29 C
Delhi
Friday, April 19, 2024
spot_img
spot_img

ਸ਼ਰਾਬ ਘੁਟਾਲੇ ਦੀ ਟਵਿੱਟਰ ’ਤੇ ਜਾਂਚ ਦੀ ਮੰਗ ਕਰਨ ਵਾਲੇ ਕਾਂਗਰਸੀ ਕੀ ਖ਼ਰੀਦ ਲਏ ਗਏ: ਅਕਾਲੀ ਦਲ

ਚੰਡੀਗੜ੍ਹ, 17 ਮਈ, 2020 –

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ 5600 ਕਰੋੜ ਰੁਪਏ ਦੇ ਨਜਾਇਜ਼ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਚਾਰ ਕਾਂਗਰਸੀ ਵਿਧਾਇਕਾਂ ਸਮੇਤ ਰਸੂਖਵਾਨ ਦੋਸ਼ੀਆਂ ਦੇ ਖ਼ਿਲਾਫ ਕਾਰਵਾਈ ਕਰਨ। ਪਾਰਟੀ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਹੈ ਕਿ ਉਹ ਇਸ ਘੁਟਾਲੇ ਲਈ ਜ਼ਿੰਮੇਵਾਰ ਸ਼ਰਾਬ ਫੈਕਟਰੀਆਂ ਦੇ ਮਾਲਕਾਂ ਅਤੇ ਨਕਲੀ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ ਕਾਰਵਾਈ ਕਰਨ ਦੀ ਬਜਾਇ ਐਸਐਚਓਜ਼ ਨੂੰ ਨਿਸ਼ਾਨਾ ਬਣਾ ਕੇ ਲੋਕਾਂ ਨੂੰ ਬੇਵਕੂਫ ਨਾ ਬਣਾਉਣ ਅਤੇ ਇਸ ਘੁਟਾਲੇ ਉਤੇ ਪਰਦਾ ਪਾਉਣ ਦੀ ਕੋਸ਼ਿਸ਼ ਨਾ ਕਰਨ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਅਕਾਲੂ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬੀਆਂ ਵੱਲੋਂ ਰੋਸ ਪ੍ਰਗਟਾਉਣ ਮਗਰੋਂ ਮੁੱਖ ਮੰਤਰੀ ਨੇ ਨਕਲੀ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ ਬੜੀ ਦੇਰੀ ਨਾਲ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਉੁਹਨਾਂ ਕਿਹਾ ਕਿ ਪਰ ਇਸ ਮਾਮਲੇ ਵਿਚ ਘਨੌਰ, ਰਾਜਪੁਰਾ, ਖੰਨਾ ਅਤੇ ਬਲਾਚੌਰ ਦੇ ਕਾਂਗਰਸੀ ਵਿਧਾਇਕਾਂ ਖ਼ਿਲਾਫ ਕਾਰਵਾਈ ਕਰਨ ਦੀ ਬਜਾਇ ਹੇਠਲੀ ਪੱਧਰ ਦੇ ਅਧਿਕਾਰੀਆਂ ਖ਼ਿਲਾਫ ਕਾਰਵਾਈ ਕਰਕੇ 2000 ਕਰੋੜ ਰੁਪਏ ਦੇ ਨਕਲੀ ਸ਼ਰਾਬ ਦੇ ਘੁਟਾਲੇ ਅਤੇ ਸਰਕਾਰੀ ਖਜ਼ਾਨੇ ਨੂੰ ਆਬਕਾਰੀ ਆਮਦਨ ਵਿਚ ਪਏ 3600 ਕਰੋੜ ਰੁਪਏ ਦੇ ਘਾਟੇ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਅਸੀਂ ਅਜਿਹਾ ਨਹੀਂ ਹੋਣ ਦਿਆਂਗੇ। ਉਹਨਾਂ ਕਿਹਾ ਕਿ ਇਹ ਸਮੱਸਿਆ ਐਸਐਚਓਜ਼ ਅਤੇ ਡੀਐਸਪੀਜ਼ ਦੀ ਨਾਲ ਨਹੀਂ, ਸਗੋਂ ਉਹਨਾਂ ਦੀ ਨਿਯੁਕਤੀ ਲਈ ਜ਼ਿੰਮੇਵਾਰ ਕਾਂਗਰਸੀ ਵਿਧਾਇਕਾਂ ਨਾਲ ਜੁੜੀ ਹੈ। ਜੇਕਰ ਵਿਧਾਇਕਾਂ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ ਤਾਂ ਸਭ ਕੁੱਝ ਖੁੱਲ੍ਹ ਕੇ ਸਾਹਮਣੇ ਆ ਜਾਵੇਗਾ।

ਉਹਨਾਂ ਕਿਹਾ ਕਿ ਅਸੀਂ ਹਾਈਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਵਿਚ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕਰਦੇ ਹਾਂ ਅਤੇ ਨਾਲ ਹੀ ਇਹ ਵੀ ਮੰਗ ਕਰਦੇ ਹਾਂ ਕਿ ਕਾਂਗਰਸੀ ਆਗੂਆਂ ਵੱਲੋਂ ਚਲਾਈਆਂ ਜਾ ਰਹੀਆਂ ਨਕਲੀ ਸ਼ਰਾਬ ਦੀ ਫੈਕਟਰੀਆਂ ਅਤੇ ਠੇਕਿਆਂ ਦੀ ਜਾਂਚ ਲਈ ਇੱਕ ਵਿਧਾਨ ਸਭਾ ਕਮੇਟੀ ਬਣਾਈ ਜਾਵੇ।

ਉਹਨਾਂ ਕਿਹਾ ਕਿ ਸਰਕਾਰੀ ਖਜ਼ਾਨੇ ਨੂੰ ਮੋਟਾ ਚੂਨਾ ਲਾਉਣ ਵਾਲੇ ਸਾਰੇ ਦੋਸ਼ੀਆਂ ਦੀ ਸ਼ਨਾਖਤ ਕਰਨ, ਕੇਸ ਦਰਜ ਕਰਨ ਅਤੇ ਗਿਰਫਤਾਰੀ ਮਗਰੋਂ ਸਰਕਾਰ ਕੋਲੋਂ ਉਹਨਾਂ ਕੋਲੋਂ 5600 ਕਰੋੜ ਰੁਪਏ ਦੀ ਉਗਰਾਹੀ ਦੀ ਪ੍ਰਕਿਰਿਆ ਸ਼ੁਰੂ ਕਰੇ ਅਤੇ ਇਹ ਸਾਰਾ ਪੈਸਾ ਵਾਪਸ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾਏ।

ਇਹ ਟਿੱਪਣੀ ਕਰਦਿਆਂ ਕਿ ਕਾਂਗਰਸ ਸਰਕਾਰ ਇੱਕ ਵੱਡੇ ਭ੍ਰਿਸ਼ਟਾਚਾਰ ਵਿਚ ਉਲਝ ਗਈ ਹੈ, ਜਿਸ ਦੀਆਂ ਤਾਰਾਂ ਉਪਰ ਤਕ ਜੁੜੀਆਂ ਹਨ, ਅਕਾਲੀ ਆਗੂ ਨੇ ਕਿਹਾ ਕਿ ਸਰਕਾਰੀ ਪੁਸ਼ਤਪਨਾਹੀ ਹੇਠ ਸਰਕਾਰੀ ਖਜ਼ਾਨੇ ਦੀ ਲੁੱਟ ਤੋਂ ਕਾਂਗਰਸੀ ਸਤੁੰਸ਼ਟ ਨਹੀਂ ਹਨ। ਉਹਨਾਂ ਕਿਹਾ ਕਿ ਹੁਣ ਉਹਨਾਂ ਨੇ ਇਹ ਮੰਗ ਕੀਤੀ ਹੈ ਕਿ ਸ਼ਰਾਬ ਦੇ ਠੇਕੇਦਾਰਾਂ ਨੂੰ ਤਾਲਾਬੰਦੀ ਦੌਰਾਨ ਪਏ ਘਾਟੇ ਲਈ 676 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।

ਉਹਨਾਂ ਕਿਹਾ ਕਿ ਇੱਥੋਂ ਤਕ ਕਿ ਜਿਹੜੇ ਕਾਂਗਰਸੀ ਆਗੂ ਟਵਿੱਟਰ ਉੱਤੇ ਸਰਗਰਮ ਹਨ ਅਤੇ ਸਰਕਾਰੀ ਖਜ਼ਾਨੇ ਨੂੰ ਪਏ ਘਾਟੇ ਦੀ ਜਾਂਚ ਕਰਵਾਉਣ ਦੀ ਮੰਗ ਕਰ ਚੁੱਕੇ ਹਨ, ਉਹਨਾਂ ਸਾਰਿਆਂ ਨੂੰ ਖਰੀਦ ਲਿਆ ਗਿਆ ਜਾਪਦਾ ਹੈ, ਕਿਉਂਕਿ ਹੁਣ ਉਹ ਸਾਰੇ ਠੇਕੇਦਾਰਾਂ ਨੂੰ ਮੁਆਵਜ਼ਾ ਦੇਣ ਦੇ ਹੱਕ ਵਿਚ ਉੱਤਰ ਆਏ ਹਨ। ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਠੇਕੇਦਾਰਾਂ ਦੀ ਇਸ ਮੰਗ ਨੂੰ ਮੰਨਣ ਵਾਲਾ ਸਰਕਾਰ ਦਾ ਫੈਸਲਾ ਹੈਰਾਨ ਕਰਨ ਵਾਲਾ ਹੈ, ਕਿਉਂਕਿ ਇਹ ਇੱਕ ਤੱਥ ਹੈ ਕਿ ਕਾਂਗਰਸੀਆਂ ਦੇ ਇਹਨਾਂ ਸ਼ਰਾਬ ਦੇ ਠੇਕਿਆਂ ਤੋਂ ਨਾ ਸਿਰਫ ਕਰਫਿਊ ਦੌਰਾਨ ਸ਼ਰਾਬ ਦੀ ਹੋਮ ਡਿਲੀਵਰੀ ਹੁੰਦੀ ਸੀ, ਸਗੋਂ ਸ਼ਰੇਆਮ ਵੀ ਠੇਕਿਆਂ ਤੋਂ ਸ਼ਰਾਬ ਵੇਚੀ ਜਾਂਦੀ ਸੀ, ਜਿਸ ਤਰ੍ਹਾਂ ਬਲਾਚੌਰ ਦੇ ਵਿਧਾਇਕ ਦਰਸ਼ਨ ਲਾਲ ਦੇ ਭਤੀਜੇ ਨੇ ਰੋਪੜ ਵਿਖੇ ਕੀਤਾ ਸੀ।

ਉਹਨਾਂ ਸਵਾਲ ਕੀਤਾ ਕਿ ਜੇਕਰ ਕਾਂਗਰਸੀ ਆਪਣੀ ਸਾਰੀ ਸ਼ਰਾਬ ਕਾਲੇ ਬਜ਼ਾਰ ਵਿਚ ਵੇਚ ਚੁੱਕੇ ਹਨ ਤਾਂ ਉਹਨਾਂ ਨੂੰ ਕਿਹੜੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ?

ਕਾਂਗਰਸੀ ਵਿਧਾਇਕਾਂ ਮਦਨ ਲਾਲ ਜਲਾਲਪੁਰ ਅਤੇ ਹਰਦਿਆਲ ਕੰਬੋਜ ਦੇ ਖਾਸ ਬੰਦਿਆਂ ਦੁਆਰਾ ਚਲਾਈ ਜਾ ਰਹੀ ਨਕਲੀ ਸ਼ਰਾਬ ਦੀ ਫੈਕਟਰੀ ਸੰਬੰਧੀ ਤਾਜ਼ਾ ਖੁਲਾਸੇ ਬਾਰੇ ਬੋਲਦਿਆਂ ਅਕਾਲੀ ਆਗੂ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਅਜੇ ਤਕ ਇਹਨਾਂ ਵਿਧਾਇਕਾਂ ਖ਼ਿਲਾਫ ਅਪਰਾਧਿਕ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਨੈਤਿਕਤਾ ਦੀਆਂ ਗੱਲਾਂ ਕਰ ਰਿਹਾ ਹੈ, ਪਰੰਤੂ ਉਹਨਾਂ ਵਿਧਾਇਕਾਂ ਖ਼ਿਲਾਫ ਕੋਈ ਕਾਰਵਾਈ ਨਹੀਂ ਕਰ ਰਿਹਾ ਹੈ, ਜਿਹੜੇ ਨਾ ਸਿਰਫ ਸਰਕਾਰੀ ਖਜ਼ਾਨੇ ਨੂੰ ਲੁੱਟ ਰਹੇ ਹਨ, ਸਗੋਂ ਉਸ ਦੇ ਆਪਣੇ ਜ਼ਿਲ੍ਹੇ ਅੰਦਰ ਨਕਲੀ ਸ਼ਰਾਬ ਸਪਲਾਈ ਕਰਕੇ ਲੋਕਾਂ ਨੂੰ ਜ਼ਹਿਰ ਪਿਲਾ ਰਹੇ ਹਨ।

ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਹੇਠਲੀ ਪੱਧਰ ਦੇ ਅਧਿਕਾਰੀਆਂ ਖ਼ਿਲਾਫ ਕਾਰਵਾਈ ਕਰਕੇ ਇਸ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਉਤੇ ਪਰਦਾ ਪਾਉਣ ਦੀ ਆਪਣੀ ਨੀਤੀ ਜਾਰੀ ਰੱਖੀ ਤਾਂ ਆਉਣ ਵਾਲੇ ਦਿਨਾਂ ਸਥਿਤੀ ਬਦ ਤੋਂ ਬਦਤਰ ਹੋ ਜਾਵੇਗੀ ਅਤੇ ਪੰਜਾਬ ਅੰਦਰ ਜੰਗਲ ਰਾਜ ਦਾ ਬੋਲਬਾਲਾ ਹੋ ਜਾਵੇਗਾ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION