37.1 C
Delhi
Saturday, April 27, 2024
spot_img
spot_img

ਵਿਸਾਖ਼ੀ ’ਤੇ ਪਾਕਿਸਤਾਨ ਜਾਵੇਗਾ ਜੱਥਾ: ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਲਈ ਸ਼ਰਧਾਲੂਆਂ ਤੋਂ ਮੰਗੀਆਂ ਅਰਜ਼ੀਆਂ

ਯੈੱਸ ਪੰਜਾਬ
ਅਮ੍ਰਿਤਸਰ, 4 ਦਸੰਬਰ, 2021 (ਦੀਪਕ ਗਰਗ)
ਵਿਸਾਖੀ ਦੇ ਦਿਹਾੜੇ ਨੂੰ ਖਾਲਸਾ ਸਾਜਨਾ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਦਿਨ ਸ਼ਰਧਾਲੂ ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਮੱਥਾ ਟੇਕਦੇ ਹਨ। ਜੇਕਰ ਤੁਸੀਂ ਵੀ ਇਸ ਸ਼ੁਭ ਮੌਕੇ ਪਾਕਿਸਤਾਨ ਜਾਣਾ ਚਾਹੁੰਦੇ ਹੋ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਰਜ਼ੀਆਂ ਮੰਗੀਆਂ ਹਨ। ਇਸ ਲਈ ਪਾਸਪੋਰਟ, ਲੋੜੀਂਦੇ ਦਸਤਾਵੇਜ਼ ਅਤੇ ਪਾਸਪੋਰਟ ਸਾਈਜ਼ ਫੋਟੋਆਂ 31 ਦਸੰਬਰ 2021 ਤੋਂ ਪਹਿਲਾਂ ਹਰਿਮੰਦਰ ਸਾਹਿਬ ਸਥਿਤ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾ ਦੇਣ।

ਧਿਆਨ ਯੋਗ ਹੈ ਕਿ ਕੁਝ ਸਮਾਂ ਪਹਿਲਾਂ ਪਾਕਿਸਤਾਨ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 3000 ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਸੀ। ਸ਼੍ਰੋਮਣੀ ਕਮੇਟੀ ਵੱਲੋਂ 1000 ਦੇ ਕਰੀਬ ਸ਼ਰਧਾਲੂਆਂ ਨੂੰ ਪਾਕਿਸਤਾਨ ਲਿਜਾਇਆ ਗਿਆ। ਇਸ 10 ਦਿਨਾਂ ਦੇ ਵੀਜ਼ੇ ‘ਚ ਸ਼ਰਧਾਲੂ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰ ਚੁੱਕੇ ਹਨ। ਇਸੇ ਤਰ੍ਹਾਂ ਹਰ ਸਾਲ ਖਾਲਸਾ ਸਾਜਨਾ ਦਿਵਸ ਮੌਕੇ ਸੰਗਤਾਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੁੰਦਾ ਹੈ।

ਪਿਛਲੇ ਸਾਲ ਕੋਰੋਨਾ ਕਾਰਨ ਜੱਥਾ ਪਾਕਿਸਤਾਨ ਨਹੀਂ ਜਾ ਸਕਿਆ ਸੀ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਪ੍ਰੈਲ 2022 ‘ਚ ਸਥਿਤੀ ਠੀਕ ਹੋਣ ‘ਤੇ ਪਾਕਿਸਤਾਨ ਹੋਰ ਸ਼ਰਧਾਲੂਆਂ ਨੂੰ ਵੀਜ਼ਾ ਮੁਹੱਈਆ ਕਰਵਾਏਗਾ।

ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਸ਼ਰਧਾਲੂ ਚਾਹੇ ਉਹ ਕਿਸੇ ਵੀ ਧਰਮ ਦਾ ਹੋਵੇ, ਅਪਲਾਈ ਕਰ ਸਕਦਾ ਹੈ। ਪਰ ਇਹ ਬਿਨੈ-ਪੱਤਰ 31 ਦਸੰਬਰ 2021 ਤੋਂ ਪਹਿਲਾਂ ਐਸਜੀਪੀਸੀ ਦਫ਼ਤਰ ਦੇ ਯਾਤਰੀ ਵਿਭਾਗ ਨੂੰ ਜਮ੍ਹਾ ਕੀਤਾ ਜਾਣਾ ਚਾਹੀਦਾ ਹੈ। ਇਸ ਵਾਸਤੇ ਸ਼੍ਰੋਮਣੀ ਕਮੇਟੀ ਦੇ ਕਿਸੇ ਵੀ ਮੈਂਬਰ ਦੀ ਸਿਫ਼ਾਰਸ਼ ਜ਼ਰੂਰੀ ਹੈ। ਸ਼ਰਧਾਲੂਆਂ ਨੂੰ ਆਪਣਾ ਪਾਸਪੋਰਟ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਅਤੇ ਪਾਸਪੋਰਟ ਸਾਈਜ਼ ਫੋਟੋ ਜਮ੍ਹਾਂ ਕਰਵਾਉਣੀ ਪਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION