28.1 C
Delhi
Thursday, April 25, 2024
spot_img
spot_img

ਵਿਜੀਲੈਂਸ ਵਲੋਂ 10 ਹਜ਼ਾਰ ਰਿਸ਼ਵਤ ਲੈਂਦਾ ਚੌਂਕੀ ਇੰਚਾਰਜ ਪ੍ਰਾਈਵੇਟ ਵਿਅਕਤੀ ਸਣੇ ਕਾਬੂ

ਚੰਡੀਗੜ੍ਹ, 12 ਜਨਵਰੀ, 2020:

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਭੂਚੋ ਪੁਲਿਸ ਚੌਂਕੀ ਜਿਲਾ ਬਠਿੰਡਾ ਦਾ ਇੰਚਾਰਜ ਹਰਗੋਬਿੰਦ ਸਿੰਘ ਅਤੇ ਇਕ ਪ੍ਰਾਇਵੇਟ ਵਿਅਕਤੀ ਰਾਮਜੀ ਲਾਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਬ ਇੰਸਪੈਕਟਰ ਅਤੇ ਉਸ ਦੇ ਵਿਚੌਲੇ ਵਜੋ ਕੰਮ ਕਰਦਾ ਪ੍ਰਾਇਵੇਟ ਵਿਅਕਤੀ ਨੂੰ ਸ਼ਿਕਾਇਤਕਰਤਾ ਜਗਜੀਤ ਸਿੰਘ ਵਾਸੀ ਤੁੰਗਵਾਲੀ, ਜਿਲਾ ਬਠਿੰਡਾ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਵਲੋਂ ਉਸ ਦੇ ਜਬਤ ਕੀਤੇ ਮੋਟਰਸਾਈਕਲ ਨੂੰ ਰਲੀਜ ਕਰਨ ਅਤੇ ਅਦਾਲਤ ਵਿਚ ਸਪੁਰਦਾਰੀ ਸਬੰਧੀ ਰਿਪੋਰਟ ਪੇਸ਼ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10,000 ਵਿਚ ਤੈਅ ਹੋਇਆ ਹੈ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਅਤੇ ਉਸ ਦੇ ਵਿਚੌਲੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਹਾਂ ਖਿਲਾਫ਼ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION