35.1 C
Delhi
Saturday, April 20, 2024
spot_img
spot_img

ਵਿਰਾਸਤ-ਏ-ਖ਼ਾਲਸਾ ਨੇ ਊਰਜਾ ਬਚਾਉਣ ਲਈ ਸੂਬਾ ਪੱਧਰੀ ਪੁਰਸਕਾਰ ਲਗਾਤਾਰ ਤੀਸਰੇ ਸਾਲ ਆਪਣੇ ਨਾਂਅ ਕੀਤਾ

Virasat e Khalsa 1

ਯੈੱਸ ਪੰਜਾਬ
ਚੰਡੀਗੜ, 1 ਜੁਲਾਈ, 2021 –
ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਇੱਕ ਹੋਰ ਕੀਰਤੀਮਾਨ ਸਥਾਪਿਤ ਕਰਕੇ ਇਸ ਸਾਲ ਵੀ ਸੂਬਾ ਪੱਧਰੀ ਊਰਜਾ ਬਚਾਓ ਅਵਾਰਡ ’ਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਜਿਕਰਯੋਗ ਹੈ ਕਿ ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੀ ਵਾਰ ਰਾਜ ਪੱਧਰੀ ਊਰਜਾ ਬਚਾਓ ਅਵਾਰਡ ਹਾਸਲ ਕੀਤਾ ਹੈ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਦੁਨੀਆਂ ਭਰ ਦੇ ਵਿੱਚ ਵਿਲੱਖਣ ਪਹਿਚਾਣ ਬਣਾ ਚੁੱਕੇ ਵਿਰਾਸਤ-ਏ-ਖਾਲਸਾ ਵੱਲੋਂ ਲਗਾਤਾਰ ਕੀਰਤੀਮਾਨ ਸਥਾਪਿਤ ਕਰਨ ਦਾ ਸਿਲਸਿਲਾ ਜਾਰੀ ਹੈ।

ਉਨਾਂ ਦੱਸਿਆ ਕਿ ਜਿੱਥੇ ਇਸ ਮਹਾਨ ਅਜਾਇਬ ਘਰ ਦਾ ਨਾਮ ਲਿਮਕਾ ਬੁੱਕ ਆਫ ਰਿਕਾਰਡਜ਼, ਇੰਡੀਆ ਬੁੱਕ ਆਫ ਰਿਕਾਰਡਜ਼ ਅਤੇ ਵਰਲਡ ਬੁੱਕ ਆਫ ਰਿਕਾਰਡਜ਼ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ, ਉੱਥੇ ਉਰਜ਼ਾ ਬਚਉਣ ਵਿਚ ਵੀ ਵਿਲੱਖਣ ਪਛਾਣ ਬਣਾਈ ਹੈ।

ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਵਿਖੇ ਹੋਣ ਵਾਲੀ ਬਿਜਲੀ ਦੀ ਖਪਤ ਨੂੰ ਘਟਾਉਣ ਦੇ ਲਈ ਲਗਾਤਾਰ ਵਿਸੇਸ਼ ਉਪਰਾਲੇ ਕੀਤੇ ਜਾਂਦੇ ਰਹੇ ਹਨ।ਇਸੇ ਦੇ ਤਹਿਤ ਇਸ ਵਾਰ ਵੀ ਲਗਾਤਾਰ ਤੀਸਰੀ ਵਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਕਰਵਾਏ ਗਏ ਪੰਜਾਬ ਪੱਧਰੀ ਐਨਰਜੀ ਕੰਜ਼ਰਵੇਸ਼ਨ ਅਵਾਰਡਾਂ ‘ਚ ਪਹਿਲਾ ਸਥਾਨ ਹਾਸਲ ਕਰਕੇ ਹੈਟਰਿਕ ਮਾਰ ਕੇ ਇਤਿਹਾਸ ਸਿਰਜਿਆ ਹੈ।

ਉਨਾਂ ਸਮੁੱਚੇ ਸਟਾਫ ਨੂੰ ਮੁਬਾਰਕਬਾਦ ਦਿੰਦੇ ਹੋੋਏ ਅਜਿਹੇ ਯਤਨ ਭਵਿੱਖ ਵਿੱਚ ਵੀ ਜਾਰੀ ਰੱਖਣ ਲਈ ਕਿਹਾ।

Virasat e Khalsa 2

Virasat e Khalsa 3

 

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION