39 C
Delhi
Friday, April 26, 2024
spot_img
spot_img

ਵੇਨੂੰ ਪ੍ਰਸਾਦ ਵੱਲੋਂ ‘ਪਾਵਰਕਾਮ’ ਦੇ ਫ਼ੀਲਡ ਅਫ਼ਸਰਾਂ, ਮੁਲਾਜ਼ਮਾਂ ਵੱਲੋਂ ਕੋਵਿਡ ਦੌਰਾਨ ਨਿਰਵਿਘਨ ਸਪਲਾਈ ਲਈ ਕੀਤੇ ਯਤਨਾਂ ਦੀ ਸ਼ਲਾਘਾ

ਪਟਿਆਲਾ, 10 ਸਤੰਬਰ, 2020:

ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਦੇ ਸੀ.ਐਮ.ਡੀ ਸ੍ਰੀ ਏ.ਵੇਨੂੰ ਪ੍ਰਸਾਦ ਨੇ ਪੀ.ਐਸ.ਪੀ.ਸੀ.ਐਲ ਦੇ ਫੀਲਡ ਅਫਸਰਾਂ ਅਤੇ ਮੁਲਾਜਮਾਂ ਵਲੋ ਕੋਵਿਡ 19 ਮਹਾਂਮਾਰੀ ਦੇ ਦੌਰਾਨ ਹਸਪਤਾਲਾਂ, ਸਿਹਤ ਸੰਸਥਾਵਾਂ, ਕੋਰਨਟਾਇਨ ਸੈਟਰਾਂ ਲਈ 24×7 ਨਿਰਵਿਘਨ ਬਿਜਲੀ ਸਪਲਾਈ ਮੁਹੱਈਆਂ ਕਰਾਉਣ ਲਈ ਕੀਤੇ ਗਏ ਯਤਨਾਂ ਅਤੇ ਉਨ੍ਹਾਂ ਦੀ ਭੂਮਿਕਾ ਦੀ ਭਰਪੂਰ ਸਲਾਘਾ ਕੀਤੀ ਹੈ|

ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਨੇ 14 ਲੱਖ ਖੇਤੀਬਾੜੀ ਖਪਤਕਾਰਾਂ ਨੂੰ ਝੌਨੇ ਦੇ ਸੀਜ਼ਨ ਦੌਰਾਨ ਸਡਿਊਲਡ 8 ਘੰਟੇ ਬਿਜਲੀ ਸਪਲਾਈ ਦਿੱਤੀ|ਇਸ ਤੋਂ ਇਲਾਵਾ ਰਾਜ ਦੇ ਬਾਕੀ ਸਾਰੀਆਂ ਸ੍ਰੇਣੀਆਂ ਦੇ ਖਪਤਕਾਰਾਂ ਨੂੰ 24 ਘੰਟੇ ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਕਰਵਾਈ|

ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ ਦੇ ਹਾਈਡਲ ਪ੍ਰੋਜੈਕਟਾਂ ਨੇ ਕੇੱਦਰੀ ਬਿਜਲੀ ਅਥਾਰਟੀ ਵਲੋਂ ਸਥਾਪਿਤ ਕੀਤੇ ਗਏ ਟਿੱਚਿਆਂ ਨੂੰ ਸਾਲ 2020-21 ਦੇ ਪਹਿਲੇ ਕੁਆਟਰ ਵਿੱਚ ਪਾਰ ਕੀਤਾ|

ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਨੇ ਮਾਲੀ ਸਾਲ 2020-21 ਵਿੱਚ ਬਿਜਲੀ ਚੌਰੀ ਦੀ ਲਾਹਨਤ ਨੂੰ ਖਤਮ ਕਰਨ ਲਈ ਇੱਕ ਮੁਹਿੰਮ ਉਲੀਕੀ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ| ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀ/ਮੁਲਾਜਮਾਂ ਨੇ ਰਾਜ ਵਿੱਚ ਡਾਕਟਰਾਂ,ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਤਰ੍ਹਾਂ ਕਰੋਨਾ ਵੋਰੀਅਰ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ ਹਨ|

ਸ੍ਰੀ ਏ.ਵੇਨੂੰ ਪ੍ਰਸਾਦ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਨੇ ਮੁੱਖ ਦਫਤਰ ਪਟਿਆਲਾ ਅਤੇ ਰਾਜ ਵਿੱਚ ਹਰ ਜ਼ੋਨਲ ਪੱਧਰ (Each Zonal Level) ਦੇ ਦਫਤਰਾਂ ਵਿੱਚ ਕੋਵਿਡ-19 ਤੋਂ ਪ੍ਰਭਾਵਿਤ ਅਫਸਰਾਂ ਤੇ ਮੁਲਾਜਮਾਂ ਦੀ ਮਦਦ ਲਈ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ|

ਸ੍ਰੀ ਏ.ਵੇਨੂੰ ਪ੍ਰਸਾਦ ਨੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤੇ ਸੰਦੇਸ. ਵਿੱਚ ਕੋਵਿਡ-19 ਮਹਾਂਮਾਰੀ ਤੋਂ ਬਚਾਓ ਲਈ ਸਮੇਂ ਸਮੇਂ ਤੇ ਸਰਕਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਜਿਵੇ ਕਿ ਮਾਸਕ ਪਹਿਨਣਾਂ, ਸਮਾਜਿਕ ਦੂਰੀ ਬਣਾਉਣੀ ਅਤੇ ਨਿਯਮਤ ਤੌਰ ਤੇ ਹੱਥ ਸਾਫ ਕਰਨ ਲਈ ਸਾਵਧਾਨੀਆਂ ਅਪਨਾਉਣ ਦੀ ਅਪੀਲ ਕੀਤੀ|

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION