33.1 C
Delhi
Wednesday, April 24, 2024
spot_img
spot_img

ਵਿੱਤ ਵਿਭਾਗ ਵੱਲੋਂ ਬਿਜਲੀ ਸਬਸਿਡੀ ਅਤੇ ਭਲਾਈ ਸਕੀਮਾਂ ਲਈ 577 ਕਰੋੜ ਰੁਪਏ ਜਾਰੀ

ਚੰਡੀਗੜ੍ਹ, 19 ਫਰਵਰੀ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਵਿੱਤ ਵਿਭਾਗ ਨੇ ਪੰਜਾਬ ਰਾਜ ਬਿਜਲੀ ਨਿਗਮ, ਸਰਬੱਤ ਸਿਹਤ ਬੀਮਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਤੇ ਜਲ ਸਪਲਾਈ ਦੇ ਵੱਖ-ਵੱਖ ਪ੍ਰਾਜੈਕਟਾਂ ਲਈ 577 ਕਰੋੜ ਰੁਪਏ ਜਾਰੀ ਕੀਤੇ ਹਨ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਟਿਊਬਵੈਲਾਂ ‘ਤੇ ਦਿੱਤੀ ਜਾਂਦੀ ਸਬਸਿਡੀ ਦੇ ਇਵਜ਼ ਵਿੱਚ ਪਾਵਰਕਾਮ ਨੂੰ 400 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 135 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਿਸ ਨਾਲ ਬੀਮਾ ਕੰਪਨੀ ਨੂੰ ਦੂਜੀ ਕਿਸ਼ਤ ਦੀ ਅਦਾਇਗੀ ਕੀਤੀ ਜਾਣੀ ਹੈ।

ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ 45.89 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਸੂਬੇ ਦੀ ਲਗਪਗ 75 ਫੀਸਦੀ ਆਬਾਦੀ ਦੇ ਬਰਾਬਰ ਹੈ। ਇਸ ਸਕੀਮ ਹੇਠ ਪ੍ਰਤੀ ਪਰਿਵਾਰ 5 ਲੱਖ ਰੁਪਏ ਸਾਲਾਨਾ ਨਗਦ ਰਹਿਤ ਬੀਮੇ ਦਾ ਉਪਬੰਧ ਹੈ ਅਤੇ ਹੁਣ ਤੱਕ ਸਕੀਮ ਅਧੀਨ 181.55 ਕਰੋੜ ਰੁਪਏ ਦੀ ਲਾਗਤ ਨਾਲ 1.57 ਲੱਖ ਲਾਭਪਾਤਰੀਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਲਈ 27 ਕਰੋੜ ਰੁਪਏ ਅਤੇ ਸੂਬੇ ਵਿੱਚ ਜਲ ਸਪਲਾਈ ਦੇ ਵੱਖ-ਵੱਖ ਪ੍ਰਾਜੈਕਟਾਂ ਲਈ 15 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤਾਂ ਕਿ ਲੋਕਾਂ ਲਈ ਪੀਣ ਯੋਗ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION