32.8 C
Delhi
Sunday, April 28, 2024
spot_img
spot_img

ਵਿਰਸਾ ਵਿਹਾਰ ਦੀ ਵੈੱਬਸਾਈਟ ‘ਲਾਂਚ’: ਡੀ.ਸੀ. ਨੇ ਨਵੀਨੀਕਰਨ ਲਈ 50 ਹਜ਼ਾਰ ਰੁਪਏ ਹੋਰ ਦਿੱਤੇ

ਜਲੰਧਰ, 23 ਸਤੰਬਰ, 2020 –

ਹਰ ਕਿਸਮ ਦੀ ਕਲਾ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਜਲੰਧਰ ਤੋਂ ਵਿਸ਼ਵ ਪੱਧਰ ‘ਤੇ ਫੈਲਾਉਣ ਦੇ ਯਤਨਾਂ ਵਜੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਬੁੱਧਵਾਰ ਨੂੰ ਵਿਰਸਾ ਵਿਹਾਰ ਦੀ ਵੈੱਬਸਾਈਟ www.virsavihar.org ਦੀ ਸ਼ੁਰੂਆਤ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵੈੱਬਸਾਈਟ ਕਲਾਕਾਰਾਂ ਅਤੇ ਨੌਜਵਾਨ ਪੀੜ੍ਹੀ ਨੂੰ ਰਾਜ ਦੀ ਅਮੀਰ ਅਤੇ ਸ਼ਾਨਦਾਰ ਵਿਰਾਸਤ ਨਾਲ ਜੋੜਨ ਵਿੱਚ ਸਹਾਇਕ ਸਾਬਤ ਹੋਵੇਗੀ ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇਮਾਰਤ ਵਿੱਚ ਨਵੀਨੀਕਰਨ ਕਾਰਜਾਂ ਲਈ 50,000 ਰੁਪਏ ਦੀ ਵਿੱਤੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਅਤੇ ਲੋਕਾਂ ਨੂੰ ਇਸ ਨੇਕ ਕੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ।

ਥੋਰੀ ਨੇ ਕਿਹਾ ਕਿ ਇਸ ਸਥਾਨ ਨੂੰ ਖੇਤਰ ਦੇ ਸਮਾਜਿਕ-ਸੱਭਿਆਚਾਰਕ ਕੇਂਦਰ ਵਜੋਂ ਵਿਕਸਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵਿਰਸਾ ਵਿਹਾਰ ਵਿੱਚ ਸੱਭਿਆਚਾਰਕ ਸਮਾਗਮ ਨਿਯਮਿਤ ਰੂਪ ਵਿੱਚ ਆਯੋਜਿਤ ਕੀਤੇ ਜਾਣਗੇ ਜੋ ਕਿ ਮੌਜੂਦਾ ਸਮੇਂ ਦੌਰਾਨ ਕੋਵਿਡ ਮਹਾਂਮਾਰੀ ਕਾਰਨ ਨਹੀਂ ਹੋ ਸਕਦੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਦਾ ਮੁੱਖ ਮੰਤਵ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਸੱਭਿਆਚਾਰ ਨਾਲ ਜੋੜੇ ਰੱਖਣਾ ਯਕੀਨੀ ਬਣਾਉਣਾ ਹੋਵੇਗਾ । ਉਨ੍ਹਾਂ ਕਿਹਾ ਕਿ ਇਹ ਬਹੁਤ ਅਹਿਮ ਹੈ ਕਿਉਂਕਿ ਨੌਜਵਾਨ ਸਾਡੇ ਅਮੀਰ ਸਭਿਆਚਾਰ ਨੂੰ ਭੁੱਲਦੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਵਿਰਸਾ ਵਿਹਾਰ ਵਿਚ 10 ਲੱਖ ਰੁਪਏ ਦੀ ਲਾਗਤ ਨਾਲ ਓਪਨ-ਏਅਰ ਥੀਏਟਰ ਬਣਾਇਆ ਜਾ ਰਿਹਾ ਹੈ, ਜੋ ਕਿ ਲੋਕਾਂ ਲਈ ਖਿੱਚ ਦਾ ਕੇਂਦਰ ਬਣੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਗੈਲਰੀ ਅਤੇ ਬਹੁ-ਮੰਤਵੀ ਹਾਲ ਦੁਬਾਰਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਇਸ ਮੌਕੇ ਵਿੱਦਿਅਕ ਸੰਸਥਾਵਾਂ ਅਤੇ ਹੋਰ ਸ਼ਖਸੀਅਤਾਂ ਦਾ ਧੰਨਵਾਦ ਕੀਤਾ, ਜੋ ਅਮੀਰ ਅਤੇ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਅਤੇ ਵਿਰਸਾ ਵਿਹਾਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਅੱਗੇ ਆਏ।

ਇਸ ਮੌਕੇ ਜੀਓਜੀ ਦੇ ਜ਼ਿਲ੍ਹਾ ਮੁਖੀ ਮੇਜਰ ਜਨਰਲ (ਸੇਵਾ ਮੁਕਤ) ਬਲਵਿੰਦਰ ਸਿੰਘ, ਅਲੋਕ ਸੌਂਧੀ, ਕੈਪਟਨ ਇੰਦਰਜੀਤ ਸਿੰਘ ਧਾਮੀ, ਡਾ. ਇੰਦਰਜੀਤ ਸਿੰਘ, ਵੈਟਰਨ ਪੱਤਰਕਾਰ ਦੀਪਕ ਜਲੰਧਰੀ, ਅਤੇ ਹੋਰ ਹਾਜ਼ਰ ਸਨ।

Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION