37.1 C
Delhi
Saturday, April 27, 2024
spot_img
spot_img

ਵਿਧਾਨ ਸਭਾ ਚੋਣਾਂ ਦੌਰਾਨ ਪੇਡ ਨਿਊਜ਼ ਅਤੇ ਇਸ਼ਤਿਹਾਰੀ ਸਮੱਗਰੀ ’ਤੇ ਸਖ਼ਤ ਨਜ਼ਰ ਰੱਖੀ ਜਾਵੇਗੀ: ਵਿਸ਼ੇਸ਼ ਸਾਰੰਗਲ

ਯੈੱਸ ਪੰਜਾਬ
ਨਵਾਂਸ਼ਹਿਰ, 20 ਦਸੰਬਰ, 2021 –
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਅੱਜ ਇੱਥੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੂਬੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੇਡ ਨਿਊਜ਼ ਅਤੇ ਇਸ਼ਤਿਹਾਰੀ ਸਮੱਗਰੀ ’ਤੇ ਪੂਰੀ ਨਜ਼ਰ ਰੱਖੀ ਜਾਵੇਗੀ।

ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਪਿ੍ਰੰਟ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਇਸ਼ਤਿਹਾਰਾਂ, ਉਮੀਦਵਾਰਾਂ ਦੇ ਪ੍ਰਚਾਰ ਅਤੇ ਪੇਡ ਨਿਊਜ਼ ਦੇ ਕੇਸਾਂ ਦੀ ਨਿਗਰਾਨੀ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੀ ਮਾਲਕੀ ਵਾਲੇ ਚੈਨਲਾਂ ’ਤੇ ਪ੍ਰਸਾਰਿਤ ਹੋਣ ਵਾਲੇ ਰਾਜਨੀਤਕ ਕੰਟੈਂਟ ’ਤੇ ਵੀ ਵਿਸ਼ੇਸ਼ ਨਿਗ੍ਹਾ ਰੱਖੀ ਜਾਵੇਗੀ। ਇਸ ਤੋਂ ਇਲਾਵਾ ਮੀਡੀਆ ਵਿੱਚ ਇਨ੍ਹਾਂ ਇਸ਼ਤਿਹਾਰਾਂ ਦੇ ਖਰਚੇ ਨਾਮਜ਼ਦਗੀ ਭਰਨ ਦੀ ਮਿਤੀ ਤੋਂ ਉਮੀਦਵਾਰਾਂ ਦੇ ਖਾਤੇ ਵਿੱਚ ਸ਼ਾਮਲ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਇਹ ਕਮੇਟੀ ਇਸੇ ਲਈ ਬਣਾਈ ਹੈ ਜੋ ਨਿਊਜ਼ ਚੈਨਲਾਂ, ਅਖਬਾਰਾਂ ਅਤੇ ਸੋਸ਼ਲ ਮੀਡੀਆ ’ਤੇ ਆਉਣ ਵਾਲੀਆਂ ਖਬਰਾਂ ’ਤੇ ਸਖਤ ਨਜ਼ਰ ਰੱਖੇਗੀ।

ਸ੍ਰੀ ਸਾਰੰਗਲ ਨੇ ਕਿਹਾ ਕਿ ਅਜਿਹੀ ਸਮਾਚਾਰ ਅਤੇ ਇਸ਼ਤਿਹਾਰ ਸਮੱਗਰੀ ਨੂੰ ਰੋਕਣ ਲਈ ਸਾਰੇ ਮੈਂਬਰਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਮੇਟੀ ਚੋਣ ਪ੍ਰਕਿਰਿਆ ਦੌਰਾਨ ਪਿ੍ਰੰਟ ਅਤੇ ਇਲੈਕਟ੍ਰਾਨਿਕ ਮੀਡੀਆ, ਸੋਸ਼ਲ ਮੀਡੀਆ ’ਤੇ ਆਉਣ ਵਾਲੀਆਂ ਚੋਣਾਂ ਨਾਲ ਸਬੰਧਤ ਖ਼ਬਰਾਂ ਅਤੇ ਵਿਸ਼ੇਸ਼ ਫੀਚਰਾਂ ’ਤੇ ਨਜ਼ਰ ਰੱਖੇਗੀ।

ਉਨ੍ਹਾਂ ਕਿਹਾ ਕਿ ਕਮੇਟੀ ਇਲੈਕਟ੍ਰਾਨਿਕ ਮੀਡੀਆ ’ਚ ਜਾਣ ਵਾਲੇ ਇਸ਼ਤਿਹਾਰਾਂ ਦੀ ਤਸਦੀਕ, ਪਿ੍ਰੰਟ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਖ਼ਬਰਾਂ ਦੀ ਨਿਗਰਾਨੀ ਅਤੇ ਚੋਣ ਮੈਦਾਨ ਵਿੱਚ ਖੜ੍ਹੇ ਉਮੀਦਵਾਰਾਂ ਦੀਆਂ ਚੋਣਾਂ ਨਾਲ ਸਬੰਧਤ ਖ਼ਬਰਾਂ ਦਾ ਰਿਕਾਰਡ ਰੱਖਣ ਲਈ ਜੰਿਮੇਵਾਰ ਹੋਵੇਗੀ।

ਉਨ੍ਹਾਂ ਕਿਹਾ ਕਿ ਇਹ ਕਮੇਟੀ ਉਮੀਦਵਾਰਾਂ ਵੱਲੋਂ ਪਿ੍ਰੰਟ ਅਤੇ ਇਲੈਕਟ੍ਰਾਨਿਕ ਮੀਡੀਆ ’ਤੇ ਕੀਤੇ ਜਾਣ ਵਾਲੇ ਚੋਣ ਖਰਚਿਆਂ ਦੀ ਨਿਗਰਾਨੀ ਕਰਨ ਵਿੱਚ ਮਦਦ ਕਰੇਗੀ।

ਉਨ੍ਹਾਂ ਅੱਗੇ ਕਿਹਾ ਕਿ ਕਮੇਟੀ ਉਮੀਦਵਾਰਾਂ ਜਾਂ ਉਨ੍ਹਾਂ ਦੇ ਸਮਰਥਕਾਂ ਦੁਆਰਾ ਪ੍ਰਸਾਰਿਤ ਕੀਤੇ ਜਾਣ ਵਾਲੇ ਇਸ਼ਤਿਹਾਰਾਂ ਦੀ ਸਮੱਗਰੀ ਨੂੰ ਇਲੈਕਟ੍ਰਾਨਿਕ ਮੀਡੀਆ ਨੂੰ ਜਾਰੀ ਕਰਨ ਤੋਂ ਪਹਿਲਾਂ ਤਸਦੀਕ ਕਰੇਗੀ।

ਇਸ ਦੌਰਾਨ ਪ੍ਰਸ਼ਾਸਨ ਵੱਲੋਂ ਐਸ.ਡੀ.ਐਮ. ਨਵਾਂਸ਼ਹਿਰ ਡਾ: ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਐਮ.ਸੀ.ਐਮ.ਸੀ. ਦੇ ਮੈਂਬਰਾਂ ਲਈ ਇੱਕ ਸਿਖਲਾਈ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਵੀਇੰਦਰ ਸਿੰਘ ਮੱਕੜ, ਸਹਾਇਕ ਲੋਕ ਸੰਪਰਕ ਅਫਸਰ ਜਤਿੰਦਰ ਕੋਹਲੀ, ਪਿ੍ੰਸੀਪਲ ਸੁਰਿੰਦਰ ਅਗਨੀਹੋਤਰੀ, ਚੋਣ ਕਾਨੂੰਗੋ ਪਲਵਿੰਦਰ ਸਿੰਘ ਤੇ ਦਲਜੀਤ ਸਿੰਘ, ਲੈਕਚਰਾਰ ਪਰਮੋਦ ਭਾਰਤੀ, ਓਮਕਾਰ ਸਿੰਘ, ਜਸਵੀਰ ਸਿੰਘ, ਹਰਜਿੰਦਰ ਸਿੰਘ, ਰਾਜਵਿੰਦਰ ਲੱਖਾ, ਓਮ ਪ੍ਰਕਾਸ਼, ਸੁਰਿੰਦਰ ਪਾਲ, ਅੰਮਿ੍ਰਤਪਾਲ ਸਿੰਘ, ਗੁਰਮੁੱਖ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION