32.1 C
Delhi
Tuesday, May 7, 2024
spot_img
spot_img

ਵਿਸਾਖੀ ਤੋਂ ਪਹਿਲਾਂ ਹੀ ਰਮਨ ਬਹਿਲ ਨੇ ਮੰਡੀਆਂ ਵਿੱਚ ਖਰੀਦ ਸ਼ੁਰੂ ਕਰਵਾਈ

ਯੈੱਸ ਪੰਜਾਬ
ਗੁਰਦਾਸਪੁਰ, 11 ਅਪ੍ਰੈਲ, 2022 –
ਪੰਜਾਬ ਲਈ ਅਪ੍ਰੈਲ ਮਹੀਨਾ ਵਿਸਾਖੀ ਦੀ ਮਹੱਤਤਾ ਨਾਲ ਭਰਿਆ ਹੋਇਆ ਹੈ। ਇਸ ਦਿਨ ਤੋਂ ਕਣਕ ਦੀ ਵਾਢੀ ਸ਼ੁਰੂ ਹੋ ਜਾਂਦੀ ਹੈ ਅਤੇ ਮੰਡੀਆਂ ਵਿੱਚ ਸਰਕਾਰੀ ਖਰੀਦ ਦਾ ਦੌਰ ਵੀ ਸ਼ੁਰੂ ਹੋ ਜਾਂਦਾ ਹੈ। ਗੁਰਦਾਸਪੁਰ ਵਿੱਚ ਵਿਸਾਖੀ ਤੋਂ ਦੋ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ ਆਪਣੇ ਸਾਥੀਆਂ ਸਮੇਤ ਕਿਸਾਨਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਫਸਲ ਦੀ ਖਰੀਦ ਦੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਦੇ ਨਾਲ ਹੀ ਸਰਕਾਰੀ ਅਧਿਕਾਰੀਆਂ ਨਾਲ ਤਾਲਮੇਲ ਕਰਦੇ ਹੋਏ ਇਹ ਯਕੀਨੀ ਬਣਾਇਆ ਗਿਆ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਜਦੋਂ ਉਨ੍ਹਾਂ ਮੰਡੀ ਦਾ ਜਾਇਜ਼ਾ ਲਿਆ ਤਾਂ ਖਰੀਦ ਨਾਲ ਸਬੰਧਤ ਸਰਕਾਰੀ ਅਧਿਕਾਰੀ ਵੀ ਉਨ੍ਹਾਂ ਨਾਲ ਮੌਜੂਦ ਸਨ। ਡੀਐਫਐਸਓ ਸੁਖਜਿੰਦਰ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਬਲਵੀਰ ਬਾਜਵਾ, ਏਐਫਐਸਓ ਕਮਲਜੀਤ ਸਿੰਘ, ਇੰਸਪੈਕਟਰ ਵਰਿੰਦਰ ਠਾਕੁਰ ਅਤੇ ਨਰੇਸ਼ ਕੁਮਾਰ ਅਤੇ ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਇੰਸਪੈਕਟਰ ਗਿਰਧਾਰੀ ਲਾਲ ਵੀ ਹਾਜ਼ਰ ਸਨ। ਅਧਿਕਾਰੀਆਂ ਨੇ ਰਮਨ ਬਹਿਲ ਨੂੰ ਫਸਲ ਦੀ ਖਰੀਦ ਸਬੰਧੀ ਸਾਰੇ ਪ੍ਰਬੰਧਾਂ ਤੋਂ ਜਾਣੂ ਕਰਵਾਇਆ।

ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਇੰਚਾਰਜ ਸ੍ਰੀ ਭਾਰਤ ਭੂਸ਼ਨ, ਬਲਾਕ ਇੰਚਾਰਜ ਹਿਤਪਾਲ, ਲਵਲੀ, ਸਾਬਕਾ ਸਰਪੰਚ ਪਰਮਜੀਤ ਸਿੰਘ, ਦਲੇਰ ਲੱਖੋਵਾਲ, ਗੁਰਵਿੰਦਰ ਸਿੰਘ ਭੁੱਲਰ ਉਪ ਪ੍ਰਧਾਨ ਜ਼ਿਲ੍ਹਾ ਯੂਥ, ਹਰਦੇਵ ਸਿੰਘ ਬੱਬੇਹਾਲੀ, ਸੁਰਜੀਤ ਅਤੇ ਰਣਜੀਤ ਸਿੰਘ ਆਦਿ ਹਾਜ਼ਰ ਸਨ।

ਬਹਿਲ.ਹੇਮਰਾਜਪੁਰ, ਸੀਨੀਅਰ ਆਪ ਆਗੂ ਸੁਗਰੀਵ ਜੀ, ਅਜੀਤ ਸਿੰਘ ਚੱਗਰਵਾਲ, ਪਿੰਟਾ ਆੜ੍ਹਤੀ, ਰਣਜੀਤ ਸਿੰਘ ਆੜ੍ਹਤੀ, ਗੁਰਨਾਮ ਸਿੰਘ ਮੁਸਤਫਾਬਾਦ, ਹਰਜਿੰਦਰ ਸਿੰਘ, ਬਿੱਟੂ ਲਿੱਤਰ ਅਤੇ ਜਗਜੀਤ ਸਿੰਘ ਪਿੰਟਾ (ਆਪ ਵਲੰਟੀਅਰ) ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION