28.1 C
Delhi
Friday, March 29, 2024
spot_img
spot_img

ਸ਼ਹੀਦਾਂ ਦੀਆਂ ਕੁਰਬਾਨੀਆਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਦੀਆਂ ਹਨ: ਆਈ.ਜੀ. ਔਲਖ

ਪਟਿਆਲਾ, 21 ਅਕਤੂਬਰ, 2019:
ਸ਼ਹੀਦੀ ਯਾਦਗਾਰ ਦਿਵਸ ਮੌਕੇ ਪੁਲਿਸ ਲਾਈਨ ਪਟਿਆਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪਟਿਆਲਾ ਰੇਂਜ ਦੇ ਆਈ.ਜੀ. ਸ਼੍ਰੀ ਜਤਿੰਦਰ ਸਿੰਘ ਔਲਖ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਨਹੀ ਪ੍ਰੇਰਿਤ ਕਰਦੀਆਂ ਹਨ ਅਤੇ ਉਨ੍ਹਾਂ ਦੀਆਂ ਸ਼ਹਾਦਤਾਂ ਕਾਰਨ ਹੀ ਅਸੀ ਆਜ਼ਾਦ ਆਬੋ ਹਵਾ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਪਹਿਲ ਦੇ ਅਧਾਰ ‘ਤੇ ਦੂਰ ਕੀਤੀਆਂ ਜਾਂਦੀਆਂ ਹਨ।

ਸ਼੍ਰੀ ਔਲਖ ਨੇ ਸ਼ਹੀਦੀ ਸਮਾਗਮ ਦੌਰਾਨ ਕਿਹਾ ਕਿ ਸਮੇਂ-ਸਮੇਂ ‘ਤੇ ਦੇਸ਼ ‘ਤੇ ਕਈ ਮਾਰਾ ਪਈਆਂ ਹਨ ਪਰ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸਾਡੇ ਸੁਰੱਖਿਆ ਜਵਾਨਾਂ ਨੇ ਸਮੇਂ-ਸਮੇਂ ‘ਤੇ ਸ਼ਹਾਦਤਾਂ ਦੇਕੇ ਹਰੇਕ ਮੁਸ਼ਕਲ ਦਾ ਡੱਟ ਕੇ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਾਨੂੰ ਪ੍ਰੇਰਨਾ ਲੈ ਕੇ ਆਪਣੇ ਮਨਾਂ ਅੰਦਰ ਦੇਸ਼ ਭਗਤੀ ਦੇ ਜਜ਼ਬੇ ਨੂੰ ਹੋਰ ਪਰਪੱਕ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਦੁੱਖ-ਤਕਲੀਫਾਂ ਸੁਣੀਆਂ।

ਦੇਸ਼ ਦੀ ਬਾਹਰੀ ਤੇ ਅੰਦਰੂਨੀ ਸੁਰੱਖਿਆ ਪ੍ਰਤੀ ਫਰਜ਼ ਨਿਭਾਉਂਦੇ ਹੋਏ ਸ਼ਹੀਦੀਆਂ ਦੇਣ ਵਾਲੇ ਵੱਖ-ਵੱਖ ਸੁਰੱਖਿਆ ਫੋਰਸਾਂ ਦੇ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ: ਔਲਖ ਨੇ ਕਿਹਾ ਕਿ ਕਰੀਬ 60 ਸਾਲ ਪਹਿਲਾਂ 21 ਅਕਤੂਬਰ 1959 ਨੂੰ ਭਾਰਤ ਅਤੇ ਚੀਨ ਦੀ ਸਰਹੱਦ ‘ਤੇ ਲੱਦਾਖ ਦੇ ਖੇਤਰ ਹਾਟ ਸਪਰਿੰਗ ਵਿਖੇ ਐਸ.ਆਈ. ਕਰਮ ਸਿੰਘ ਦੀ ਅਗਵਾਈ ਵਿੱਚ ਸਰਹੱਦਾਂ ਦੀ ਰਾਖੀ ਕਰ ਰਹੀ ਸੀ.ਆਰ.ਪੀ. ਐਫ. ਅਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਪੈਟਰੋਲਿੰਗ ਪਾਰਟੀ ‘ਤੇ ਚੀਨੀ ਫੌਜਾਂ ਵੱਲੋਂ ਕੀਤੇ ਅਚਾਨਕ ਹਮਲੇ ਕਾਰਨ ਸਾਡੇ ਦੇਸ਼ ਦੇ 10 ਜਵਾਨ ਸ਼ਹੀਦ ਹੋ ਗਏ ਸਨ|

ਉਸ ਦਿਨ ਤੋਂ ਪੂਰੇ ਦੇਸ਼ ਭਰ ਵਿੱਚ 21 ਅਕਤੂਬਰ ਦਾ ਦਿਨ ਸ਼ਹੀਦੀ ਯਾਦਗਾਰ ਵਜੋਂ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਦੇਸ਼ ਦੀ ਸੇਵਾ ਦੇ ਫਰਜ਼ ਨੂੰ ਨਿਭਾਉਂਦਿਆਂ ਸ਼ਹਾਦਤਾਂ ਦੇਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਜਵਾਨਾਂ ‘ਤੇ ਸਮੁੱਚੇ ਪੰਜਾਬ ਵਾਸੀਆਂ ਨੂੰ ਗੌਰਵ ਹੋਣਾ ਚਾਹੀਦਾ ਹੈ।

ਉਹਨਾਂ ਸ਼ਰਧਾਂਜਲੀ ਸਮਾਰੋਹ ‘ਚ ਸ਼ਾਮਲ ਹੋਈਆਂ ਸ਼ਖਸੀਅਤਾਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਸਦੀਵੀਂ ਬਣਾਉਣ ਦੇ ਨਾਲ-ਨਾਲ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਹਰ ਦੁੱਖ ਸੁੱਖ ਦੀ ਘੜੀ ਵਿੱਚ ਸਾਥ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਸ਼੍ਰੀ ਔਲਖ ਨੇ ਪਰੇਡ ਦੀ ਟੁਕੜੀ ਤੋਂ ਸਲਾਮੀ ਲਈ ਅਤੇ ਇਸੇ ਟੁਕੜੀ ਵੱਲੋਂ ਹਥਿਆਰ ਪੁੱਠੇ ਕਰਕੇ ਅਤੇ ਸਾਰਿਆਂ ਨੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਇਸ ਮੌਕੇ ਐਸ.ਪੀ. (ਹੈਡਕੁਆਟਰ) ਸ਼੍ਰੀ ਨਵਨੀਤ ਸਿੰਘ ਬੈਂਸ ਨੇ ਇੱਕ ਸਤੰਬਰ 2018 ਤੋਂ 31 ਅਗਸਤ 2019 ਤੱਕ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਦੇਸ਼ ਭਰ ਵਿੱਚ ਸ਼ਹੀਦ ਹੋਣ ਵਾਲੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਮ ਪੜ੍ਹ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਇਸ ਉਪਰੰਤ ਆਈ.ਜੀ. ਸ਼੍ਰੀ ਜਤਿੰਦਰ ਸਿੰਘ ਔਲਖ, ਜ਼ਿਲ੍ਹਾ ਸੈਸ਼ਨ ਜੱਜ ਸ਼੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਆਈ.ਜੀ. ਸ਼੍ਰੀ ਜੇ.ਐਸ. ਔਲਖ, ਜ਼ਿਲ੍ਹਾ ਸੈਸ਼ਨ ਜੱਜ ਸ਼੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ, ਐਡੀਸ਼ਨਲ ਸ਼ੈਸਨ ਜੱਜ ਸ੍ਰੀ ਕੇਵਲ ਕ੍ਰਿਸ਼ਨ, ਐਸ.ਡੀ.ਐਮ. ਪਟਿਆਲਾ ਰਵਿੰਦਰ ਸਿੰਘ ਅਰੋੜਾ ਪੁਲਿਸ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਸ਼ਹੀਦੀ ਯਾਦਗਾਰ ਅਤੇ ਸ਼ਹੀਦਾਂ ਦੀਆਂ ਤਸਵੀਰਾਂ ‘ਤੇ ਪੁਸ਼ਵ ਮਾਲਾਵਾਂ ਰੱਖ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸ਼ਹੀਦਾਂ ਦੀ ਯਾਦ ਵਿਚ ਪੁਲਿਸ ਲਾਈਨ ਵਿਖੇ ਬੂਟੇ ਵੀ ਲਗਾਏ ਗਏ।

ਇਸ ਸਮਾਗਮ ਮੌਕੇ ਸਾਬਕਾ ਆਈ.ਜੀ. ਪਰਮਜੀਤ ਸਿੰਘ ਗਿੱਲ, ਸਾਬਕਾ ਆਈ.ਜੀ. ਸ੍ਰੀ ਪਰਮਜੀਤ ਸਿੰਘ ਗਰੇਵਾਲ, ਸਾਬਕਾ ਡੀ.ਆਈ.ਜੀ. ਹਰਿੰਦਰ ਸਿੰਘ ਚਾਹਲ, ਐਸ.ਪੀ. (ਸਿਟੀ) ਸ੍ਰੀ ਵਰੁਣ ਸ਼ਰਮਾ, ਐਸ.ਪੀ. ਹੈਡਕੁਆਟਰ ਸ. ਨਵਨੀਤ ਸਿੰਘ ਬੈਂਸ, ਐਸ.ਪੀ. (ਇੰਨਵੈਸਟੀਗੇਸ਼ਨ) ਸ. ਹਰਮੀਤ ਸਿੰਘ ਹੁੰਦਲ, ਐਸ.ਪੀ. ਟਰੈਫਿਕ ਸ. ਪਲਵਿੰਦਰ ਸਿੰਘ ਚੀਮਾ, ਡੀ.ਐਸ.ਪੀ. ਹੈਡਕੁਆਟਰ ਸ. ਪੁਨੀਤ ਸਿੰਘ ਚਾਹਲ, ਡੀ.ਐਸ.ਪੀ. ਮਨਪ੍ਰੀਤ ਸਿੰਘ, ਡੀ.ਐਸ.ਪੀ. ਸ੍ਰੀ ਯੋਗੇਸ਼ ਸ਼ਰਮਾ, ਡੀ.ਐਸ.ਪੀ. ਦਲਬੀਰ ਸਿੰਘ ਗਰੇਵਾਲ, ਡੀ.ਐਸ.ਪੀ. ਸ੍ਰੀ ਸੌਰਭ ਜਿੰਦਲ, ਡੀ.ਐਸ.ਪੀ. ਸ੍ਰੀਮਤੀ ਹਰਵੰਤ ਕੌਰ, ਡੀ.ਐਸ.ਪੀ ਚਰਨਜੀਵ, ਡੀ.ਐਸ.ਪੀ. ਸ੍ਰੀ ਅਸ਼ੋਕ ਕੁਮਾਰ, ਡੀ.ਐਸ.ਪੀ. ਸ੍ਰੀ ਕੇ.ਕੇ. ਪੈਂਥੇ, ਡੀ.ਐਸ.ਪੀ. ਸ੍ਰੀ ਪ੍ਰਿਥਵੀ ਸਿੰਘ ਚਾਹਲ, ਸਾਬਕਾ ਐਸ.ਪੀ. ਸ. ਗੁਰਿੰਦਰ ਸਿੰਘ ਬੱਗੜ, ਪੰਜਾਬ ਪੁਲਿਸ ਪੈਨਸ਼ਨ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਐਸ.ਐਚ.ਓਜ ਸਮੇਤ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION