39 C
Delhi
Monday, May 6, 2024
spot_img
spot_img

ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ‘ਚ ਵਿਦਿਅਕ ਸੰਸਥਾਵਾਂ ਦਾ ਅਹਿਮ ਯੋਗਦਾਨ: ਵਿਜੇ ਇੰਦਰ ਸਿੰਗਲਾ

ਪਟਿਆਲਾ, 10 ਅਗਸਤ, 2019:
ਪੰਜਾਬ ਦੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਇੱਥੇ ਯਾਦਵਿੰਦਰਾ ਪਬਲਿਕ ਸਕੂਲ ਦੇ 70ਵੇਂ ਸਾਲਾਨਾ ਅਕਾਦਮਿਕ ਦਿਵਸ ਮੌਕੇ ਕਰਵਾਏ ਸ਼ਾਨਦਾਰ ਸਮਾਰੋਹ ‘ਚ ਸੰਬੋਧਨ ਕਰਦਿਆ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਵਿਦਿਅਕ ਸੰਸਥਵਾਂ ਦਾ ਅਹਿਮ ਯੋਗਦਾਨ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਉਤਰੀ ਭਾਰਤ ਦੀ ਸਰਬੳੋੁਚ ਵਿਦਿਅਕ ਸੰਸਥਾ ਵਾਈ.ਪੀ.ਐਸ. ਤੋਂ ਵਿਦਿਆਂ ਕਰਕੇ ਗ੍ਰਹਿਣ ਕਰਕੇ ਵਿਦਿਆਰਥੀ ਦੇਸ਼ ਅਤੇ ਵਿਦੇਸ਼ ਵਿਚ ਨਾਮਣਾ ਖਟ ਰਹੇ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਦੇਸ਼ ਦੀ ਵੰਡ ਉਪਰੰਤ ਪਟਿਆਲਾ ਦੇ ਦੂਰ ਅੰਦੇਸ਼ੀ ਮਹਾਰਾਜਾ ਯਾਦਵਿੰਦਰ ਸਿੰਘ ਨੇ ਸਾਡੇ ਬੱਚਿਆਂ ਦੇ ਚੰਗੇ ਭਵਿੱਖ ਲਈ ਇਸ ਸਿਰਮੌਰ ਵਿਦਿਅਕ ਸੰਸਥਾਂ ਦੀ ਸਥਾਪਨਾਂ ਕੀਤੀ। ਉਨ੍ਹਾਂ ਕਿਹਾ ਕਿ ਮਹਾਰਾਜਾ ਯਾਦਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਹੀ ਇਹ ਵਿਦਿਅਕ ਨੇ ਦੁਨੀਆਂ ਦੇ ਨਕਸ਼ੇ ਦੇ ਆਪਣਾ ਨਾ ਉਕਰਿਆ ਹੈ।

ਸਮਾਰੋਹ ਦੌਰਾਨ ਵਿਦਿਆਰਥੀਆਂ ਨਾਲ ਆਪਣੇ ਵਾਈ.ਪੀ.ਐਸ. ਸਕੂਲ ‘ਚ ਪੜ੍ਹਾਈ ਸਮੇਂ ਬਿਤਾਏ ਪਲਾਂ ਨੂੰ ਸਾਂਝਾ ਕਰਦਿਆ ਕਿਹਾ ਕਿ ਇਥੋਂ ਪ੍ਰਾਪਤ ਕੀਤੀ ਸਿੱਖਿਆ ਨਾਲ ਜਿਥੇ ਉਨ੍ਹਾਂ ‘ਚ ਆਤਮਵਿਸ਼ਵਾਸ ਪੈਦਾ ਹੋਇਆ ਉਥੇ ਹੀ ਅਧਿਆਪਕਾਂ ਵੱਲੋਂ ਦਿੱਤੀ ਮਿਆਰੀ ਸਿੱਖਿਆ ਨੇ ਉਨ੍ਹਾਂ ਨੂੰ ਸਮਾਜ ਭਲਾਈ ਦੇ ਕੰਮਾਂ ਵੱਲ ਵੀ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਇਸ ਸੰਸਥਾਂ ਨੇ ਉਨ੍ਹਾਂ ਨੂੰ ਟੀਮ ਦੇ ਤੌਰ ‘ਤੇ ਕੰਮ ਕਰਨ ਦਾ ਗੁਰ ਵੀ ਸਿਖਾਇਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਉਹ ਜੋ ਵੀ ਹਨ ਇਸ ‘ਚ ਸਕੂਲ ਦੀ ਬਦਲੌਤ ਹੀ ਹਨ। ਸਿੱਖਿਆ ਮੰਤਰੀ ਨੇ ਇਸ ਮੌਕੇ ਵੱਖ-ਵੱਖ ਖੇਤਰਾਂ ‘ਚ ਚੰਗੀ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕਰਦਿਆ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ।

ਇਸ ਮੌਕੇ ਸਕੂਲ ਦੇ ਡਾਇਰੈਕਟਰ ਮੇਜਰ ਜਨਰਲ (ਰਿਟਾ.) ਸੰਜੀਵ ਵਰਮਾ ਨੇ ਆਪਣੇ ਸੰਬੋਧਨ ‘ਚ ਆਖਿਆ ਕਿ ਬੀਤੇ 70 ਸਾਲਾਂ ਵਿੱਚ ਸਕੂਲ ਨੇ ਬਹੁਤ ਲੰਮੀਆਂ ਪੁਲਾਂਘਾਂ ਪੁੱਟੀਆਂ ਹਨ ਅਤੇ ਅੱਜ ਇਸ ਦਾ ਨਾਮ ਦੇਸ਼ ਦੇ ਮੋਹਰੀ ਸਕੂਲਾਂ ‘ਚ ਆਉਂਦਾ ਹੈ ਅਤੇ ਇਹ ਸੰਸਥਾ ਆਪਣੀ ਤਰੱਕੀ ਤੇ ਪ੍ਰਸਿੱਧੀ ਦਾ ਸਫ਼ਰ ਲਗਾਤਾਰ ਜਾਰੀ ਰੱਖੇਗੀ।

ਉਨ੍ਹਾਂ ਕਿਹਾ ਕਿ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਖੇਡਾਂ ਦੇ ਖੇਤਰ ‘ਚ ਨਵੇਂ ਮੁਕਾਮ ਹਾਸਲ ਕੀਤੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਸਥਾ ਦੀਆਂ ਰਵਾਇਤਾਂ ਮੁਤਾਬਕ ਉਚੀਆਂ-ਸੁੱਚੀਆਂ ਕਦਰਾਂ ਕੀਮਤਾਂ ਨੂੰ ਅਪਣਾਉਣ ਦਾ ਸੱਦਾ ਵੀ ਦਿੱਤਾ।

ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਸਮਾਰੋਹ ਵਿਦਿਆਰਥੀਆਂ ਵਿਚ ਨਵੀ ਊਰਜਾ ਪੈਦਾ ਕਰਦੇ ਹਨ ਅਤੇ ਉਹ ਹੋਰ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਹੁੰਦੇ ਹਨ। ਵਿਦਿਆਰਥੀਆਂ ਦੇ ਚੰਗੀ ਕਾਰਗੁਜ਼ਾਰੀ ਦਾ ਸਿਹਰਾਂ ਉਨ੍ਹਾਂ ਸਟਾਫ ਦੀ ਮਿਹਨਤ ਨੂੰ ਦਿੰਦਿਆ ਕਿਹਾ ਕਿ ਸਟਾਫ ਦੀ ਅਣਥੱਕ ਮਿਹਨਤ ਸਦਕਾ ਹੀ ਸਕੂਲ ਵੱਲੋਂ ਬਿਹਰਤਰੀਨ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਸਕੂਲ ਦੇ ਮਿਸਟਰ ਪ੍ਰਫੈਕਟ ਤੇ ਮਿਸ ਪ੍ਰਫੈਕਟ ਵੱਲੋਂ ਸਕੂਲ ਦੀ ਸਾਲਾਨਾ ਅਕਾਦਮਿਕ ਰਿਪੋਰਟ ਪੜ੍ਹੀ ਗਈ ਅਤੇ ਵਿੱਦਿਆ, ਖੇਡਾਂ ਅਤੇ ਹੋਰ ਗਤੀਵਿਧੀਆਂ ‘ਚ ਸੰਸਥਾ ਦੀਆਂ ਮਾਣਮੱਤੀਆਂ ਪ੍ਰਾਪਤੀਆਂ ‘ਤੇ ਵਿਸਥਾਰਪੂਰਕ ਚਾਨਣਾ ਪਾਇਆ ਗਿਆ।

ਇਸ ਮੌਕੇ ਸਿੱਖਿਆ ਮੰਤਰੀ ਵੱਲੋਂ ਆਈ.ਸੀ.ਐਸ.ਈ. ਪ੍ਰੀਖਿਆਵਾਂ ਵਿਚ ਚੰਗਾ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਅਤੇ ਖੇਡਾਂ ‘ਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪ੍ਰਸਿੱਧੀ ਹਾਸਲ ਕਰਨ ਵਾਲੇ ਖਿਡਾਰੀਆਂ ਦਾ ਮੁੱਖ ਮਹਿਮਾਨ ਵੱਲੋਂ ਸਨਮਾਨ ਕੀਤਾ ਗਿਆ।

ਸਮਾਗਮ ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਮੁੱਖ ਮਹਿਮਾਨ ਵੱਲੋਂ ਦੌਰਾ ਕੀਤਾ ਗਿਆ ਅਤੇ ਵਿਦਿਆਰਥੀਆਂ ਵੱਲੋਂ ਲਗਾਈ ਪ੍ਰਦਰਸ਼ਨੀ ਦੀ ਮੁੱਖ ਮਹਿਮਾਨ ਵੱਲੋਂ ਸਰਾਹਨਾਂ ਵੀ ਕੀਤੀ ਗਈ। ਇਸ ਸਮਾਗਮ ਮੌਕੇ ਵੱਡੀ ਗਿਣਤੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਇਲਾਵਾ, ਸਕੂਲੀ ਅਧਿਆਪਕ ਅਤੇ ਹੋਰ ਕਈ ਸ਼ਖਸੀਅਤਾਂ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION