33.1 C
Delhi
Wednesday, April 24, 2024
spot_img
spot_img

ਵਿਧਾਇਕ ਪਿੰਕੀ ਵੱਲੋਂ ਵਕੀਲਾਂ ਦੇ ਚੈਂਬਰਾਂ ਲਈ 50 ਲੱਖ ਰੁਪਏ ਦੀ ਰਾਸ਼ੀ ਬਾਰ ਐਸੋਸੀਏਸ਼ਨ ਨੂੰ ਭੇਂਟ

ਫ਼ਿਰੋਜ਼ਪੁਰ, 15 ਮਾਰਚ, 2020 –

ਜ਼ਿਲ੍ਹਾ ਬਾਰ ਐਸੋਸੀਏਸ਼ਨ ਨੂੰ ਮਿਲੀ ਗ੍ਰਾਂਟ ਦੀ ਖ਼ੁਸ਼ੀ ਨੂੰ ਜ਼ਾਹਿਰ ਕਰਨ ਲਈ ਸਮੂਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਸੋਮਵਾਰ ਨੂੰ ਇੱਕ ਸਵਾਗਤੀ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਸ਼ਿਰਕਤ ਕੀਤੀ।

ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਉਹ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਕਚਹਿਰੀ ਕੰਪਲੈਕਸ ਵਿੱਚ ਵਕੀਲਾਂ ਨੂੰ ਚੈਂਬਰ ਬਣਾਉਣ ਦੇ ਲਈ ਕੈਪਟਨ ਸਰਕਾਰ ਵੱਲੋਂ ਜਾਰੀ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਆਏ ਹਨ ਜੋ ਕਿ ਵਕੀਲਾਂ ਨੂੰ 168 ਚੈਂਬਰਾਂ ਦੇ ਨਿਰਮਾਣ ਵਿੱਚ ਮਦਦਗਾਰ ਸਾਬਤ ਹੋਵੇਗੀ।

ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਬਾਰ ਐਸੋਸੀਏਸ਼ਨ ਪੰਜਾਬ ਦੀ ਸਭ ਤੋਂ ਪੁਰਾਣੀ ਬਾਰ ਐਸੋਸੀਏਸ਼ਨ ਵਿਚੋਂ ਇੱਕ ਹੈ ਤੇ ਮੇਰੇ ਬਚਪਨ ਦੀਆਂ ਯਾਦਾਂ ਇਸ ਬਾਰ ਨਾਲ ਜੁੜੀਆਂ ਹੋਈਆਂ ਹਨ, ਕਿਉਂਕਿ ਪਿਤਾ ਸ਼ਮਸ਼ੇਰ ਸਿੰਘ ਖੋਸਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਧੀਆ ਮੈਂਬਰ ਰਹੇ ਹਨ।

ਉਨ੍ਹਾਂ ਕਿਹਾ ਕਿ ਮੈਂ ਅੱਜ ਆਪਣੇ ਪਰਿਵਾਰ ਵਿੱਚ ਆਇਆ ਹਾਂ ਤੇ ਮੇਰੇ ਲਈ ਇਹ ਵੱਡੀ ਖ਼ੁਸ਼ੀ ਦਾ ਮੌਕਾ ਹੈ, ਕਿ ਮੈਂ ਆਪਣੇ ਪਰਿਵਾਰ ਦੇ ਲਈ ਕੁੱਝ ਕਰ ਪਾਇਆ ਹਾਂ। ਉਨ੍ਹਾਂ ਕਿਹਾ ਕਿ ਮੇਰੀ ਅਗਲੀ ਕੋਸ਼ਿਸ਼ ਫਿਰੋਜ਼ਪੁਰ ਵਿੱਚ ਐੱਫ.ਸੀ.ਆਰ. ਕੋਰਟ ਬਣਵਾਉਣ ਦੀ ਹੈ ਜਿਸ ਦਾ ਫਿਰੋਜ਼ਪੁਰ ਵਾਸੀਆਂ ਨੂੰ ਕਾਫ਼ੀ ਫ਼ਾਇਦਾ ਹੋਵੇਗਾ ਤੇ ਇਸ ਦੇ ਬਣਨ ਨਾਲ ਕਾਫ਼ੀ ਬੱਚਿਆਂ ਨੂੰ ਰੁਜ਼ਗਾਰ ਵੀ ਮਿਲੇਗਾ।

ਉਨ੍ਹਾਂ ਕਿਹਾ ਕਿ ਤੁਸੀਂ ਇੱਕ ਅਧਿਆਪਕ ਦੀ ਤਰ੍ਹਾਂ ਬਣ ਕੇ ਇੱਥੇ ਆਉਣ ਵਾਲੇ ਲੋਕਾਂ ਤੇ ਬੱਚਿਆਂ ਨੂੰ ਨਿਆਂ ਦਿਵਾਓ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਲਈ ਹੋਰ ਪੈਸਿਆਂ ਦੀ ਲੋੜ ਹੈ ਤਾਂ ਮੈਨੂੰ ਦੱਸੋ ਉਹ ਵੀ ਤੁਹਾਨੂੰ ਦਿਵਾਵਾਂਗਾ।

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਸ਼ਹਿਰ ਵਿੱਚ ਗਊਸ਼ਾਲਾ ਲਈ 3 ਕਰੋੜ 70 ਲੱਖ ਰੁਪਇਆ ਆਇਆ ਹੋਇਆ ਹੈ ਤੇ ਜਲਦੀ ਹੀ ਯੋਗ ਸਥਾਨ ਲੱਭ ਕੇ ਉੱਥੇ ਗਊਸ਼ਾਲਾ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦੇ ਆਜ਼ਮ ਸ੍ਰ. ਭਗਤ ਸਿੰਘ ਦੀ ਯਾਦ ਵਿੱਚ ਸਾਢੇ 7 ਏਕੜ ਵਿੱਚ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਪਾਰਕ ਬਣ ਰਹੇ ਹਨ।

ਉਨ੍ਹਾਂ ਕਿਹਾ ਕਿ 5 ਕਰੋੜ ਰੁਪਏ ਸੀ.ਸੀ.ਟੀ.ਵੀ. ਕੈਮਰੇ ਲਈ ਪੰਜਾਬ ਸਰਕਾਰ ਵੱਲੋਂ ਆਏ ਹੋਏ ਹਨ ਜੋ ਕਿ ਜਲਦੀ ਹੀ ਲੱਗਣਗੇ ਤੇ ਇਸ ਨਾਲ ਚੋਰੀਆਂ, ਲੁੱਟਾਂ-ਖੋਹਾਂ ਵੀ ਖ਼ਤਮ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਜਲਦ ਹੀ ਫਿਰੋਜ਼ਪੁਰ ਵਿੱਚ ਪੀ.ਜੀ.ਆਈ ਖੁੱਲ੍ਹ ਰਿਹਾ ਹੈ ਤੇ ਇਸ ਵਿੱਚ ਨਰਸਿੰਗ ਕਾਲਜ ਤੇ ਮੈਡੀਕਲ ਸਕੂਲ ਵੀ ਬਣਾਇਆ ਜਾਣਾ ਹੈ ਜਿਸ ਵਿੱਚ ਲਗਭਗ 45 ਹਜ਼ਾਰ ਬੱਚਿਆਂ ਨੂੰ ਨੌਕਰੀਆਂ ਪ੍ਰਾਪਤ ਹੋਣਗੀਆਂ।

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜਸਦੀਪ ਸਿੰਘ ਕੰਬੋਜ ਅਤੇ ਸੈਕਟਰੀ ਗੁਰਮੀਤ ਸਿੰਘ ਸੰਧੂ ਨੇ ਕਿਹਾ ਕਿ ਵਿਧਾਇਕ ਪਿੰਕੀ ਨੇ ਉਨ੍ਹਾਂ ਨਾਲ ਜੋ ਵਾਅਦਾ ਕੀਤਾ ਹੈ, ਉਸ ਨੂੰ ਪੂਰਾ ਕਰਕੇ ਦਿਖਾਇਆ ਹੈ ਤੇ ਉਹ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹਨ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੂੰ ਇੰਨੀ ਵੱਡੀ ਰਾਸ਼ੀ ਪ੍ਰਾਪਤ ਹੋਈ ਹੈ ਜੋ ਕਿ ਵਿਧਾਇਕ ਪਿੰਕੀ ਦੇ ਯਤਨਾਂ ਸਦਕਾ ਹੀ ਸੰਭਵ ਹੋ ਸਕਿਆ ਹੈ ਤੇ ਇਸ ਰਾਸ਼ੀ ਨਾਲ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਲਗਭਗ ਸਾਰੀਆਂ ਮੁਸ਼ਕਲਾਂ ਹੱਲ ਹੋ ਜਾਣਗੀਆਂ॥ ਉਨ੍ਹਾਂ ਕਿਹਾ ਕਿ ਵਿਧਾਇਕ ਪਿੰਕੀ ਦੇ ਇਸ ਕਾਰਜ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਸੁਨਹਿਰੀ ਅੱਖਰਾਂ ਵਿੱਚ ਦਰਜ ਕੀਤਾ ਜਾਵੇਗਾ।

ਇਸ ਮੌਕੇ ਕਾਂਗਰਸੀ ਆਗੂ ਹਰਜਿੰਦਰ ਸਿੰਘ ਖੋਸਾ, ਚੰਦਰ ਮੋਹਨ ਹਾਂਡਾ, ਸੁਖਵਿੰਦਰ ਅਟਾਰੀ, ਯਾਦਵਿੰਦਰ ਸਿੰਘ ਅਤੇ ਪ੍ਰਿੰਸ ਭਾਊ ਸਮੇਤ ਸਮੂਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION