27.1 C
Delhi
Saturday, April 27, 2024
spot_img
spot_img

ਵਿਜੀਲੈਂਸ ਬਿਊਰੋ ਵੱਲੋਂ 10,000 ਬੋਰੀਆਂ ਦੀ ਹੇਰਾ-ਫੇਰੀ ਦੇ ਮਾਮਲੇ ’ਚ ਪਨਗ੍ਰੇਨ ਦੇ ਦੋ ਇੰਸਪੈਕਟਰ ਗ੍ਰਿਫ਼ਤਾਰ

ਯੈੱਸ ਪੰਜਾਬ
ਚੰਡੀਗੜ੍ਹ੍, 25 ਅਕਤੂਬਰ, 2019:

ਵਿਜੀਲੈਂਸ ਬਿਊਰੋ, ਪੰਜਾਬ ਨੇ ਪਨਗ੍ਰੇਨ ਦੇ ਦੋ ਇੰਸਪੈਕਟਰ ਤਰਨਜੀਤ ਸਿੰਘ ਅਤੇ ਵਿਕਾਸ ਸ਼ਰਮਾ ਨੂੰ 10,000 ਖਾਲੀ ਬੋਰੀਆਂ ਦੀ ਦੁਰਵਰਤੋਂ ਕਰਨ ਅਤੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਹਾਂ ਇੰਸਪੈਕਟਰਾਂ ਤੋਂ ਇਲਾਵਾ ਜਗਦੰਬੇ ਰਾਈਸ ਮਿੱਲ ਖ਼ਾਸਾ, ਅੰਮ੍ਰਿਤਸਰ ਦੇ ਮਾਲਕ ਵਿਨੋਦ ਕੁਮਾਰ ਅਤੇ ਮਾਰਕੀਟ ਕਮੇਟੀ, ਅੰਮ੍ਰਿਤਸਰ ਦੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਬੋਰੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ।

ਉਹਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਦੇ ਡੀ.ਐਸ.ਪੀ. ਹਰਪ੍ਰੀਤ ਸਿੰਘ ਨੂੰ ਤਰਨਜੀਤ ਸਿੰਘ ਅਤੇ ਵਿਕਾਸ ਸ਼ਰਮਾ ਵਲੋਂ ਇਹਨ੍ਹਾਂ ਬੋਰੀਆਂ ਨੂੰ ਜਗਦੰਬੇ ਰਾਈਸ ਮਿੱਲ ਨਾਮ ਦੀ ਇੱਕ ਨਿੱਜੀ ਮਿੱਲ ਨੂੰ ਭੇਜਣ ਦੀ ਸੂਚਨਾ ਮਿਲੀ ਸੀ ਜੋ ਅੱਗੇ ਭਗਤਵਾਲਾ ਅਨਾਜ ਮੰਡੀ ਵਿੱਚ ਭੇਜਿਆ ਜਾਣਾ ਸੀ। ਇਹ ਝੋਨਾ ਸਸਤੇ ਰੇਟ ’ਤੇ ਖਰੀਦਿਆ ਜਾ ਰਿਹਾ ਸੀ ਅਤੇ ਉੱਚ ਰੇਟਾਂ ’ਤੇ ਸਰਕਾਰ ਨੂੰ ਵੇਚਿਆ ਜਾ ਰਿਹਾ ਸੀ।

ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ 406, 420, 465, 467, 468, 471, ਆਈ.ਪੀ.ਸੀ. ਦੀ ਧਾਰਾ 120-ਬੀ ਅਤੇ ਪੀ.ਸੀ. ਐਕਟ 1988 ਦੀ ਧਾਰਾ 7, 8 ਤਹਿਤ ਦੋਸ਼ਾਂ ਦੀ ਜਾਂਚ ਲਈ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION