31.7 C
Delhi
Monday, May 6, 2024
spot_img
spot_img

ਵਿਰਾਸਤ ਸਾਂਭਣ ਦਾ ਉਪਰਾਲਾ: 30 ਸਾਲ ਤੋਂ ਬੰਦ ਹੁਸ਼ਿਆਰਪੁਰ ਦੇ ਸ਼ੀਸ਼ ਮਹਿਲ ਨੂੰ ਮੁਰੰਮਤ ਤੋਂ ਬਾਅਦ ਲੋਕਾਂ ਲਈ ਖੋਲਿ੍ਹਆ ਜਾਵੇਗਾ

ਯੈੱਸ ਪੰਜਾਬ
ਹੁਸ਼ਿਆਰਪੁਰ, 17 ਨਵੰਬਰ, 2021 –
ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੀ ਵਿਰਾਸਤ ਨੂੰ ਸੰਭਾਲਣ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਆਉਣ ਵਾਲੀ ਪੀੜ੍ਹੀ ਨੂੰ ਉਨ੍ਹਾਂ ਦੀ ਵਿਰਾਸਤ ਤੋਂ ਪਹਿਚਾਣ ਕਰਵਾਉਣ ਲਈ ਇਨ੍ਹਾਂ ਵਿਰਾਸਤਾਂ ਦੀ ਸੁਰੱਖਿਆ ਕੀਤੀ ਜਾਵੇਗੀ।

ਉਹ ਅੱਜ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ ਦੀ ਹਾਜ਼ਰੀ ਵਿਚ ਸ਼ੀਸ਼ ਮਹਿਲ ਦੇ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੀ ਪਹਿਚਾਣ ਸ਼ੀਸ਼ ਮਹਿਲ ਤੋਂ ਹੈ ਜੋ ਕਿ ਪਿਛਲੇ 30 ਸਾਲਾਂ ਤੋਂ ਬੰਦ ਪਿਆ ਹੈ। ਉਨ੍ਹਾਂ ਦੇ ਧਿਆਨ ਵਿਚ ਆਇਆ ਕਿ ਇਸ ਖਸਤਾ ਹੋ ਰਹੀ ਇਮਾਰਤ ਨੂੰ ਸੁਰੱਖਿਆਤ ਕੀਤਾ ਜਾਵੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸਹਿਯੋਗ ਨਾਲ ਅੱਜ ਇਸ ਇਮਾਰਤ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਸ਼ੀਸ਼ ਮਹਿਲ ਨੂੰ ਪਹਿਲਾਂ ਵਾਲੀ ਸਥਿਤੀ ਵਿਚ ਲਿਆਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਆਪਣੀ ਅਮੀਰ ਵਿਰਾਸਤ ਤੋਂ ਜਾਣੂ ਹੋ ਸਕਣ।

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ੀਸ਼ ਮਹਿਲ ਦੀ ਮੁਰੰਮਤ ਨੂੰ ਲੈ ਕੇ ਕੁਸ਼ਲ ਕਾਰੀਗਰਾਂ ਤੋਂ ਕੰਮ ਕਰਵਾਇਆ ਜਾ ਰਿਹਾ ਹੈ,ਜਿਸ ਸਬੰਧੀ ਪ੍ਰਸ਼ਾਸਨ ਵਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਲਦ ਤੋਂ ਜਲਦ ਇਸ ਕੰਮ ਨੂੰ ਪੂਰਾ ਕਰਵਾ ਕੇ ਸ਼ੀਸ਼ ਮਹਿਲ ਪਹਿਲਾਂ ਦੀ ਤਰ੍ਹਾਂ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਜਿਥੇ ਸੈਰ ਸਪਾਟੇ ਨੂੰ ਬੜਾਵਾ ਮਿਲੇਗਾ, ਉਥੇ ਬਜਾਰ ਦਾ ਕਾਰੋਬਾਰ ਵੀ ਵੱਧੇਗਾ।

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਡਾ. ਕੁਲਦੀਪ ਨੰਦਾ, ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਫਾਇਨਾਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਕੁਮਾਰ ਬਿੰਦੀ, ਕੌਂਸਲਰ ਪ੍ਰਦੀਪ ਕੁਮਾਰ ਬਿੱਟੂ, ਕੌਂਸਲਰ ਅਨਮੋਲ ਜੈਨ, ਕੌਂਸਲਰ ਮੁਖੀ ਰਾਮ, ਜਸਵਿੰਦਰ ਕੁਮਾਰ, ਮੁਕੇਸ਼ ਮੱਲ, ਐਡਵੋਕੇਟ ਲਵਕੇਸ਼ ਓਹਰੀ, ਐਡਵੋਕੇਟ ਪਵਿੱਤਰਦੀਪ ਸਿੰਘ, ਦਰਿਪਣ ਸੈਣੀ, ਬਲਵਿੰਦਰ ਕੌਰ, ਮੀਨਾ ਸ਼ਰਮਾ, ਵਿਕਾਸ ਗਿੱਲ, ਮੋਹਿਤ ਸੈਣੀ, ਗੋਪੀ ਚੰਦ ਕਪੂਰ, ਮੋਹਨ ਲਾਲ ਜੈਨ, ਅਜੀਤ ਸਿੰਘ ਲੱਕੀ, ਹਰਭਗਤ ਸਿੰਘ ਤੁਲੀ, ਰਜਨੀਸ਼ ਟੰਡਨ, ਬਲਵਿੰਦਰ ਕੁਮਾਰ ਬਿੰਦਰ, ਮਧੂ ਸੂਦ ਕਾਲੀਆ, ਅਰਹਿੰਤ ਜੈਨ, ਅਰੁਣ ਜੈਨ, ਉਮੇਸ਼ ਜੈਨ, ਰਾਮ ਗੁਪਾਲ ਜੈਨ, ਨਵਲ ਜੈਨ, ਨੀਰਜ ਜੈਨ, ਵਿਕਾਸ ਜੈਨ, ਮੁਕੇਸ਼ ਡਾਬਰ, ਸੁਦਰਸ਼ਨ ਧੀਰ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION