37.8 C
Delhi
Thursday, April 25, 2024
spot_img
spot_img

ਵਿਜੀਲੈਂਸ ਵੱਲੋਂ ਸਹਾਇਕ ਫ਼ੂਡ ਸਪਲਾਈ ਅਫ਼ਸਰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 21 ਅਕਤੂਬਰ, 2019:

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਝੂਨੀਰ ਜਿਲਾ ਮਾਨਸਾ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ (ਏ.ਐਫ.ਐਸ.ਓ) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਫ.ਐਸ.ਓ ਸੁਖਦੇਵ ਸਿੰਘ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ ਜਿਲਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਬਠਿੰਡਾ ਰੇਂਜ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਫ.ਐਸ.ਓ ਵਲੋਂ ਉਸ ਦੇ ਸਸਤੇ ਰਾਸ਼ਨ ਦੇ ਸਰਕਾਰੀ ਡਿੱਪੂ ਦਾ ਲਾਈਸੈਂਸ ਰੱਦ ਨਾ ਕਰਨ ਅਤੇ ਜਾਂਚ ਵਿਚ ਉਸ ਦੀ ਮਦਦ ਕਰਨ ਬਦਲੇ 5000 ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਏ.ਐਫ.ਐਸ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION