30.6 C
Delhi
Thursday, April 25, 2024
spot_img
spot_img

ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਵੀ ਮਨੋ ਨਹੀਂ ਵਿਸਾਰ ਸਕਦੇ: ਮਨਪ੍ਰੀਤ ਸਿੰਘ ਬਾਦਲ

ਬਠਿੰਡਾ, 15 ਅਗਸਤ, 2020 –

ਮੁਲਕ ਦੇ 74ਵੇਂ ਸੁਤੰਤਰਤਾ ਦਿਵਸ ਮੌਕੇ ਵਿੱਤ ਮੰਤਰੀ ਪੰਜਾਬ, ਸ. ਮਨਪ੍ਰੀਤ ਸਿੰਘ ਬਾਦਲ ਨੇ ਇੱਥੇ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਸਥਿਤ ਹਾਕੀ ਸਟੇਡੀਅਮ ਵਿਖੇ ਕੌਮੀ ਤਿਰੰਗਾ ਝੰਡਾ ਲਹਿਰਾਇਆ। ਇਸ ਉਪਰੰਤ ਉਨਾਂ ਨੇ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ ਅਤੇ ਉੱਥੇ ਮੌਜੂਦ ਲੋਕਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਉਨਾਂ ਨਾਲ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਅਤੇ ਇੰਸਪੈਕਟਰ ਜਨਰਲ ਸ. ਜਸਕਰਨ ਸਿੰਘ ਅਤੇ ਜ਼ਿਲਾ ਪੁਲਿਸ ਮੁਖੀ ਸ. ਭੁਪਿੰਦਰ ਜੀਤ ਸਿੰਘ ਵਿਰਕ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਸ ਮੌਕੇ ਆਜ਼ਾਦੀ ਦੇ ਸੰਗਰਾਮ ਵਿਚ ਆਪਣਾ ਕੁਰਬਾਨੀਆਂ ਦੇਣ ਵਾਲੇ ਤੇ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਹਾਨ ਸੂਰਬੀਰ ਯੋਧਿਆਂ ਨੂੰ ਯਾਦ ਕਰਦਿਆਂ ਵਿੱਤ ਮੰਤਰੀ ਸ. ਬਾਦਲ ਨੇ ਕਿਹਾ ਕਿ ਇਹ ਆਜ਼ਾਦੀ ਸਾਨੂੰ ਬਹੁਤ ਹੀ ਲੰਮੇ ਅਰਸੇ ਬਾਅਦ ਮਿਲੀ ਹੈ। ਆਜ਼ਾਦੀ ਸਾਨੂੰ ਮੂੰਗਫ਼ਲੀਆਂ ਜਾਂ ਰਿਊੜੀਆਂ ਵੱਟੇ ਨਹੀਂ ਮਿਲੀ।

ਇਸ ਬਦਲੇ ਅਨੇਕਾ ਮਹਾਨ ਸੂਰਬੀਰਾਂ ਨੂੰ ਸ਼ਹਾਦਤਾਂ ਦੇਣੀਆਂ ਪਈਆਂ ਸਨ। ਉਨਾਂ ਇਹ ਵੀ ਯਾਦ ਕਰਵਾਇਆ ਕਿ ਸੂਰਬੀਰ ਯੋਧਿਆਂ ਦੇ ਡੁੱਲੇ ਖੂਨ ਦਾ ਇੱਕ-ਇੱਕ ਕਿਣਕੇ ਨੂੰ ਕਦੇ ਵੀ ਮਨੋ ਨਹੀਂ ਵਿਸਾਰਿਆ ਜਾ ਸਕਦਾ। ਜਿਨਾਂ ਕਰਕੇ ਹੀ ਅੱਜ ਸਾਨੂੰ ਆਜ਼ਾਦੀ ਦੀਆਂ ਠੰਡੀਆਂ ਹਵਾਵਾਂ ਨਸੀਬ ਹੋ ਰਹੀਆਂ ਹਨ।

ਇਸ ਮੌਕੇ ਸ. ਬਾਦਲ ਨੇ ਇਹ ਵੀ ਕਿਹਾ ਕਿ ਇਨਾਂ ਸ਼ਹੀਦਾਂ ਸਦਕਾ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ ਤੇ ਸਾਡੇ ਮੁਲਕ ਦੇ ਲੋਕ ਕਦੇ ਵੀ ਸਾਡੇ ਸ਼ਹੀਦਾਂ ਦਾ ਕਰਜ਼ਾ ਨਹੀਂ ਮੋੜ ਸਕਦੇ। ਇਸ ਉਪਰੰਤ ਸ. ਬਾਦਲ ਨੇ ਅਡਵਾਂਸ ਲਾਇਫ਼ ਸਪੋਟ (ਏ.ਐਲ.ਐਸ.) ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਉਪਰੰਤ ਜ਼ਿਲਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਸ. ਮਨਪ੍ਰੀਤ ਸਿੰਘ ਬਾਦਲ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਮਾਰਕਿਟ ਕਮੇਟੀ ਦੇ ਚੇਅਰਮੈਨ ਸ਼੍ਰੀ ਮੋਹਨ ਲਾਲ ਝੂੰਬਾ, ਸ਼੍ਰੀ ਅਰੁਣ ਵਧਾਵਨ, ਸ਼੍ਰੀ ਖ਼ੁਸ਼ਬਾਜ ਸਿੰਘ ਜਟਾਣਾ, ਸ਼੍ਰੀ ਪਵਨ ਮਾਨੀ, ਸ਼੍ਰੀ ਅਨਿਲ ਭੋਲਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਜਨਰਲ ਮੈਡਮ ਮਨਿੰਦਰਜੀਤ ਕੌਰ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ ਤੋਂ ਇਲਾਵਾ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਮਰਚਾਰੀ ਆਦਿ ਮੌਜੂਦ ਸਨ।

Yes Punjab Gall Punjab Di


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION