਹੀ ਉਕਤ ਏ.ਐਸ.ਆਈ ਨੂੰ 3,000 ਰੁਪਏ ਅਦਾ ਕੀਤੇ ਜਾ ਚੁੱਕੇ ਹਨ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ. ਨਗਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION