31.1 C
Delhi
Saturday, April 20, 2024
spot_img
spot_img

ਵਿਜੀਲੈਂਸ ਵਲੋਂ ਨਗਰ ਕੌਂਸਲ ਦਾ ਕਰਮਚਾਰੀ 15000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 21 ਦਸੰਬਰ, 2019:

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ ਨਗਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸੁਖਦੇਵ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸੁਖਦੇਵ ਸਿੰਘ ਨੂੰ ਸ਼ਿਕਾਇਤਕਰਤਾ ਜਸਵੀਰ ਸਿੰਘ, ਵਾਸੀ ਕੁਰਾਲੀ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 15 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਦਬੋਚ ਲਿਆ ਗਿਆ।

ਬੁਲਾਰੇ ਨੇ ਦੱਸਿਆ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਦੋਸ਼ੀ ਸੁਖਦੇਵ ਸਿੰਘ ਵਲੋਂ ਉਸ ਦੇ ਪਲਾਟ ਦਾ ਰੈਗੁਲੇਸ਼ਨ ਸਰਟੀਫਿਕੇਟ ਜਾਰੀ ਕਰਨ ਬਦਲੇ 15000 ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਦੀ ਉਡਨ ਦਸਤਾ ਟੀਮ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15 ਹਜਾਰ ਰੁਪਏ ਦੀ ਰਿਸ਼ਵਤ ਵਜੋਂ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਉਡਨ ਦਸਤਾ ਦੇ ਥਾਣਾ ਐਸ.ਏ.ਐਸ ਨਗਰ ਵਿਖੇ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION