31.1 C
Delhi
Thursday, March 28, 2024
spot_img
spot_img

ਵਿਧਾਇਕ ਰਜਨੀਸ਼ ਕੁਮਾਰ ਬੱਬੀ ਨੂੰ ਸੋਗ ਭਰੇ ਮਾਹੌਲ ਵਿਚ ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਮੁਕੇਰੀਆਂ/ਹੁਸ਼ਿਆਰਪੁਰ, 27 ਅਗਸਤ, 2019 –
ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਵਿਧਾਇਕ ਸ਼੍ਰੀ ਰਜਨੀਸ਼ ਕੁਮਾਰ ਬੱਬੀ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਮੰਗਲਵਾਰ ਸਵੇਰੇ 3:30 ਵਜੇ ਪੀ.ਜੀ.ਆਈ ਚੰਡੀਗੜ੍ਹ ਵਿੱਚ ਆਖਰੀ ਸਾਹ ਲਿਆ।

59 ਸਾਲਾ ਸ਼੍ਰੀ ਰਜਨੀਸ਼ ਕੁਮਾਰ ਬੱਬੀ ਦਾ ਅੰਤਿਮ ਸਸਕਾਰ ਮੁਕੇਰੀਆਂ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅਤੇ ਇਸ ਦੁੱਖ ਦੀ ਘੜੀ ਵਿਚ ਜਿੱਥੇ ਕੈਬਨਿਟ ਮੰਤਰੀ ਸ਼੍ਰੀ ਸਾਧੂ ਸਿੰਘ ਧਰਮਸੋਤ ਅਤੇ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਉਥੇ ਸ਼੍ਰੀ ਬੱਬੀ ਦੀ ਮਿ੍ਰਤਕ ਦੇਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ਼੍ਰੀ ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਸ਼੍ਰੀ ਪਵਨ ਕੁਮਾਰ ਆਦੀਆ, ਹਲਕਾ ਵਿਧਾਇਕ ਡਾ. ਰਾਜ ਕੁਮਾਰ, ਹਲਕਾ ਵਿਧਾਇਕ ਸ਼੍ਰੀ ਅਰੁਣ ਡੋਗਰਾ, ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਸ਼੍ਰੀ ਗੌਰਵ ਗਰਗ ਮੌਜੂਦ ਸਨ।

ਜੰਗਲਾਤ ਮੰਤਰੀ, ਪੰਜਾਬ ਸ਼੍ਰੀ ਸਾਧੂ ਸਿੰਘ ਧਰਮਸੋਤ ਨੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਕਿਹਾ ਕਿ ਸਾਬਕਾ ਖਜ਼ਾਨਾ ਮੰਤਰੀ ਸਵਰਗਵਾਸੀ ਡਾ. ਕੇਵਲ ਕ੍ਰਿਸ਼ਨ ਨੇ ਜਿੱਥੇ ਪੂਰੀ ਜ਼ਿੰਦਗੀ ਪੰਜਾਬ ਦੀ ਸੇਵਾ ਕੀਤੀ, ਉਥੇ ਉਨ੍ਹਾਂ ਦੇ ਸਪੁੱਤਰ ਸਵਰਗਵਾਸੀ ਸ਼੍ਰੀ ਰਜਨੀਸ਼ ਕੁਮਾਰ ਬੱਬੀ ਨੇ ਵੀ ਸਖਤ ਮਿਹਨਤ ਨਾਲ ਜਨਤਾ ਦੀ ਸੇਵਾ ਕੀਤੀ।

ਉਨ੍ਹਾਂ ਕਿਹਾ ਕਿ ਸ਼੍ਰੀ ਬੱਬੀ ਦੀ ਮੌਤ ਨਾਲ ਪਰਿਵਾਰ, ਕਾਂਗਰਸ ਪਾਰਟੀ, ਪੰਜਾਬ ਸਰਕਾਰ ਅਤੇ ਇਲਾਕਾ ਵਾਸੀਆਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਜਿਸਦੀ ਕਦੇ ਵੀ ਭਰਪਾਈ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਡਾ. ਕੇਵਲ ਕ੍ਰਿਸ਼ਨ ਨੇ ਅੱਤਵਾਦ ਦਾ ਡੱਟਕੇ ਸਾਹਮਣਾ ਕੀਤਾ ਸੀ ਅਤੇ ਸ਼੍ਰੀ ਬੱਬੀ ਨੇ ਵੀ ਆਪਣੇ ਪਿਤਾ ਦੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਪੂਰੀ ਜ਼ਿੰਦਗੀ ਲੋਕ ਪੱਖੀ ਰਾਜਨੀਤੀ ਅਤੇ ਜਨਤਾ ਦੀ ਸੇਵਾ ਨੂੰ ਸਮਰਪਿਤ ਕੀਤੀ।

ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਸਰਕਾਰ ਅਤੇ ਆਪਣੇ ਵਲੋਂ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹੋਣ ਆਏ ਹਨ। ਉਨ੍ਹਾਂ ਅਰਦਾਸ ਕੀਤੀ ਕਿ ਪ੍ਰਮਾਤਮਾ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚੋਂ ਬਾਹਰ ਨਿਕਲਣ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ ਥਾਂ ਦੇਵੇ।

ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਮਿਹਨਤੀ ਵਿਧਾਇਕ ਗਵਾ ਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਬੱਬੀ 2012 ਅਤੇ 2017 ਵਿਚ ਲਗਾਤਾਰ ਦੋ ਵਾਰ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਵਿਧਾਇਕ ਬਣੇ, ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਉਹ ਇਲਾਕੇ ਦੇ ਹਰਮਨ ਪਿਆਰੇ ਨੇਤਾ ਸਨ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੀ ਹੈ। ਜ਼ਿਕਰਯੋਗ ਹੈ ਕਿ ਸ਼੍ਰੀ ਰਜਨੀਸ਼ ਕੁਮਾਰ ਬੱਬੀ ਆਪਣੇ ਪਿੱਛੇ ਧਰਮਪਤਨੀ ਸ਼੍ਰੀਮਤੀ ਇੰਦੂ ਕੌਂਡਲ, ਦੋ ਲੜਕੇ ਅਤੇ ਇਕ ਲੜਕੀ ਛੱਡ ਗਏ ਹਨ।

ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਸੰਤੋਸ਼ ਚੌਧਰੀ, ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ ਅਤੇ ਸ਼੍ਰੀ ਅਰੁਣੇਸ਼ ਸ਼ਾਕਰ, ਏ.ਡੀ.ਸੀ. (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਐਸ.ਡੀ.ਐਮ. ਮੁਕੇਰੀਆਂ ਸ਼੍ਰੀ ਅਦਿੱਤਿਆ ਉਪਲ ਅਤੇ ਸ਼੍ਰੀ ਅਮਿਤ ਸਰੀਨ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਸ਼੍ਰੀ ਹਰਚਰਨ ਸਿੰਘ, ਐਡਵੋਕੇਟ ਸ਼੍ਰੀ ਰਾਕੇਸ਼ ਮਰਵਾਹਾ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼੍ਰੀ ਬੱਬੀ ਦੇ ਸਸਕਾਰ ਵਿਚ ਸ਼ਾਮਿਲ ਹੋਕੇ ਅੰਤਿਮ ਵਿਦਾਇਗੀ ਦਿੱਤੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION