30.1 C
Delhi
Friday, April 26, 2024
spot_img
spot_img

ਵਿਰੋਧੀ ਪਾਰਟੀਆਂ ਰਾਜਸੀ ਹਿੱਤਾਂ ਲਈ ਬੇਲੋੜੇ ਮੁੱਦੇ ਉਛਾਲ ਰਹੀਆਂ: ਵਿਧਾਇਕ ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ

ਚੰਡੀਗੜ੍ਹ, 24 ਫਰਵਰੀ, 2020 –
ਲੁਧਿਆਣਾ (ਪੂਰਬੀ) ਹਲਕੇ ਦੇ ਵਿਧਾਇਕ ਸ੍ਰੀ ਸੰਜੇ ਤਲਵਾੜ ਅਤੇ ਹਲਕਾ ਗਿੱਲ ਦੇ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ ਨੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਖੁੱਲ ਕੇ ਹਮਾਇਤ ਕਰਦਿਆਂ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਆਪਣੇ ਰਾਜਸੀ ਹਿੱਤਾਂ ਲਈ ਬੇਲੋੜੇ ਮੁੱਦੇ ਉਛਾਲਣ ਲੱਗੀਆਂ ਹੋਈਆਂ ਹਨ।

ਅੱਜ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸ੍ਰੀ ਤਲਵਾੜ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਇੱਕ ਅਜਿਹੀ ਪਾਰਟੀ ਦੇ ਆਗੂ ਹਨ, ਜੋ ਕਿ ਸੂਬੇ ਵਿੱਚ ਕੁਰਬਾਨੀਆਂ ਦੇ ਸਿਰ ’ਤੇ ਅਮਨ ਅਤੇ ਸ਼ਾਂਤੀ ਲਿਆਉਣ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਆਸ਼ੂ ਉਹ ਨੇਤਾ ਹਨ, ਜੋ ਕਿ ਸ਼ਹਿਰ ਵਿੱਚ ਵਿਕਾਸ ਪੁਰਸ਼ ਵਜੋਂ ਜਾਣੇ ਜਾਂਦੇ ਹਨ। ਇਹ ਸ਼ਹਿਰ ਪਿਛਲੀ ਅਕਾਲੀ ਭਾਜਪਾ ਸਰਕਾਰ ਵੇਲੇ੍ਹ ਵਿਕਾਸ ਪੱਖੋਂ ਅੱਖੋਂ ਪਰੋਖੇ ਕੀਤਾ ਹੋਇਆ ਸੀ।

ਸ੍ਰੀ ਤਲਵਾੜ ਨੇ ਕਿਹਾ ਕਿ ਉਹ ਸ੍ਰੀ ਆਸ਼ੂ ਨੂੰ ਪਿਛਲੇ ਕਈ ਦਹਾਕਿਆਂ ਤੋਂ ਵਿਕਾਸ ਪੁਰਸ਼ ਵਜੋਂ ਜਾਣਦੇ ਹਨ। ਜਦਕਿ ਮੁਅੱਤਲ ਡੀ. ਐੱਸ. ਪੀ. ਬਲਵਿੰਦਰ ਸੇਖੋਂ ਅੱਜ ਰਾਜਸੀ ਲੋਕਾਂ ਦੇ ਹੱਥਾਂ ਵਿੱਚ ਖੇਡ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਇੱਕ ਦਾਗੀ ਅਧਿਕਾਰੀ ਦੀ ਪਿੱਠ ਥਾਪੜਨ ਨਾਲ ਉਨ੍ਹਾਂ ਦੀ ਵੀ ਭਰੋਸੇਯੋਗਤਾ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਸ਼੍ਰੀ ਆਸ਼ੂ ਨੂੰ ਡੀ. ਐੱਸ. ਪੀ. ਸੇਖੋਂ ਖ਼ਿਲਾਫ਼ ਕਈ ਸ਼ਿਕਾਇਤਾਂ ਮਿਲੀਆਂ ਸਨ, ਜਿਸ ਕਰਕੇ ਹੀ ਉਸ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਆਸ਼ੂ ਇੱਕ ਜ਼ਮੀਨੀ ਨੇਤਾ ਵਜੋਂ ਜਾਣੇ ਜਾਂਦੇ ਹਨ ਅਤੇ ਲੋਕਾਂ ਨਾਲ ਹਮੇਸ਼ਾਂ ਖੜ੍ਹਦੇ ਹਨ। ਜਦਕਿ ਡੀ. ਐੱਸ. ਪੀ. ਸੇਖੋਂ ਦਾ ਨਾਮ ਹਮੇਸ਼ਾਂ ਭ੍ਰਿਸ਼ਟ ਅਧਿਕਾਰੀ ਵਜੋਂ ਲਿਆ ਜਾਂਦਾ ਹੈ।

ਇਸ ਤੋਂ ਇਲਾਵਾ ਵਿਧਾਇਕ ਸ੍ਰ. ਵੈਦ ਨੇ ਵੀ ਮੁਅੱਤਲ ਡੀ. ਐੱਸ. ਪੀ. ਬਲਵਿੰਦਰ ਸੇਖੋਂ ਨੂੰ ਵਰਜਦਿਆਂ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਝੂਠੀ ਬਿਆਨਬਾਜ਼ੀ ਬੰਦ ਕਰਨ ਬਾਰੇ ਕਿਹਾ ਹੈ। ਉਨ੍ਹਾਂ ਕਿਹਾ ਕਿ ਹਰੇਕ ਸ਼ਹਿਰ ਵਾਸੀ ਸ੍ਰੀ ਆਸ਼ੂ ਦੀ ਭਰੋਸੇਯੋਗਤਾ ਤੋਂ ਚੰਗੀ ਤਰ੍ਹਾਂ ਜਾਣੂ ਹੈ। ਸ੍ਰੀ ਆਸ਼ੂ ਨੂੰ ਅਜਿਹੇ ਮੁਅੱਤਲ ਡੀ. ਐੱਸ. ਪੀ. ਤੋਂ ਕਿਸੇ ਵੀ ਤਰ੍ਹਾਂ ਦੇ ਸਰਟੀਫਿਕੇਟ ਦੀ ਜ਼ਰੂਰਤ ਨਹÄ ਹੈ, ਜਿਸ ਦਾ ਖੁਦ ਦਾ ਰਿਕਾਰਡ ਬਹੁਤ ਮਾੜਾ ਹੈ।


ਇਸ ਨੂੰ ਵੀ ਪੜ੍ਹੋ: 
ਡੀ.ਜੀ.ਪੀ. ਮਾਮਲਾ – ਸਿੱਖ ਮੁੱਦਿਆਂ ਦੇ ‘ਚੈਂਪੀਅਨ’ ਕਾਂਗਰਸੀ ਮੰਤਰੀਆਂ, ਵਿਧਾਇਕਾਂ ਦੀ ਚੁੱਪ ਸਵਾਲਾਂ ਦੇ ਘੇਰੇ ਵਿੱਚ!


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION