33.1 C
Delhi
Tuesday, May 7, 2024
spot_img
spot_img

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਮਾਲੇਰਕੋਟਲਾ ਵਿਖੇ ਕੈਂਡਲ ਮਾਰਚ ਦਾ ਆਯੋਜਨ

ਯੈੱਸ ਪੰਜਾਬ
ਮਾਲੇਰਕੋਟਲਾ, 28 ਮਾਰਚ, 2022 –
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਨ ਦੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਕੈਂਡਲ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ। ਇਸ ਕੈਂਡਲ ਮਾਰਚ ਨੂੰ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਹਰੀ ਝੰਡੀ ਦੇ ਦੇ ਰਵਾਨਾ ਕੀਤਾ ।

ਕੈਂਡਲ ਮਾਰਚ ਵਿੱਚ ਸੁਤੰਤਰਤਾ ਸੰਗਰਾਮੀਆਂ ਦੇ ਉਤਰਾਧਿਕਾਰੀ, ਵਿਧਾਇਕ ਅਮਰਗੜ੍ਹ ਪ੍ਰੋਫੈਸ਼ਰ ਜਸਵੰਤ ਸਿੰਘ ਗੱਜਣਮਾਜਰਾ, ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਵਨੀਤ ਕੌਰ ਸਿੱਧੂ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਿਸ ਰਾਜਦੀਪ ਕੌਰ,ਐਸ.ਡੀ.ਐਮ.ਮਾਲੇਰਕੋਟਲਾ ਸ੍ਰੀ ਕਰਨਦੀਪ ਸਿੰਘ ,ਐਸ.ਡੀ.ਐਮ. ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ ,ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ , ਐਸ.ਪੀ.(ਡੀ) ਸ੍ਰੀ ਕੁਲਦੀਪ ਸਿੰਘ ਸੋਹੀ, ਡੀ.ਐਸ.ਪੀ. ਸ੍ਰੀ ਰਣਜੀਤ ਸਿੰਘ ਬੈਂਸ ਤੋਂ ਇਲਾਵਾ ਖਿਡਾਰੀਆਂ, ਵਿਦਿਆਰਥੀਆਂ,ਕਈ ਗੈਰ ਸਰਕਾਰੀ ਸੰਸਥਾਵਾਂ ਦੇ ਮੈਂਬਰ ਅਤੇ ਆਮ ਲੋਕਾਂ ਨੇ ਬਹੁਤ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਡਾਕਟਰ ਜਾਕਿਰ ਹੁਸੈਣ ਸਟੇਡੀਅਮ ਵਿਖੇ ਜਾ ਕੇ ਸਮਾਪਤ ਹੋਏ ਕੈਂਡਲ ਮਾਰਚ ਭਾਗ ਲੈਣ ਵਾਲੇ ਸਾਰੇ ਲੋਕਾਂ ਨੇ ਹੱਥਾਂ ਵਿੱਚ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦੇ 115 ਵੇਂ ਜਨਮ ਦਿਵਸ ਨੂੰ ਸਮਰਪਿਤ ਮੋਮਬੱਤੀਆ ਫੜੀਆਂ ਹੋਇਆ ਸਨ । ਜਿਧਰ ਜਿਧਰ ਇਹ ਮਾਰਚ ਲੰਘ ਰਿਹਾ ਸੀ ਉਹ ਰਸਤਾ ਜਗਮਗਾ ਰਿਹਾ ਸੀ। ਅੱਜ ਪੂਰੇ ਜ਼ਿਲ੍ਹੇ ਵਿੱਚ ਵੀ ਲੋਕਾਂ ਵੱਲੋਂ ਆਪਣੇ ਘਰਾਂ ਦੇ ਬਾਹਰ ਦੀਵੇ ਅਤੇ ਮੋਮਬੱਤੀਆਂ ਜਗਾਈਆਂ ਗਈਆਂ ਸਨ। ਇਸ ਪੈਦਲ ਕੈਂਡਲ ਮਾਰਚ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਉਪਰ ਫੁੱਲ ਚੜ੍ਹਾਏ ਅਤੇ ਉਨ੍ਹਾਂ ਵੱਲੋਂ ਦਰਸਾਏ ਰਾਹ ਉਤੇ ਚੱਲਣ ਦਾ ਪ੍ਰਣ ਕੀਤਾ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਵੀਡੀਓ ਸੁਨੇਹਾ ਚਲਾਕੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਹੁੰ ਵੀ ਚੁਕਾਈ ਗਈ।

ਵਿਧਾਇਕ ਅਮਰਗੜ੍ਹ ਪ੍ਰੋਫੈਸ਼ਰ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਅਤੇ ਰੰਗਲਾ ਪੰਜਾਬ ਬਣਾਉਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਖੁਸ਼ਹਾਲ ਅਤੇ ਨਸ਼ਾ ਮੁਕਤ ਪੰਜਾਬ ਦੀ ਰਚਨਾ ਹੋ ਸਕੇ । ਸ਼ਹੀਦਾਂ ਦੀਆਂ ਦਿੱਤੀਆਂ ਕੁਰਬਾਨੀਆਂ ਅਜਾਂਈ ਨਹੀਂ ਜਾਣਗੀਆਂ ਅਤੇ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਪਨੇ ਜਰੂਰ ਸਾਕਾਰ ਕਰੇਗੀ। ਉਨ੍ਹਾਂ ਕਿਹਾ ਕਿ ਸਮਾਜਿਕ ਕੁਰੀਤੀਆਂ ਖਿਲਾਫ਼ ਇਕ ਜੁੱਟਤਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ ਇਸ ਲਈ ਸਾਨੂੰ ਸਾਰਿਆਂ ਨੂੰ ਸਮਾਜ ਵਿੱਚ ਪਨਪ ਰਹੀਆਂ ਸਮਾਜਿਕ ਕੁਰੀਤੀਆਂ ਖਿਲਾਫ ਡਟ ਕੇ ਅਵਾਜ ਉਠਾਣੀ ਚਾਹੀਦੀ ਹੈ । ਖੁਸਹਾਲ ਪੰਜਾਬ ਦੀ ਰਚਨਾ ਲਈ ਖੁਸਹਾਲ ਸਮਾਜ ਦੀ ਜਰੂਰਤ ਹੈ ਇਸ ਲਈ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਦੀ ਬੇਹਤਰੀ ਲਈ ਕੰਮ ਕਰ ਰਹੀ ਹੈ ।

ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਦੱਸਿਆ ਕਿ ਦੇਸ਼ ਦੀ ਆਜਾਦੀ ਦੀ ਗੱਲ ਤੁਰਦੀ ਹੈ ਤਾਂ ਭਗਤ ਸਿੰਘ ਜੀ ਦਾ ਨਾਂ ਆਪ ਮੁਹਾਰੇ ਹੀ ਸਾਹਮਣੇ ਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਅੱਜ ਦੇਸ਼ ਅੰਦਰ ਅਜਿਹਾ ਵਾਤਾਵਰਨ ਸਿਰਜਣ ਦੀ ਲੋੜ ਹੈ ਜਿਸ ਵਿਚ ਦੇਸ਼ ਦਾ ਹਰ ਨਾਗਰਿਕ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰੇ । ਸਮੁੱਚੀ ਅਵਾਮ ਆਪਣੇ ਸਵਾਰਥਾਂ ਦਾ ਤਿਆਗ ਕਰਕੇ ਸਮਾਜ ਦੀ ਬੇਹਤਰੀ ਲਈ ਕੰਮ ਕਰਨ ਲਈ ਅੱਗੇ ਆਵੇ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਵਰਗੀਆਂ ਉਘੀਆਂ ਸ਼ਖਸੀਅਤਾਂ ਵੱਲੋਂ ਦੇਸ਼ ਨੂੰ ਆਜਾਦੀ ਦਿਵਾਉਣ ਵਿਚ ਪਾਏ ਗਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਸ਼ਹੀਦ ਭਗਤ ਸਿੰਘ ਨੋਜਵਾਨਾਂ ਲਈ ਪ੍ਰੇਰਣਾ ਸਰੋਤ ਵਜੋਂ ਸਾਬਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਹਰ ਕਿਸੇ ਨੂੰ ਅਪਣਾਉਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਅੰਦਰ ਦੇਸ਼ ਲਈ ਕੁਝ ਕਰ ਵਿਖਾਉਣ ਦੇ ਜਜਬੇ ਕਰਕੇ ਹੀ ਅਸੀਂ ਆਜਾਦ ਫਿਜਾ ਦਾ ਆਨੰਦ ਮਾਣ ਰਹੇ ਹਾਂ।

ਵਧੀਕ ਡਿਪਟੀ ਕਮਿਸ਼ਨ (ਵਿਕਾਸ) ਮਿਸ ਰਾਜਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਖਾਤਰ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਏ ਆਜਮ ਸ. ਭਗਤ ਸਿੰਘ ਦੇ ਜਨਮ ਦਿਵਸ `ਤੇ ਮੌਕੇ `ਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਉਲੀਕਨਾ ਉਸ ਮਹਾਨ ਸ਼ਖਸੀਅਤ ਨੂੰ ਸਚੇ ਦਿਲੋਂ ਯਾਦ ਕਰਨਾ ਹੈ । ਪੂਰੇ ਹਫਤੇ ਜਨਮ ਦਿਹਾੜੇ ਸਮਰਪਿਤ ਵੱਖ ਵੱਖ ਵਿਭਾਗਾਂ ਵਲੋਂ ਸਮਾਗਮ ਕਰਵਾਏ ਗਏ । ਸਮਾਗਮ ਕਰਵਾਉਣ ਦਾ ਮਕਸਦ ਲੋਕਾਂ ਅੰਦਰ ਦੇਸ਼ ਭਗਤੀ ਦੀ ਜਯੌਤੀ ਜਗਾਉਣਾ ਹੈ।

ਇਸ ਮੌਕੇ ਖੇਡ ਵਿਭਾਗ ਵੱਲੋਂ ਸਥਾਨਕ ਸਟੇਡੀਅਮ ਵਿਖੇ ਫੁਟਬਾਲ ਦੇ ਪ੍ਰਦਰਸ਼ਨੀ ਮੈਚ ਖੇਡ ਗਏ । ਸਿੱਖਿਆ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਗਏ ਲੇਖ ਲਿਖਣ, ਸਲੋਗਨ ਲਿਖਣ ਤੇ ਪੱਗ ਬੰਨ੍ਹਣ ਦੇ ਕਰਵਾਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION