29.1 C
Delhi
Saturday, May 4, 2024
spot_img
spot_img

ਵਿਜੀਲੈਂਸ ਬਿਊਰੋ ਨੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਪੰਚਾਇਤ ਸਕੱਤਰ ਨੂੰ ਕੀਤਾ ਗ੍ਰਿਫਤਾਰ

ਯੈੱਸ ਪੰਜਾਬ

ਚੰਡੀਗੜ੍ਹ, 25 ਜਨਵਰੀ,2023- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪਿੰਡ ਵੈਰੋਵਾਲ ਬਾਵਿਆ, ਬਲਾਕ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਦੇ ਸਾਬਕਾ ਸਰਪੰਚ ਗੁਰਜੀਤ ਸਿੰਘ ਅਤੇ ਪੰਚਾਇਤ ਸਕੱਤਰ ਬਲਰਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੇ ਆਧਾਰ ‘ਤੇ ਬਿਊਰੋ ਦੀ ਤਕਨੀਕੀ ਟੀਮ ਨੇ ਗ੍ਰਾਮ ਪੰਚਾਇਤ ਵੈਰੋਵਾਲ ਬਾਵਿਆ, ਜ਼ਿਲ੍ਹਾ ਤਰਨਤਾਰਨ ਨੂੰ ਸਾਲ 2013 ਅਤੇ 2017 ਦੌਰਾਨ ਪ੍ਰਾਪਤ ਹੋਏ ਵਿਕਾਸ ਫੰਡਾਂ ਵਿੱਚ ਹੋਏ ਗਬਨ ਸਬੰਧੀ ਜਾਂਚ ਕੀਤੀ ਹੈ। ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਚੈਕ ਪੀਰੀਅਡ ਦੌਰਾਨ ਗ੍ਰਾਮ ਪੰਚਾਇਤ ਨੂੰ ਕੁੱਲ 47,47,373 ਰੁਪਏ ਦੇ ਸਰਕਾਰੀ ਫੰਡ ਪ੍ਰਾਪਤ ਹੋਏ ਜਦਕਿ ਪਿੰਡ ਦੀ ਪੰਚਾਇਤੀ ਸ਼ਾਮਲਾਟ ਜ਼ਮੀਨ ‘ਤੇ ਠੇਕੇ ਤੋਂ 24,75,000 ਰੁਪਏ ਪ੍ਰਾਪਤ ਹੋਏ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਾਂਕਣ ਸਮੇਂ ਦੌਰਾਨ ਉਕਤ ਪੰਚਾਇਤ ਨੂੰ ਕੁੱਲ ਰਾਸ਼ੀ 72,22,373 ਰੁਪਏ ਪ੍ਰਾਪਤ ਹੋਈ ਜਦਕਿ 63,62,522 ਰੁਪਏ ਖਰਚ ਕੀਤੇ। ਜਿਸ ਤੋਂ ਪਤਾ ਲੱਗਦਾ ਹੈ ਕਿ ਸਾਬਕਾ ਸਰਪੰਚ ਗੁਰਜੀਤ ਸਿੰਘ ਨੇ ਪੰਚਾਇਤ ਸਕੱਤਰ ਬਲਰਾਜ ਸਿੰਘ ਨਾਲ ਮਿਲੀਭੁਗਤ ਕਰਕੇ ਪੰਚਾਇਤੀ ਫੰਡਾਂ ਵਿੱਚ 8,59,851 ਲੱਖ ਰੁਪਏ ਦਾ ਗਬਨ ਕੀਤਾ ਹੈ।

ਇਸ ਸਬੰਧ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਆਈਪੀਸੀ ਦੀ ਧਾਰਾ 409, 420, 467, 468, 471, 201, 102-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION