ਯੈੱਸ ਪੰਜਾਬ
ਨਵੀਂ ਦਿੱਲੀ, 30 ਜੁਲਾਈ, 2019:
ਭਾਰਤੀ ਵਿਦੇਸ਼ ਮੰਤਰਾਲੇ ਨੇ ਦੇਸ਼ ਭਰ ਦੇ ਅਣ ਅਧਿਕਾਰਤ ਟਰੈਵਲ ਏਜੰਟਾਂ ਦੀ ਸੂਚੀ ਜਾਰੀ ਕੀਤੀ ਹੈ।
ਇਸ ਮਾਮਲੇ ਵਿਚ ਪੰਜਾਬ ਮਹਾਰਾਸ਼ਟਰ ਅਤੇ ਦਿੱਲੀ ਵਰਗੇ ਸੂਬਿਆਂ ਦੇ ਸਾਹਮਣੇ ਹਿੱਕ ਤਾਣ ਕੇ ਖੜ੍ਹਾ ਨਜ਼ਰ ਆਉਂਦਾ ਹੈ। ਮਹਾਰਾਸ਼ਟਰ ਵਿਚ ਅਣਅਧਿਕਾਰਤ ਏਜੰਟਾਂ ਦੀ ਗਿਣਤੀ 86 ਅਤੇ ਦਿੱਲੀ ਵਿਚ 85 ਹੈ ਜਦਕਿ ਇਨ੍ਹਾਂ ਦੇ ਮੁਕਾਬਲੇ ਛੋਟੇ ਜਿਹੇ ਸੂਬੇ ਪੰਜਾਬ ਵਿਚ 76 ਅਤੇ ਚੰਡੀਗੜ੍ਹ ਵਿਚ 22 ਅਣਅਧਿਕਾਰਤ ਟਰੈਵਲ ਏਜੰਟਾਂ ਦੀ ਪਛਾਣ ਕੀਤੀ ਗਈ ਹੈ।