40.1 C
Delhi
Sunday, May 19, 2024
spot_img
spot_img

ਵੜਿੰਗ ਨੇ ਭਗਵੰਤ ਮਾਨ ਦੀ ਪੰਜਾਬ ਤੋਂ ਲੰਬੀ ਗੈਰਹਾਜ਼ਰੀ ’ਤੇ ਚੁੱਕੇ ਸਵਾਲ; ਕਿਹਾ ਪੰਜਾਬ ਦੇ ਸਾਧਨਾਂ ਨੂੰ ਗੁਜਰਾਤ ਅਤੇ ਹਿਮਾਚਲ ਵਿੱਚ ਬਰਬਾਦ ਨਾ ਕਰਨ ਮੁੱਖ ਮੰਤਰੀ

ਯੈੱਸ ਪੰਜਾਬ
ਚੰਡੀਗੜ੍ਹ, 9 ਅਕਤੂਬਰ, 2022:
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਤੋਂ ਲੰਬੀ ਗੈਰਹਾਜ਼ਰੀ ‘ਤੇ ਸਵਾਲ ਉਠਾਉਂਦਿਆਂ, ਉਨ੍ਹਾਂ ਨੂੰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਲਈ ਪੰਜਾਬ ਦੇ ਕੀਮਤੀ ਸਰੋਤਾਂ ਨੂੰ ਬਰਬਾਦ ਨਾ ਕਰਨ ਦੀ ਅਪੀਲ ਕੀਤੀ ਹੈ।

ਹੋਰਨਾਂ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਲਈ ਮਾਨ ਦੀ ਸੂਬੇ ਵਿੱਚੋਂ ਲੰਬੀ ਗੈਰਹਾਜ਼ਰੀ ਦਾ ਹਵਾਲਾ ਦਿੰਦਿਆਂ, ਵੜਿੰਗ ਨੇ ਉਨ੍ਹਾਂ ਨੂੰ ਕਿਹਾ ਕਿ ਤੁਸੀਂ ਪੰਜਾਬੀਆਂ ਦੇ, ਪੰਜਾਬੀਆਂ ਵੱਲੋਂ ਬਣਾਏ ਗਏ ਅਤੇ ਪੰਜਾਬੀਆਂ ਲਈ ਮੁੱਖ ਮੰਤਰੀ ਹੋ, ਨਾ ਕਿ ਕਿਸੇ ਹੋਰ ਲਈ।

ਸੂਬਾ ਕਾਂਗਰਸ ਪ੍ਰਧਾਨ ਨੇ ਮਾਨ ਦੀ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਰਾਸ਼ਟਰਪਤੀ ਦੇ ਪ੍ਰੋਗਰਾਮ ਤੋਂ ਗੈਰਹਾਜ਼ਰੀ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਭਾਵੇੰ ਇਹ ਮੁੱਖ ਮੰਤਰੀ ਦਾ ਵਿਸ਼ੇਸ਼ ਅਧਿਕਾਰ ਹੈ ਕਿ ਉਹ ਤੈਅ ਕਰਨ ਕਿ ਕਿਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਪਰ ਸਿਧਾਂਤਕ ਤੌਰ ‘ਤੇ ਉਨ੍ਹਾਂ ਨੂੰ ਇੱਥੇ ਮੌਜੂਦ ਹੋਣਾ ਚਾਹੀਦਾ ਸੀ, ਕਿਉਂਕਿ ਰਾਸ਼ਟਰਪਤੀ ਪਹਿਲੀ ਵਾਰ ਸੂਬੇ ‘ਚ ਆਏ ਸਨ।

ਵੜਿੰਗ ਨੇ ਦੋਸ਼ ਲਾਇਆ ਕਿ ਚੋਣ ਵਾਲੇ ਸੂਬਿਆਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਪੰਜਾਬ ਦੇ ਵਸੀਲਿਆਂ ਦੀ ਬਰਬਾਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸੂਬਿਆਂ ਵਿੱਚ ਇਸ਼ਤਿਹਾਰਾਂ ਲਈ ਵੱਡੀ ਰਕਮ ਖਰਚ ਕੀਤੀ ਜਾ ਰਹੀ ਹੈ। ਜਦੋਂ ਕਿ ਪੰਜਾਬੀਆਂ ਦੇ ਖਰਚੇ ‘ਤੇ ਵਿਧਾਇਕਾਂ ਅਤੇ ਹੋਰ ਲੋਕਾਂ ਦੇ ਜਹਾਜ਼ ਗੁਜਰਾਤ ਭੇਜੇ ਜਾ ਰਹੇ ਹਨ।

ਉਹ ਹੈਰਾਨ ਹੈ ਕਿ ਅਜਿਹੇ ਸੂਬੇ ਵਿੱਚ ਵਿੱਤੀ ਅਤੇ ਮਨੁੱਖੀ ਵਸੀਲਿਆਂ ਦੀ ਬਰਬਾਦੀ ਕਿਸ ਮਕਸਦ ਲਈ ਕੀਤੀ ਜਾ ਰਹੀ ਹੈ, ਜਿੱਥੇ ਸਾਰੇ ਸਰਵੇਖਣ ਦੱਸਦੇ ਹਨ ਕਿ ‘ਆਪ’ ਨੂੰ ਗੁਜਰਾਤ ਵਿੱਚ 182 ਵਿੱਚੋਂ ਇੱਕ ਵੀ ਸੀਟ ਨਹੀਂ ਮਿਲੇਗੀ, ਭਾਵੇਂ ਕਿ ਇਹ ਭਵਿੱਖਬਾਣੀ ਵੀ ਕੀਤੀ ਗਈ ਹੈ ਕਿ ਉਸਨੂੰ ਹਿਮਾਚਲ ਪ੍ਰਦੇਸ਼ ਵਿੱਚ ਇੱਕ ਵੀ ਸੀਟ ਨਹੀਂ ਮਿਲੇਗੀ।

ਪਰ ਸਾਨੂੰ ਚੋਣ ਨਤੀਜਿਆਂ ਦੀ ਬਜਾਏ, ਪੰਜਾਬ ਅਤੇ ਪੰਜਾਬੀਆਂ ਦੀ ਚਿੰਤਾ ਹੈ, ਜਿਨ੍ਹਾਂ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਵਜੋਂ ਚੁਣਿਆ ਹੈ, ਨਾ ਕਿ ਅਰਵਿੰਦ ਕੇਜਰੀਵਾਲ ਦੀਆਂ ਸੇਵਾਵਾਂ ਅਤੇ ਪੰਜਾਬ ਦੇ ਹਿੱਤਾਂ ਦੀ ਕੀਮਤ ‘ਤੇ ਉਨ੍ਹਾਂ ਦੀਆਂ ਕੌਮੀ ਇੱਛਾਵਾਂ ਪੂਰੀਆਂ ਕਰਨ ਲਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION