23.1 C
Delhi
Friday, May 3, 2024
spot_img
spot_img

ਵਿਜੀਲੈਂਸ ਬਿਊਰੋ ਵੱਲੋਂ ਬਿਜਲੀ ਬੋਰਡ ਦਾ ਜੂਨੀਅਰ ਇੰਜੀਨੀਅਰ 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਯੈੱਸ ਪੰਜਾਬ 
ਚੰਡੀਗੜ੍ਹ, 24 ਜਨਵਰੀ, 2023 –
ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਸਰਨਾ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਜੇ.ਈ. ਮਨਜੀਤ ਸਿੰਘ ਨੂੰ ਰਾਜੀਵ ਸਿੰਘ ਵਾਸੀ ਪਿੰਡ ਜਮਾਲਪੁਰ ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਪਰੋਕਤ ਜੇ.ਈ. ਉਸ ਦੇ ਖੇਤਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਪਾਸੇ ਹਟਾਉਣ ਬਦਲੇ 2,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION