31.1 C
Delhi
Saturday, April 20, 2024
spot_img
spot_img

ਵਿਜੀਲੈਂਸ ਵਲੋਂ ਮਾਰਕਿਟ ਕਮੇਟੀ ਦਾ ਕਰਮਚਾਰੀ 15 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬ

ਚੰਡੀਗੜ੍ਹ 4 ਫਰਵਰੀ, 2020:

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਮਾਰਕਿਟ ਕਮੇਟੀ ਲੁਧਿਆਣਾ ਵਿਖੇ ਤਾਇਨਾਤ ਆਕਸ਼ਨ ਰਿਕਾਰਡਰ-ਕਮ-ਸੁਪਰਵਾਈਜਰ ਹਰੀ ਰਾਮ ਨੂੰ 15 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਆਕਸ਼ਨ ਰਿਕਾਰਡਰ ਨੂੰ ਸ਼ਿਕਾਇਤਕਰਤਾ ਸਾਜਨ ਵਧਵਾ, ਵਾਸੀ ਸਿਵਲ ਲਾਈਨਜ਼, ਜਿਲਾ ਲੁਧਿਆਣਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੋ ਵਲੋਂ ਗ੍ਰਿਫਤਾਰ ਕੀਤਾ ਗਿਆ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਰਾਜਾ ਲਕਸ਼Îਨ ਨਾਮ ਦੀ ਕੰਪਨੀ ਜੋ ਨਵੀ ਸਬਜੀ ਮੰਡੀ ਲੁਧਿਆਣਾ ਵਿਖੇ ਸਥਿਤ ਹੈ। ਵਪਾਰ ਸਬੰਧੀ ਰੋਜਾਨਾ ਸਬਜੀਆਂ ਦੀਆਂ ਗੱਡੀਆਂ ਆਉਂਦੀਂਆਂ ਹਨ।

ਇਹਨਾਂ ਗੱਡੀਆ ਵਿੱਚ ਜੋ ਮਾਲ ਆਉਂਦਾ ਹੈ ਇਸ ਸਬੰਧੀ ਉਸ ਨੂੰ ਤੰਗ ਪ੍ਰੇÎਸ਼ਾਨ ਕਰਨ ਅਤੇ ਉਸਦਾ ਰੇਟ ਅਤੇ ਭਾਰ ਘੱਟ ਲਿੱਖਣ ਤੇ ਐਂਟਰੀਆਂ ਵੀ ਘੱਟ ਪਾਉਣ ਬਦਲੇ ਉਕਤ ਆਕਸ਼ਨ ਰਿਕਾਰਡਰ ਨੇ 17,000/ ਰੁਪਏ ਰਿਸ਼Îਵਤ ਦੀ ਮੰਗ ਕੀਤੀ ਅਤੇ ਸੌਦਾ 15,000 ਰੁਪਏ ਵਿਚ ਤੈਅ ਹੋਇਆ ਹੈ।

ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਆਕਸ਼ਨ ਰਿਕਾਰਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION