35.1 C
Delhi
Saturday, April 20, 2024
spot_img
spot_img

ਵਿਧਾਇਕ ਨਵਤੇਜ ਚੀਮਾ ਅਤੇ ਡੀ.ਸੀ. ਕਪੂਰਥਲਾ ਵੱਲੋਂ ਹੜ੍ਹ ਪ੍ਰਭਾਵਿਤ ਖ਼ੇਤਰਾਂ ਦਾ ਦੌਰਾ, ਰਾਹਤ ਸਮੱਗਰੀ ਵੰਡੀ

ਸੁਲਤਾਨਪੁਰ ਲੋਧੀ (ਕਪੂਰਥਲਾ), 23 ਅਗਸਤ, 2019:
ਜ਼ਿਲਾ ਪ੍ਰਸ਼ਾਸਨ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ ਪ੍ਰਭਾਵਿਤ 23 ਪਿੰਡਾਂ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਉਨਾਂ ਨੂੰ ਸਬੰਧਤ ਪਿੰਡਾਂ ਲਈ ਰਵਾਨਾ ਕਰ ਦਿੱਤਾ ਗਿਆ।

ਇਨਾਂ ਟੀਮਾਂ ਵਿਚ ਮੈਡੀਕਲ, ਵੈਟਰਨਰੀ ਅਤੇ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ ਸ਼ਾਮਿਲ ਹਨ। ਜਿਨਾਂ ਪਿੰਡਾਂ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ, ਉਨਾਂ ਵਿਚ ਭਾਗੋ ਅਰਾਈਆਂ, ਸ਼ਾਹਵਾਲਾ, ਰਾਮੇ, ਸ਼ੇਰਪੁਰ ਸੱਧਾ, ਮੀਰਪੁਰ, ਸ਼ੇਖਮਾਂਗਾ, ਸਰੂਪਵਾਲ, ਤਕੀਆ, ਟਿੱਬੀ, ਭਰੋਆਣਾ, ਮੰਡ ਇੰਦਰਪੁਰ, ਸ਼ਾਹਵਾਲਾ ਨੱਕੀ, ਮੰਡ ਅੰਦਰੀਸਾ, ਅੰਦਰੀਸਾ, ਕੁਤਬਪੁਰ, ਫੱਤੇਵਾਲ, ਰਾਮਗੜ ਦਲੇਲੀ, ਬਾਕਰਕੇ, ਜੱਬੋਵਾਲ, ਸੁਚੇਤਗੜ, ਵਾਟਾਂਵਾਲੀ, ਚੰਨਣਵਿੰਡੀ, ਕਬੀਰਪੁਰ ਤੇ ਆਹਲੀ ਕਲਾਂ ਸ਼ਾਮਲ ਹਨ।

ਇਸ ਤੋਂ ਇਲਾਵਾ ਅੱਜ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਤੋਂ ਸਮੂਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ ਗਈ, ਜਿਸ ਵਿਚ ਆਟਾ, ਸੁੱਕਾ ਦੁੱਧ, ਦਾਲਾਂ, ਮਾਚਿਸਾਂ, ਖੰਡ, ਚਾਹ ਪੱਤੀ, ਰਿਫਾਈਂਡ ਆਇਲ, ਸਾਬਣ, ਆਲੂ, ਪਿਆਜ਼, ਨਮਕ, ਕਛੂਆ ਸ਼ਾਪ ਅਗਰਬੱਤੀ, ਪਾਣੀ ਅਤੇ ਕੈਟਲ ਫੀਡ ਆਦਿ ਸ਼ਾਮਿਲ ਸੀ।

ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਅਤੇ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਅਧਿਕਾਰੀਆਂ ਸਮੇਤ ਅੱਜ ਖ਼ੁਦ ਵੱਖ-ਵੱਖ ਪਿੰਡਾਂ ਵਿਚ ਜਾ ਕੇ ਰਾਹਤ ਸਮੱਗਰੀ ਦੀ ਵੰਡ ਕੀਤੀ। ਉਨਾਂ ਸਬੰਧਤ ਪਿੰਡਾਂ ਦੇ ਸਰਪੰਚਾਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਪਿੰਡ ਵਾਸੀ ਰਾਹਤ ਸਮੱਗਰੀ ਤੋਂ ਵਾਂਝਾ ਨਾ ਰਹੇ।

ਉਨਾਂ ਦੱਸਿਆ ਕਿ ਰਾਹਤ ਸਮੱਗਰੀ ਦੇ ਕਰੀਬ 2 ਹਜ਼ਾਰ ਪੈਕੇਟ ਤਕਸੀਮ ਕੀਤੇ ਜਾ ਰਹੇ ਹਨ ਅਤੇ ਲੋੜ ਅਨੁਸਾਰ ਹੋਰ ਵੀ ਕੀਤੇ ਜਾਣਗੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰਾਂ ਦੀ ਘਬਰਾਹਟ ਵਿਚ ਨਾ ਆਉਣ, ਕਿਉਂਕਿ ਪੰਜਾਬ ਸਰਕਾਰ ਅਤੇ ਸਮੁੱਚਾ ਜ਼ਿਲਾ ਪ੍ਰਸ਼ਾਸਨ ਸੰਕਟ ਦੀ ਇਸ ਘੜੀ ਵਿਚ ਉਨਾਂ ਦੇ ਨਾਲ ਖੜਾ ਹੈ ਅਤੇ ਉਨਾਂ ਦੀ ਸਹਾਇਤਾ ਲਈ ਵਚਨਬੱਧ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਸੁਲਤਾਨਪੁਰ ਲੋਧੀ ਸ੍ਰੀਮਤੀ ਨਵਨੀਤ ਕੌਰ ਬੱਲ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਡੀ. ਐਸ. ਪੀ ਡਾ. ਮੁਕੇਸ਼, ਤਹਿਸੀਲਦਾਰ ਸ੍ਰੀਮਤੀ ਸੀਮਾ ਸਿੰਘ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਬੀ. ਡੀ. ਪੀ. ਓ ਸੁਲਤਾਨਪੁਰ ਲੋਧੀ ਸ. ਗੁਰਪ੍ਰਤਾਪ ਸਿੰਘ ਗਿੱਲ, ਡੀ. ਐਫ. ਐਸ. ਸੀ ਸ. ਸਰਤਾਜ ਸਿੰਘ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਐਕਸੀਅਨ ਡਰੇਨੇਜ ਸ. ਅਜੀਤ ਸਿੰਘ ਤੇ ਐਸ. ਡੀ. ਓ ਸ੍ਰੀ ਕੰਵਲਜੀਤ ਲਾਲ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਡਾ. ਦਵਿੰਦਰ ਆਨੰਦ, ਮੈਡਮ ਅੰਜੂ ਬਾਲਾ, ਸ੍ਰੀ ਬਲਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION